ਕਿਸਾਨ ਮੇਲੇ ’ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਚੇਅਰਮੈਨ ਸਿੱਧੂ ਨੇ ਕੀਤਾ ਸਵਾਗਤ
ਜਗਰਾਉਂ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਵਿਖੇ ਚੱਲ ਰਹੇ ਕਿਸਾਨ ਮੇਲੇ ਦੌਰਾਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਦਾਖਾ ਹਲਕੇ ’ਚ ਚੱਲ ਰਹੇ ਵਿਕਾਸ ਤੇ ਹੋਰ ਵੱਖ ਵੱਖ ਕਾਰਜਾਂ ਬਾਰੇ ਗੱਲਬਾਤ ਕੀਤੀ।
ਅਜੀਤ ਡੈਸਕ
20-09-2026