21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਗਣੇਸ਼ ਚਤੁਰਥੀ ਮਨਾਈ ‘ਗਣਪਤੀ ਬੱਪਾ ਮੋਰੀਆ’ ਦੇ ਜੈਕਾਰਿਆਂ ਨਾਲ ਗੂੰਜਿਆ ਸਕੂਲ ਕੈਂਪਸ

ਜਗਰਾਉਂ, 20 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਗਣੇਸ਼ ਚਤੁਰਥੀ ਦਾ ਪਾਵਨ ਉਤਸਵ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਵਿਚ ਭਗਵਾਨ ਸ੍ਰੀ ਗਣੇਸ਼ ਜੀ ਦੀ ਸੁੰਦਰ ਮੂਰਤੀ ਨੂੰ ਰੰਗ-ਬਿਰੰਗੇ ਫੁੱਲਾਂ, ਗੁਬਾਰਿਆਂ ਅਤੇ ਸਜਾਵਟੀ ਲੜੀਆਂ ਨਾਲ ਸਜਾਇਆ ਗਿਆ।

ਅਜੀਤ ਡੈਸਕ 21-09-2026
ਜਗਰਾਉਂ, 20 ਸਤੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਪ੍ਰਿੰਸੀਪਲ ਰਾਜਪਾਲ ਕੌਰ ਦੀ ਯੋਗ ਅਗਵਾਈ ਅਤੇ ਸਕੂਲ ਮੈਨੇਜਮੈਂਟ ਦੇ ਸਹਿਯੋਗ ਨਾਲ ਗਣੇਸ਼ ਚਤੁਰਥੀ ਦਾ ਪਾਵਨ ਉਤਸਵ ਬੜੀ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਵਿਚ ਭਗਵਾਨ ਸ੍ਰੀ ਗਣੇਸ਼ ਜੀ ਦੀ ਸੁੰਦਰ ਮੂਰਤੀ ਨੂੰ ਰੰਗ-ਬਿਰੰਗੇ ਫੁੱਲਾਂ, ਗੁਬਾਰਿਆਂ ਅਤੇ ਸਜਾਵਟੀ ਲੜੀਆਂ ਨਾਲ ਸਜਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ‘ਗਣਪਤੀ ਬੱਪਾ ਮੋਰੀਆ’ ਦੇ ਜੈਕਾਰਿਆਂ ਨਾਲ ਹੋਈ। ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਸੁੰਦਰ ਕਲਾਕ੍ਰਿਤੀਆਂ ਤਿਆਰ ਕੀਤੀਆਂ। ਬੱਚਿਆਂ ਅਤੇ ਅਧਿਆਪਕਾਂ ਵੱਲੋਂ ਮਿਲ ਕੇ ਭਜਨ ਤੇ ਮੰਤਰ ਉਚਾਰਨ ਕਰਦਿਆਂ ਭਗਵਾਨ ਗਣੇਸ਼ ਜੀ ਦਾ ਗੁਣਗਾਨ ਕੀਤਾ ਗਿਆ। ਸਕੂਲ ਮੈਨੇਜਮੈਂਟ ਨੇ ਵੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪ੍ਰਭੂ ਚਰਨਾਂ ਵਿਚ ਹਾਜ਼ਰੀ ਲਗਵਾਈ। ਇਸ ਮੌਕੇ ਪ੍ਰਿੰਸੀਪਲ ਰਾਜਪਾਲ ਕੌਰ ਨੇ ਵਿਦਿਆਰਥੀਆਂ ਨੂੰ ਗਣੇਸ਼ ਚਤੁਰਥੀ ਦੇ ਧਾਰਮਿਕ ਅਤੇ ਸੱਭਿਆਚਾਰਕ ਮਹੱਤਵ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਸਕੂਲ ਵਿਚ ਵੱਖ-ਵੱਖ ਤਿਉਹਾਰ ਮਨਾਉਣ ਦਾ ਉਦੇਸ਼ ਬੱਚਿਆਂ ਨੂੰ ਸਾਡੀ ਸੱਭਿਆਚਾਰਕ ਵਿਰਾਸਤ, ਧਾਰਮਿਕ ਪਰੰਪਰਾਵਾਂ ਅਤੇ ਆਪਸੀ ਸਤਿਕਾਰ ਨਾਲ ਜੋੜਨਾ ਹੈ। ਸਮਾਗਮ ਦੇ ਅੰਤ ਵਿਚ ਸਕੂਲ ਦੀ ਸੁੱਖ-ਸਮ੍ਰਿੱਧੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਭਗਵਾਨ ਗਣੇਸ਼ ਜੀ ਅੱਗੇ ਅਰਦਾਸ ਕੀਤੀ ਗਈ। ਇਸ ਉਪਰੰਤ ਮੋਦਕ, ਫਲ, ਮਠਿਆਈ, ਲੱਡੂ ਅਤੇ ਸਮੋਸਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਅੰਤ ਵਿਚ ਪ੍ਰਿੰਸੀਪਲ ਰਾਜਪਾਲ ਕੌਰ ਨੇ ਸਮੂਹ ਸਕੂਲ ਪਰਿਵਾਰ ਨੂੰ ਗਣੇਸ਼ ਚਤੁਰਥੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦਾ ਵਫ਼ਦ ਵਿਧਾਇਕਾ ਬੀਬੀ ਮਾਣੂੰਕੇ ਨੂੰ ਮਿਲਿ... ਅਗਲੀ ਖ਼ਬਰ ਗੁੱਗਾ ਮਾੜੀ ਪਮਾਲ ਮੇਲੇ ਸੰਬੰਧੀ ਸ਼ਰਧਾਲੂਆਂ ਤੇ ਮੇਲੇ ਦੇ ਸ਼ੌਕੀਨਾਂ ’ਚ ਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।