20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਚੰਡੀਗੜ੍ਹ ਮੋਰਚੇ ’ਚ ਸ਼ਮੂਲੀਅਤ ਕਰਨ ਵਾਲੇ ਜੁਝਾਰੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਇਲਾਕੇ ਵਿਚ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ ਲਾਮਬੰਦੀ ਕਰਨ ਦੇ ਮਨੋਰਥ ਤਹਿਤ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿੰਡ ਆਂਡਲੂ ਦੀ ਇਕਾਈ ਦਾ ਵਿਸਥਾਰ ਕਰਦਿਆਂ ਸਰਬਸੰਮਤੀ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ।

ਅਜੀਤ ਡੈਸਕ 20-09-2026
ਰਾਏਕੋਟ, 19 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਇਲਾਕੇ ਵਿਚ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਲਈ ਲਾਮਬੰਦੀ ਕਰਨ ਦੇ ਮਨੋਰਥ ਤਹਿਤ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿੰਡ ਆਂਡਲੂ ਦੀ ਇਕਾਈ ਦਾ ਵਿਸਥਾਰ ਕਰਦਿਆਂ ਸਰਬਸੰਮਤੀ ਨਾਲ ਨਵੀਂ ਕਮੇਟੀ ਦਾ ਗਠਨ ਕੀਤਾ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਨਦੀਪ ਸ਼ਰਮਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ, ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ, ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਬਾਰੇ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਖੇਤੀਬਾੜੀ ਦੇ ਸੰਕਟ ਅਤੇ ਸਰਕਾਰੀ ਬੇਰੁੱਖ਼ੀ ਕਾਰਨ ਕਿਸਾਨਾਂ ਦਾ ਜਿਉਣਾ ਦੁੱਭਰ ਹੋ ਰਿਹਾ ਹੈ, ਜਿਸ ਲਈ ਮਜ਼ਬੂਤ ਸੰਗਠਨ ਅਤੇ ਇੱਕਜੁੱਟਤਾ ਸਮੇਂ ਦੀ ਮੁੱਖ ਲੋੜ ਹੈ। ਮੀਟਿੰਗ ਦੌਰਾਨ ਇਕਾਈ ਪਿੰਡ ਆਂਡਲੂ ਦਾ ਵਿਸਥਾਰ ਕਰਦੇ ਹੋਏ ਸਰਬਸੰਮਤੀ ਨਾਲ ਰਾਜ ਸਿੰਘ ਗਰੇਵਾਲ ਨੂੰ ਇਕਾਈ ਆਂਡਲੂ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਜਥੇਬੰਦੀ ਵਲੋਂ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਲਗਾਏ ਗਏ ਵਿਸ਼ਾਲ ਧਰਨੇ ਵਿਚ ਪੂਰਨ ਸਹਿਯੋਗ ਦੇਣ ਅਤੇ ਡੱਟ ਕੇ ਸ਼ਮੂਲੀਅਤ ਕਰਨ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਇਸ ਜਜ਼ਬੇ ਅਤੇ ਸਹਿਯੋਗ ਬਦੌਲਤ ਹੀ ਸੰਘਰਸ਼ਾਂ ਨੂੰ ਬੁਲੰਦੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ। ਬੀਕੇਯੂ ਏਕਤਾ ਡਕੌਂਦਾ (ਧਨੇਰ) ਦੇ ਆਗੂਆਂ ਵਲੋਂ ਨਵ-ਨਿਯੁਕਤ ਪ੍ਰਧਾਨ ਰਾਜ ਸਿੰਘ ਗਰੇਵਾਲ ਨੂੰ ਮੁਬਾਰਕਵਾਦ ਦਿੱਤੀ ਗਈ। ਉਨ੍ਹਾਂ ਆਸ ਪ੍ਰਗਟਾਈ ਕਿ ਰਾਜ ਸਿੰਘ ਗਰੇਵਾਲ ਦੀ ਅਗਵਾਈ ਹੇਠ ਪਿੰਡ ਆਂਡਲੂ ਇਕਾਈ ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਅਤੇ ਜਥੇਬੰਦੀ ਦਾ ਘੇਰਾ ਵੱਡਾ ਕਰਨ ਵਿਚ ਅਹਿਮ ਭੂਮਿਕਾ ਨਿਭਾਵੇਗੀ। ਇਸ ਮੌਕੇ ਪ੍ਰਿਤਪਾਲ ਸਿੰਘ ਗਰੇਵਾਲ ਸਰਪ੍ਰਸਤ ਬਲਾਕ ਪੱਖੋਵਾਲ, ਜਸਪਾਲ ਸਿੰਘ ਗਰੇਵਾਲ ਸਕੱਤਰ ਬਲਾਕ ਪੱਖੋਵਾਲ, ਗਗਨਦੀਪ ਸ਼ਰਮਾ ਸੀਨੀ.ਮੀਤ ਪ੍ਰਧਾਨ ਬਲਾਕ ਪੱਖੋਵਾਲ, ਹਰਜੀਤ ਸਿੰਘ ਕਲਸੀਆਂ ਮੀਤ ਪ੍ਰਧਾਨ ਬਲਾਕ ਪੱਖੋਵਾਲ, ਨੰਬਰਦਾਰ ਹਰਦੇਵ ਸਿੰਘ ਦੇਬੀ ਮੈਂਬਰ ਬਲਾਕ ਪੱਖੋਵਾਲ, ਜਸਵੀਰ ਸਿੰਘ ਗਿੱਲ, ਹਰਦੀਪ ਸਿੰਘ ਝੱਜ ਤਾਜਪੁਰ, ਬੂਟਾ ਸਿੰਘ ਸੰਦੌੜ, ਪਰਮਿੰਦਰ ਸਿੰਘ ਭੈਣੀ ਦਰੇੜਾ, ਤਜਿੰਦਰ ਸਿੰਘ ਕਾਲਖ (ਸਾਰੇ ਮੈਂਬਰ ਬਲਾਕ ਪੱਖੋਵਾਲ), ਅੰਮ੍ਰਿਤਪਾਲ ਸਿੰਘ ਪ੍ਰਧਾਨ ਇਕਾਈ ਰਾਜਗੜ੍ਹ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਅਕਾਲੀ ਦਲ ‘ਵਾਰਿਸ ਪੰਜਾਬ ਦੇ-ਇਯਾਲੀ ਪਾਰਟੀ ਦੀ ਛਪਾਰ ਕਾਨਫ਼ਰੰਸ ਦੀ ਸਫ਼ਲਤਾ... ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।