ਛੱਪੜਾਂ ਦੇ ਨਵੀਨੀਕਰਨ ਨਾਲ ਪਿੰਡਾਂ ਨੂੰ ਮਿਲੇਗਾ ਸਾਫ਼ ਸੁਥਰਾ ਵਾਤਾਵਰਨ – ਡਾ . ਤੇਜਪਾਲ ਗਿੱਲ
ਗੁਰੂਸਰ ਸੁਧਾਰ, 9 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਛੱਪੜਾਂ ਦੇ ਨਵੀਨੀਕਰਨ ਨਾਲ ਜਿਥੇ ਪਿੰਡਾਂ ਨੂੰ ਸਾਫ਼ ਸੁਥਰੇ ਵਾਤਾਵਰਨ ਦੀ ਸਹੂਲਤ ਮਿਲੇਗੀ, ਉਥੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਨੂੰ ਆਧੁਨਿਕ ਤਕਨੀਕ ਰਾਹੀਂ ਵਿਕਸਤ ਕਰਕੇ ਗੰਦੇ ਪਾਣੀ ਦੀ ਸੁਚੱਜੀ ਸੰਭਾਲ ਅਤੇ ਇਸ ਪਾਣੀ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਸੁਧਾਰ ਪੱਤੀ ਧਾਲੀਵਾਲ ਵਿਖੇ 75 ਲੱਖ ਦੀ ਲਾਗਤ ਨਾਲ ਬਣਨ ਵਾਲੇ ਛੱਪੜਾਂ ਨੂੰ ਵਾਟਰ ਟ੍ਰੀਟਮੈਂਟ ਪਲਾਂਟ ਨਾਲ ਜੋੜਨ ਵਾਲੇ ਪ੍ਰਾਜੈਕਟ ਦੀ ਨੀਂਹ ਆਪਣੇ ਹੱਥੀਂ ਰੱਖਣ ਮੌਕੇ ਅਦਾਰਾ ਪਨਗਰੇਨ ਦੇ ਚੇਅਰਮੈਨ ਡਾ.
ਗੁਰੂਸਰ ਸੁਧਾਰ, 9 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਛੱਪੜਾਂ ਦੇ ਨਵੀਨੀਕਰਨ ਨਾਲ ਜਿਥੇ ਪਿੰਡਾਂ ਨੂੰ ਸਾਫ਼ ਸੁਥਰੇ ਵਾਤਾਵਰਨ ਦੀ ਸਹੂਲਤ ਮਿਲੇਗੀ, ਉਥੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਨੂੰ ਆਧੁਨਿਕ ਤਕਨੀਕ ਰਾਹੀਂ ਵਿਕਸਤ ਕਰਕੇ ਗੰਦੇ ਪਾਣੀ ਦੀ ਸੁਚੱਜੀ ਸੰਭਾਲ ਅਤੇ ਇਸ ਪਾਣੀ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪਿੰਡ ਸੁਧਾਰ ਪੱਤੀ ਧਾਲੀਵਾਲ ਵਿਖੇ 75 ਲੱਖ ਦੀ ਲਾਗਤ ਨਾਲ ਬਣਨ ਵਾਲੇ ਛੱਪੜਾਂ ਨੂੰ ਵਾਟਰ ਟ੍ਰੀਟਮੈਂਟ ਪਲਾਂਟ ਨਾਲ ਜੋੜਨ ਵਾਲੇ ਪ੍ਰਾਜੈਕਟ ਦੀ ਨੀਂਹ ਆਪਣੇ ਹੱਥੀਂ ਰੱਖਣ ਮੌਕੇ ਅਦਾਰਾ ਪਨਗਰੇਨ ਦੇ ਚੇਅਰਮੈਨ ਡਾ.ਤੇਜਪਾਲ ਸਿੰਘ ਗਿੱਲ ਨੇ ਕੀਤਾ । ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦਾ ਮੁੱਖ ਮਕਸਦ ਸਿਰਫ਼ ਛੱਪੜਾਂ ਨੂੰ ਪੱਕਾ ਕਰਨਾ ਨਹੀਂ ਹੈ ਸਗੋਂ ਆਧੁਨਿਕ ਢੰਗ ਨਾਲ ਪਾਣੀ ਦੀ ਸੰਭਾਲ, ਮੁੜ ਵਰਤੋਂ ਤੇ ਵਾਤਾਵਰਨ ਦੀ ਸੁਰੱਖਿਆ ਯਕੀਨੀ ਬਨਾਉਣਾ ਹੈ। ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਰਹਿੰਦੇ ਕਾਰਜਕਾਲ ਦੌਰਾਨ ਮਾਸਟਰ ਪਲਾਨ ਬਣਾ ਕੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਦੀ ਵਿਕਾਸ ਪੱਖੋਂ ਨੁਹਾਰ ਬਦਲ ਦੇਵੇਗੀ। ਪ੍ਰਾਜੈਕਟ ਦੀ ਨੀਂਹ ਰੱਖਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਦੇ ਹੈੱਡ ਗ੍ਰੰਥੀ ਸਿੰਘ ਸਿਕੰਦਰ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ ਤੇ ਇਸ ਦੌਰਾਨ ਗੁਰਦੁਆਰਾ ਸਾਹਿਬ ਪੱਤੀ ਧਾਲੀਵਾਲ, ਗੁਰਦੁਆਰਾ ਸਾਹਿਬ ਸ਼ਹੀਦਾਂ, ਗੁਰਦੁਆਰਾ ਸਾਹਿਬ ਭਗਤ ਰਵਿਦਾਸ ਦੇ ਹੈੱਡ ਗ੍ਰੰਥੀ ਕ੍ਰਮਵਾਰ ਭਾਈ ਕੁਲਦੀਪ ਸਿੰਘ, ਭਾਈ ਜਸਵੰਤ ਸਿੰਘ, ਭਾਈ ਤਰਸੇਮ ਸਿੰਘ ਨੇ ਵੀ ਹਾਜ਼ਰੀ ਭਰੀ। ਪਿੰਡ ਸੁਧਾਰ ਪੱਤੀ ਧਾਲੀਵਾਲ ਦੇ ਸਰਪੰਚ ਹਰਮੇਲ ਸਿੰਘ ਧਾਲੀਵਾਲ ਨੇ ਡਾ.ਤੇਜਪਾਲ ਸਿੰਘ ਗਿੱਲ ਦੇ ਯਤਨਾਂ ਸਦਕਾ 75 ਲੱਖ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਦਾ ਧੰਨਵਾਦ ਕੀਤਾ ਤੇ ਡਾ.ਗਿੱਲ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਹਰਮੇਲ ਸਿੰਘ ਧਾਲੀਵਾਲ, ਪਰਮਜੀਤ ਕੌਰ, ਜਸਵਿੰਦਰ ਕੌਰ, ਬਲਜੀਤ ਕੌਰ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਅਵਤਾਰ ਸਿੰਘ, ਕਰਮਜੀਤ ਸਿੰਘ ਸੁਧਾਰ ( ਸਾਰੇ ਪੰਚ), ਸੰਮਤੀ ਮੈਂਬਰ ਤੇ ਆਪ ਆਗੂ ਡਾ. ਬਲਵਿੰਦਰ ਸਿੰਘ, ਸਰਪੰਚ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਪਵਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਨੰਬਰਦਾਰ ਪਿਆਰਾ ਸਿੰਘ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ, ਭਗਵੰਤ ਸਿੰਘ ਧਾਲੀਵਾਲ, ਗੁਰਦੀਪ ਸਿੰਘ ਬੱਬੀ, ਕੁਲਜਿੰਦਰ ਸਿੰਘ, ਰਜਿੰਦਰ ਸਿੰਘ ਭੱਠੇ ਵਾਲੇ, ਗੁਰਬਖ਼ਸ਼ ਸਿੰਘ ਧਾਲੀਵਾਲ ਆਦਿ ਸਮੇਤ ਹੋਰ ਪਿੰਡ ਵਾਸੀ ਭਾਰੀ ਗਿਣਤੀ ਵਿਚ ਹਾਜ਼ਰ ਸਨ।