23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੰਦਿਰ ਨੇੜੇ ਲੱਗੇ ਕੂੜੇ ਦੇ ਡੰਪ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ, ਕੂੜੇ ਦੇ ਢੇਰ ’ਚ ਧੁਖ ਰਹੀ ਅੱਗ ਲੋਕਾਂ ਨੂੰ ਕਰ ਰਹੀ ਬਿਮਾਰ

ਰਾਏਕੋਟ, 22 ਸਤੰਬਰ (ਸੁਸ਼ੀਲ)-ਰਾਏਕੋਟ ਸ਼ਹਿਰ ਦੇ ਪ੍ਰਮੁੱਖ ਮੰਦਿਰਾਂ ਵਿੱਚ ਸ਼ੁਮਾਰ ਸ੍ਰੀ ਸ਼ਿਵ ਮੰਦਿਰ ਬਗੀਚੀ ਨੇੜੇ ਨਗਰ ਕੌਂਸਲ ਰਾਏਕੋਟ ਵੱਲੋਂ ਬਣਾਇਆ ਗਿਆ ਕੂੜੇ ਦਾ ਡੰਪ ਸ਼ਹਿਰ ਵਾਸੀਆਂ ਲਈ ਇੱਕ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ। ਸੜਕਾਂ ਤੱਕ ਫੈਲੇ ਇਸ ਕੂੜੇ ਦੇ ਢੇਰ ਕਾਰਨ ਜਿੱਥੇ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾ ਰਿਹਾ ਹੈ।

ਅਜੀਤ ਡੈਸਕ 23-09-2026
ਰਾਏਕੋਟ, 22 ਸਤੰਬਰ (ਸੁਸ਼ੀਲ)-ਰਾਏਕੋਟ ਸ਼ਹਿਰ ਦੇ ਪ੍ਰਮੁੱਖ ਮੰਦਿਰਾਂ ਵਿੱਚ ਸ਼ੁਮਾਰ ਸ੍ਰੀ ਸ਼ਿਵ ਮੰਦਿਰ ਬਗੀਚੀ ਨੇੜੇ ਨਗਰ ਕੌਂਸਲ ਰਾਏਕੋਟ ਵੱਲੋਂ ਬਣਾਇਆ ਗਿਆ ਕੂੜੇ ਦਾ ਡੰਪ ਸ਼ਹਿਰ ਵਾਸੀਆਂ ਲਈ ਇੱਕ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ। ਸੜਕਾਂ ਤੱਕ ਫੈਲੇ ਇਸ ਕੂੜੇ ਦੇ ਢੇਰ ਕਾਰਨ ਜਿੱਥੇ ਇਲਾਕੇ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਾ ਰਿਹਾ ਹੈ। ਕੂੜੇ ਦੇ ਇਸ ਡੰਪ ਕਾਰਨ ਸਥਿਤੀ ਉਸ ਸਮੇਂ ਹੋਰ ਵੀ ਭਿਆਨਕ ਰੂਪ ਧਾਰਨ ਕਰ ਗਈ ਜਦੋਂ ਪਿਛਲੇ ਲਗਪਗ ਤਿੰਨ ਮਹੀਨਿਆਂ ਤੋਂ ਇਸ ਕੂੜੇ ਦੇ ਡੰਪ ਵਿੱਚ ਲਗਾਤਾਰ ਅੱਗ ਲੱਗੀ ਹੋਈ ਹੈ। ਜਿਸ ਵਿੱਚੋਂ ਲਗਾਤਾਰ ਉੱਠ ਰਿਹਾ ਜ਼ਹਿਰੀਲਾ ਧੂੰਆਂ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ ਉੱਥੇ ਇਸ ਕਾਰਨ ਇਲਾਕੇ ਦੇ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਇਹ ਜ਼ਹਿਰੀਲਾ ਧੂੰਆਂ ਇਲਾਕਾ ਨਿਵਾਸੀਆਂ ਵਿੱਚ ਖੰਘ, ਦਮਾ ਅਤੇ ਚਮੜੀ ਵਰਗੀਆਂ ਭਿਆਨਕ ਬਿਮਾਰੀਆਂ ਵੰਡ ਰਿਹਾ ਹੈ। ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਇਸ ਡੰਪ ਦੇ ਬਿਲਕੁਲ ਨਾਲ ਹੀ ਇੱਕ ਸਰਕਾਰੀ ਡਿਸਪੈਂਸਰੀ ਸਥਿਤ ਹੈ। ਜਿੱਥੇ ਦਵਾਈ ਲੈਣ ਅਤੇ ਇਲਾਜ ਲਈ ਆਉਣ ਵਾਲੇ ਮਰੀਜ਼ ਇੱਥੋਂ ਦੇ ਪ੍ਰਦੂਸ਼ਿਤ ਵਾਤਾਵਰਣ, ਬਦਬੂ ਅਤੇ ਜ਼ਹਿਰੀਲੇ ਧੂੰਏਂ ਕਾਰਨ ਠੀਕ ਹੋਣ ਦੀ ਬਜਾਏ ਹੋਰ ਜ਼ਿਆਦਾ ਬਿਮਾਰ ਹੋ ਕੇ ਘਰਾਂ ਨੂੰ ਪਰਤ ਰਹੇ ਹਨ। ਇਸ ਤੋਂ ਇਲਾਵਾ, ਨੇੜੇ ਹੀ ਸ਼ਮਸ਼ਾਨਘਾਟ ਹੋਣ ਕਾਰਨ ਅੰਤਿਮ ਸੰਸਕਾਰ ਲਈ ਆਉਣ ਵਾਲੇ ਲੋਕਾਂ ਅਤੇ ਰਿਸ਼ਤੇਦਾਰਾਂ ਨੂੰ ਵੀ ਇਸ ਬਦਬੂ ਅਤੇ ਧੂੰਏਂ ਕਾਰਨ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਨਗਰ ਕੌਂਸਲ ਅਧਿਕਾਰੀ ਪੂਰੀ ਤਰ੍ਹਾਂ ਅਵੇਸਲੇ.. ਇੰਨੀ ਵੱਡੀ ਅਤੇ ਗੰਭੀਰ ਸਮੱਸਿਆ ਦੇ ਬਾਵਜੂਦ ਨਗਰ ਕੌਂਸਲ ਰਾਏਕੋਟ ਦੇ ਅਧਿਕਾਰੀ ਪੂਰੀ ਤਰ੍ਹਾਂ ਅਵੇਸਲੇ ਨਜ਼ਰ ਆ ਰਹੇ ਹਨ। ਇਲਾਕਾ ਨਿਵਾਸੀਆਂ ਅਤੇ ਮੰਦਰ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਹ ਪ੍ਰਸ਼ਾਸਨ ਨੂੰ ਵਾਰ-ਵਾਰ ਲਿਖਤੀ ਅਤੇ ਜ਼ੁਬਾਨੀ ਸ਼ਿਕਾਇਤਾਂ ਕਰ ਚੁੱਕੇ ਹਨ, ਪਰ ਕਿਸੇ ਵੀ ਅਧਿਕਾਰੀ ਦੇ ਕੰਨ ’ਤੇ ਜੂੰ ਨਹੀਂ ਸਰਕੀ, ਜਿਸ ਕਾਰਨ ਇਹ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਨਗਰ ਕੌਂਸਲ ਅਤੇ ਉੱਚ ਅਧਿਕਾਰੀ ਤੁਰੰਤ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਇਸ ਡੰਪ ਨੂੰ ਇੱਥੋਂ ਤਬਦੀਲ ਕਰਕੇ ਅੱਗ ਨੂੰ ਬੁਝਾਇਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਾਫ਼ ਅਤੇ ਸਿਹਤਮੰਦ ਮਾਹੌਲ ਮਿਲ ਸਕੇ। ਮੰਦਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਖੁਰਮੀ ਨੇ ਕਿਹਾ ਕਿ ਮੰਦਰ ਕਮੇਟੀ ਵਲੋਂ ਕੂੂੜੇ ਦੇ ਡੰਪ ਨੂੂੰ ਮੰਦਰ ਨੇੜਿਓਂ ਹਟਾਉਣ ਲਈ ਕਈ ਵਾਰ ਨਗਰ ਕੌਂਸਲ ਨੂੰ ਬੇਨਤੀ ਕੀਤੀ ਜਾ ਚੁੱਕੀ ਹੈ ਪ੍ਰੰਤੂ ਹੁਣ ਤੱਕ ਨਗਰ ਪ੍ਰਸ਼ਾਸਨ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਸੁਣਵਾਈ ਨਾ ਹੋਈ ਤਾਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵੱਲੋਂ ਸੰਘਰਸ਼ ਦਾ ਰਸਤਾ ਅਪਣਾਇਆ ਜਾ ਸਕਦਾ ਹੈ। ਕੀ ਕਹਿਣਾ ਹੈ ਸੈਨਟਰੀ ਸੁਪਰਡੈਂਟ ਦਾ.. ਇਸ ਸਬੰਧ ਵਿੱਚ ਜਦ ਨਗਰ ਕੌਂਸਲ ਰਾਏਕੋਟ ਦੇ ਸੈਨਟਰੀ ਸੁਪਰਡੈਂਟ ਹਰਪ੍ਰੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕੂੂੜੇ ਦੇ ਢੇਰ ਵਿੱਚ ਅੱਗ ਇਲਾਕੇ ਦੇ ਲੋਕ ਹੀ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪ ਖੁਦ ਮੌਕੇ ’ਤੇ ਜਾ ਕੇ ਇਸ ਦਾ ਜਾਇਜ਼ਾ ਲੈਣਗੇ ਅਤੇ ਡੰਪ ਕਾਰਨ ਪੈਦਾ ਹੋ ਰਹੀ ਸਮੱਸਿਆ ਦਾ ਹੱਲ ਕਰਨਗੇ।
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਮਹਾਨ ਜੀਵਨ ਫਲਸਫ਼ੇ, ਪਵਿੱਤਰ ਬਾਣੀ ਅਤੇ ਸਿੱਖਿਆਵਾਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ- ਵਿਧਾਇਕ ਠੇਕੇਦਾਰ... ਅਗਲੀ ਖ਼ਬਰ ਸੂਬੇ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ- ਚੇਅਰਮੈਨ ਡਾ. ਗਿੱਲ ‘ਆਪ’ਆਗੂ ਬਾਸੀਆਂ ਬੇਟ, ਤੂਰ ਸਵੱਦੀ ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।