ਸ਼੍ਰੋਮਣੀ ਅਕਾਲੀ ਦਲ (ਬ) ਦੀ ਮੇਲਾ ਛਪਾਰ ਕਾਨਫਰੰਸ ਇਤਿਹਾਸਿਕ ਹੋਵੇਗੀ- ਦਿਉਲ
ਚੌਂਕੀਮਾਨ, 14 ਸਤੰਬਰ (ਤੇਜਿੰਦਰ ਸਿੰਘ ਚੱਢਾ) ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ ਹਲਕੇ ਦਾਖੇ ਦੇ ਪਿੰਡਾਂ ਵਿਚ ਮੇਲਾ ਛਪਾਰ ਕਾਨਫਰੰਸ ਸਬੰਧੀ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਲੋਕਾਂ ਵਲੋਂ ਭਰਵਾਂ ਹੁੰਗਰਾ ਮਿਲ ਰਿਹਾ ਹੈ।
ਚੌਂਕੀਮਾਨ, 14 ਸਤੰਬਰ (ਤੇਜਿੰਦਰ ਸਿੰਘ ਚੱਢਾ) ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਵਲੋਂ ਹਲਕੇ ਦਾਖੇ ਦੇ ਪਿੰਡਾਂ ਵਿਚ ਮੇਲਾ ਛਪਾਰ ਕਾਨਫਰੰਸ ਸਬੰਧੀ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿਚ ਲੋਕਾਂ ਵਲੋਂ ਭਰਵਾਂ ਹੁੰਗਰਾ ਮਿਲ ਰਿਹਾ ਹੈ। ਇਨ੍ਹਾਂ ਮੀਟਿੰਗਾਂ ਵਿਚ ਉਨ੍ਹਾਂ ਨਾਲ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਭਰੋਵਾਲ ਸ਼ਮੂਲੀਅਤ ਕਰ ਰਹੇ ਹਨ। ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਪਿੰਡ ਸਵੱਦੀ ਕਲਾਂ, ਗੁੜੇ, ਭਰੋਵਾਲ ਵਿਖੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਕਾਨਫਰੰਸ ਸਬੰਧੀ ਮੀਟਿੰਗਾਂ ਕੀਤੀਆਂ ।ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕੇ ਮੇਲਾ ਛਪਾਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ 26 ਸਤੰਬਰ ਨੂੰ ਹੋ ਰਹੀ ਕਾਨਫਰੰਸ ਇਤਿਹਾਸਕ ਹੋਵੇਗੀ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ’ਤੇ ਚੱਲ ਰਹੀਆਂ ਹਨ ਤੇ ਕਾਨਫਰੰਸ ਵਿਚ ਸ਼ਮੂਲੀਅਤ ਕਰਨ ਵਾਲੇ ਪਾਰਟੀ ਵਰਕਰਾਂ ਲਈ ਪਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕੇ ਕਾਨਫਰੰਸ ਵਿਚ ਪਹੁੰਚ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਮ.ਪੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆਂ ਸਮੇਤ ਹੋਰ ਸੀਨੀਅਰ ਲੀਡਰ ਦੇ ਵਿਚਾਰ ਸੁਣ ਸਕਣ। ਉਨ੍ਹਾਂ ਕਿਹਾ ਕਿ ਹਲਕੇ ਦਾਖੇ ਦੇ ਪਿੰਡਾਂ ਵਿਚ ਮੇਲਾ ਛਪਾਰ ਸਬੰਧੀ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਛਪਾਰ ਕਾਨਫਰੰਸ ਦਾ ਇਕੱਠ ਵਿਰੋਧੀ ਪਾਰਟੀਆਂ ਦਾ ਮੂੰਹ ਬੰਦ ਕਰ ਦੇਵੇਗਾ ਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇਗਾ। ਇਸ ਮੌਕੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ ਤੇ ਸੀਨੀਅਰ ਅਕਾਲੀ ਆਗੂ ਚਮਕੌਰ ਸਿੰਘ ਭਰੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੇ ਕਾਫ਼ਲੇ ਲੈ ਕੇ ਮੇਲਾ ਛਪਾਰ ਕਾਨਫਰੰਸ ਵਿਚ ਸ਼ਮੂਲੀਅਤ ਕਰਨ।