10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਡਾ : ਅੰਬੇਡਕਰ ਦੀ ਪ੍ਰਤਿਮਾ ਦੇ ਅਪਮਾਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ

ਰਾਏਕੋਟ, 9 ਸਤੰਬਰ (ਸੁਸ਼ੀਲ)-ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੇ ਅਪਮਾਨ ਦੇ ਵਿਰੋਧ ਵਿੱਚ ਅੱਜ ਸਥਾਨਕ ਨਗਰ ਕੌਂਸਲ ਦਫ਼ਤਰ ਵਿੱਚ ਸਫ਼ਾਈ ਕਰਮਚਾਰੀਆਂ ਵਲੋਂ ਭਾਵਾਧਸ ਆਗੂੂ ਦਵਿੰਦਰ ਗਿੱਲ ਬੌਬੀ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 10-09-2026
ਰਾਏਕੋਟ, 9 ਸਤੰਬਰ (ਸੁਸ਼ੀਲ)-ਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੇ ਅਪਮਾਨ ਦੇ ਵਿਰੋਧ ਵਿੱਚ ਅੱਜ ਸਥਾਨਕ ਨਗਰ ਕੌਂਸਲ ਦਫ਼ਤਰ ਵਿੱਚ ਸਫ਼ਾਈ ਕਰਮਚਾਰੀਆਂ ਵਲੋਂ ਭਾਵਾਧਸ ਆਗੂੂ ਦਵਿੰਦਰ ਗਿੱਲ ਬੌਬੀ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ ਨੇ ਕਿਹਾ ਕਿ ਸਰਕਾਰ ਨੂੰ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਅਪਮਾਨ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਖ਼ਿਲਾਫ਼ ਢੁਕਵੀਂ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਸਮਾਜ ਨੂੰ ਮਜ਼ਬੂਰ ਹੋ ਕੇ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਰੋੜਾਂ ਲੋਕਾਂ ਦੀ ਆਸਥਾ ਤੇ ਸਨਮਾਨ ਉਨ੍ਹਾਂ ਨਾਲ ਜੁੜਿਆ ਹੋਇਆ ਹੈ। ਅਜਿਹੀਆਂ ਘਟਨਾਵਾਂ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ। ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਤਹਿਸੀਲ ਪ੍ਰਧਾਨ ਦਵਿੰਦਰ ਗਿੱਲ ਬੌਬੀ, ਸ਼ਹਿਰੀ ਪ੍ਰਧਾਨ ਮਿੰਟੂ ਨਾਹਿਰ, ਲਲਿਤ ਕੁਮਾਰ, ਰਵੀ ਭੰਗਾਨੀ, ਰਾਜਾ ਗਿੱਲ, ਧਰਮਵੀਰ, ਧਰਮਿੰਦਰ ਕੁਮਾਰ, ਰਾਜਿੰਦਰ ਕੁਮਾਰ, ਮੱਖਣ ਕੁਮਾਰ, ਅੰਕੁਸ਼, ਨਿਸ਼ਾ ਰਾਣੀ, ਆਸ਼ਾ ਰਾਣੀ, ਸੁਮਨ, ਗੀਤਾ, ਪ੍ਰਵੀਣ ਅਤੇ ਰਾਜਕੁਮਾਰ ਸਮੇਤ ਵੱਡੀ ਗਿਣਤੀ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਜਗਰਾਉਂ ਨੂੰ ਸਾਫ਼ - ਸੁਥਰਾ ਤੇ ਸੁੰਦਰ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ - ਬੀਬੀ ਮਾਣੂੰਕੇ ਮਿਸ਼ਨ ਕਲੀਨ ਪੰਜਾ... ਅਗਲੀ ਖ਼ਬਰ ਛੱਪੜਾਂ ਦੇ ਨਵੀਨੀਕਰਨ ਨਾਲ ਪਿੰਡਾਂ ਨੂੰ ਮਿਲੇਗਾ ਸਾਫ਼ ਸੁਥਰਾ ਵਾਤਾਵਰਨ – ਡਾ . ਤੇਜਪਾਲ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।