10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਗੜੀ ਕਾਨੂੰਨ ਵਿਵਸਥਾ ’ਤੇ ਭਾਜਪਾ ਵਰਕਰਾਂ ਨੇ ਮੰਡੀ ਮੁੱਲਾਂਪੁਰ ’ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 9 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਸੰਵਿਧਾਨ ਨਿਰਮਾਤਾ ਡਾ: ਬੀ. ਆਰ.

ਅਜੀਤ ਡੈਸਕ 10-09-2026
ਮੁੱਲਾਂਪੁਰ-ਦਾਖਾ, 9 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਵਿੱਚ ਦਿਨ-ਬ-ਦਿਨ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਅਤੇ ਸੰਵਿਧਾਨ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਹੁਰਮਤੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਮੇਜਰ ਸਿੰਘ ਦੇਤਵਾਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਮੇਜਰ ਸਿੰਘ ਦੇਤਵਾਲ ਨੇ ਕਿਹਾ ਕਿ ਸੰਗਰੂਰ ਦੇ ਨੌਜਵਾਨ ਮੋਹਣਜੀਤ ਸਿੰਘ ਉੱਪਰ ਪੁਲਿਸ ਹਿਰਾਸਤ ਦੌਰਾਨ ਢਾਹਿਆ ਗਿਆ ਅੰਨ੍ਹਾ ਤਸ਼ੱਦਦ ਅਤੇ ਦਿੜ੍ਹਬਾ ਦੇ ਬਜ਼ੁਰਗ ਗੁਲਜ਼ਾਰ ਸਿੰਘ ਵੱਲੋਂ ਨਸ਼ਾ ਤਸਕਰਾਂ ਅਤੇ ਸਿਆਸੀ ਦਬਾਅ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ ਨੇ ਸਰਕਾਰ ਦੇ ‘ਰੰਗਲਾ ਪੰਜਾਬ’ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਦਾ ਸਤਿਕਾਰ ਵੀ ਸੁਰੱਖਿਅਤ ਨਹੀਂ ਹੈ, ਜਿਸ ਦੀ ਤਾਜ਼ਾ ਮਿਸਾਲ ਡਾ: ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਹੁਰਮਤੀ ਹੈ। ਸਰਕਾਰ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਮਾਫ਼ੀਆ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਭਾਜਪਾ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਾਬਾ ਸਾਹਿਬ ਦੇ ਬੁੱਤ ਦੀ ਬੇਹੁਰਮਤੀ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਭਾਜਪਾ ਵਲੋਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਕਵਲਜੀਤ ਸਿੰਘ, ਸੰਜੀਵ ਢੰਡ, ਅੰਬੂ ਰਾਮ ਮਸ਼ਾਲ, ਕੁਲਵੰਤ ਸਿੰਘ ਭੱਟੀ, ਅਰੁਣ ਕੁਮਾਰ ਮੋਰੀਆ, ਅਜੀਤ ਪਾਲ ਸਿੰਘ ਮੁੱਲਾਪੁਰ, ਜਸਵਿੰਦਰ ਕੌਰ, ਹਰਿਮੰਦਰ ਸਿੰਘ, ਰਾਮਪਾਲ, ਜਗਸੀਰ ਸਿੰਘ ਜੱਗੂ, ਜਗਜੀਵਨ ਸਿੰਘ ਰਕਬਾ, ਧਰਮਿੰਦਰ ਸੁਧਾਰ , ਭੁਪਿੰਦਰ ਸਿੰਘ ਮੁੱਲਾਂਪੁਰ, ਮੰਗਤ ਭਗਤ, ਵਰਿੰਦਰ ਸਿੰਘ, ਗੁਰਵੀਰ ਸਿੰਘ, ਪਵਨ ਸਿੰਘ, ਮਨਦੀਪ ਸਿੰਘ, ਸੁਰੇਸ਼ ਸ਼ਰਮਾ, ਜੱਸੀ ਸਿੰਗਲਾ, ਗੁਰਦੇਵ ਮਨੋਹਰ, ਰਵੀ ਕੁਮਾਰ ਰਾਜ ਕੁਮਾਰ, ਹੋਰਨਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ’ਚ ਲੱਗੇ ਧਰਨੇ ਵਿਚ ਪੁੱਜਣ ਵਾਲੇ ਕਿਸਾਨਾਂ ਦਾ ਸਲੇਮਪੁਰ ਵਿਖੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਅਧਿਆਪਕ ਕਮਿੱਕਰ ਸਿੰਘ ਦੀ 18ਵੀਂ ਬਰਸੀਂ ਮੌਕੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।