20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਖੇਤੀ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਵਫ਼ਦ ਥਾਣਾ ਮੁਖੀ ਨੂੰ ਮਿਲਿਆ

ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭੁਮਾਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਮੋਟਰਾਂ ਅਤੇ ਮਹਿੰਗੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਹੈ ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਵਿਖਾਈ ਦੇ ਰਿਹਾ ਹੈ। ਇਸ ਗਿਰੋਹ ਦੇ ਮੈਂਬਰਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਦਾ ਇਕ ਵਫਦ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.

ਅਜੀਤ ਡੈਸਕ 20-09-2026
ਸਿੱਧਵਾਂ ਬੇਟ, 19 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭੁਮਾਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਮੋਟਰਾਂ ਅਤੇ ਮਹਿੰਗੀਆਂ ਤਾਰਾਂ ਚੋਰੀ ਕਰਨ ਵਾਲਾ ਗਿਰੋਹ ਸਰਗਰਮ ਹੈ ਜਿਸ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਵਿਖਾਈ ਦੇ ਰਿਹਾ ਹੈ। ਇਸ ਗਿਰੋਹ ਦੇ ਮੈਂਬਰਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਦਾ ਇਕ ਵਫਦ ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਐੱਸ.ਆਈ. ਅਮਰਜੀਤ ਸਿੰਘ ਗਿੱਲ ਨੂੰ ਮਿਲਿਆ। ਉਨ੍ਹਾਂ ਆਖਿਆ ਕਿ ਕਰੀਬ ਹਫਤਾ ਪਹਿਲਾਂ ਇਕ ਕਿਸਾਨ ਨੇ ਹਿੰਮਤ ਕਰਕੇ ਚੋਰਾਂ ਨੂੰ ਫੜ੍ਹ ਲਿਆ ਪਰ ਪੰਚਾਇਤ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ। ਜਿਸ ਕਾਰਨ ਚੋਰਾਂ ਦੇ ਹੌਂਸਲੇ ਹੋਰ ਵਧ ਰਹੇ ਹਨ। ਹੋਰ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਜਸਵਿੰਦਰ ਸਿੰਘ ਭੁਮਾਲ ਨੇ ਦੱਸਿਆ ਕਿ ਸਾਨੂੰ ਥਾਣਾ ਮੁਖੀ ਨੇ ਭਰੋਸਾ ਦਿਵਾਇਆ ਹੈ ਕਿ ਚੋਰਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਜੇਕਰ ਅਜਿਹਾ ਨਾ ਹੋਇਆ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ। ਇਸ ਮੌਕੇ ਸਰਪੰਚ ਸ਼ਿੰਗਾਰਾ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ ਹੈਪੀ, ਪਰਦੀਪ ਸਿੰਘ, ਕਰਮ ਸਿੰਘ, ਸਿਮਰਨਜੀਤ ਸਿੰਘ (ਤਿੰਨੇ ਮੈਂਬਰ), ਭੋਲਾ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਏ.ਡੀ.ਸੀ (ਅਡਵਾਂਸ ਡਿਪਾਜ਼ਿਟ) ਦੇ ਨਾਂਅ ’ਤੇ ‘ਆਪ’ ਸਰਕਾਰ ਆਮ ਲੋਕਾਂ ਦੀ ਲੁੱਟ ਕਰ ਰਹੀ ਹੈ-ਜਸਕਰਨ ਸਿੰਘ ਦਿਓਲ ਪਿੰਡ ਸਵ... ਅਗਲੀ ਖ਼ਬਰ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ 12ਵੇਂ ਬਰਸੀ ਸਮਾਗਮ ਦੌਰਾਨ ਅਕਾਲੀ ਵਰਕਰਾਂ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।