14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਭੂੰਦੜੀ ’ਚ ਸਮਾਗਮ 20 ਸਤੰਬਰ ਨੂੰ ਡਿਜ਼ੀਟਲ ਲਾਇਬ੍ਰੇਰੀ ਦੀ ਐਪ ਵੀ ਕੀਤੀ ਜਾਵੇਗੀ ਲਾਂਚ

ਭੂੰਦੜੀ, 13 ਸਤੰਬਰ (ਕੁਲਦੀਪ ਸਿੰਘ ਮਾਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਪਬਲਿਕ ਲਾਇਬ੍ਰੇਰੀ ਭੂੰਦੜੀ ਵਿਖੇ ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਆਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਉਣ ਅਤੇ ਡਿਜ਼ੀਟਲ ਲਾਇਬ੍ਰੇਰੀ ਦੀ ਐਪ ਲਾਂਚ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 14-09-2026
ਭੂੰਦੜੀ, 13 ਸਤੰਬਰ (ਕੁਲਦੀਪ ਸਿੰਘ ਮਾਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਪਬਲਿਕ ਲਾਇਬ੍ਰੇਰੀ ਭੂੰਦੜੀ ਵਿਖੇ ਕੈਂਸਰ ਗੈਸ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਆਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਉਣ ਅਤੇ ਡਿਜ਼ੀਟਲ ਲਾਇਬ੍ਰੇਰੀ ਦੀ ਐਪ ਲਾਂਚ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਲਾਇਬ੍ਰੇਰੀ ਦੇ ਪ੍ਰਧਾਨ ਹਰਦੀਪ ਸਿੰਘ ਧਾਂਦਰਾ, ਸਕੱਤਰ ਮਾਸਟਰ ਹਰਜਿੰਦਰ ਸਿੰਘ ਸੋਨੀ ਅਤੇ ਸਲਾਹਕਾਰ ਡਾ. ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ ਇਹ ਸਮਾਗਮ 20 ਸਤੰਬਰ ਨੂੰ ਸਵੇਰੇ 9:30 ਵਜੇ ਪ੍ਰਾਇਮਰੀ ਸਕੂਲ ਭੂੰਦੜੀ ਵਿਖੇ ਕਰਵਾਇਆ ਜਾਵੇਗਾ। ਸਮਾਗਮ ਨੂੰ ਮੁੱਖ ਬੁਲਾਰੇ ਪ੍ਰੋ. ਜਗਮੋਹਨ ਸਿੰਘ ਭਾਣਜਾ ਸ਼ਹੀਦ ਭਗਤ ਸਿੰਘ ਅਤੇ ਪ੍ਰਧਾਨ ਜਮਹੂਰੀ ਅਧਿਕਾਰ ਸਭਾ ਪੰਜਾਬ, ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਡਿਜ਼ੀਟਲ ਲਾਇਬ੍ਰੇਰੀ ਦੀ ਐਪ ਲਾਂਚ ਕਰਨ ਦੀ ਰਸਮ ਹਰੀਸ਼ ਮੋਦਗਿਲ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਗੀਤਕਾਰ ਰਾਮ ਸਿੰਘ ਹਠੂਰ ਆਪਣੀਆਂ ਰਚਨਾਵਾਂ ਪੇਸ਼ ਕਰਨਗੇ, ਜਦਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਅਮਨ ਪਰਵੇਜ਼ ਵੱਲੋਂ ਨਾਟਕ ਅਤੇ ਲੋਕ ਕਲਾ ਮੰਚ, ਮੰਡੀ ਮੁਲਾਂਪੁਰ ਦੇ ਕਲਾਕਾਰਾਂ ਵੱਲੋਂ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਹਾਜ਼ਰ ਸਮੂਹ ਨੁਮਾਇੰਦਿਆਂ ਵੱਲੋਂ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਰਬਸੰਮਤੀ ਨਾਲ ਅਹਿਦ ਲਿਆ ਗਿਆ। ਇਸ ਮੌਕੇ ਸੁਰਜੀਤ ਸਿੰਘ ਕਾਉਂਕੇ ਸਾਬਕਾ ਚੇਅਰਮੈਨ, ਸੂਬੇਦਾਰ ਕਾਲਾ ਸਿੰਘ, ਪ੍ਰਿਤਪਾਲ ਸਿੰਘ ਧਾਂਦਰਾ, ਗੁਰਪ੍ਰੀਤ ਸਿੰਘ ਧਾਂਦਰਾ, ਸੁਰਿੰਦਰ ਸਿੰਘ ਮੁਕੰਦਪੁਰ, ਅਮਰਿੰਦਰ ਸਿੰਘ, ਭਿੰਦਰ ਸਿੰਘ, ਸਿੰਦਰਪਾਲ, ਜੋਗਿੰਦਰ ਸਿੰਘ, ਜੰਗੀ ਸਿੰਘ, ਜਸਵੀਰ ਸਿੰਘ ਸੀਰਾ, ਮੌਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਚੌਕੀਦਾਰਾਂ ਨੇ ਵੀ ਆਪਣਾ ਮਾਣ ਭੱਤਾ ਤੁਰੰਤ ਵਧਾਉਣ ਦੀ ਕੀਤੀ ਮੰਗ ਅਗਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਫੈਡਰੇਸ਼ਨ ਗਰੇਵਾਲ ਦੀ ਵਰ੍ਹੇਗੰਢ ਮੌਕੇ ਗੁਰੂਸਰ ਕਾਉਂਕੇ ਵਿਖੇ ਕਰਨਗੇ ਸੰਬੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।