24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਰਾਮਗੜ੍ਹ ਭੁੱਲਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਦੀ ਕੀਤੀ ਚੋਣ

ਜਗਰਾਉਂ, 23 ਸਤੰਬਰ (ਗੁਰਦੀਪ ਸਿੰਘ ਮਲਕ)-ਨੇੜਲੇ ਪਿੰਡ ਰਾਮਗੜ੍ਹ ਭੁੱਲਰ ਵਿਖੇ ਅੱਜ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਵਿਚ ਬੂਟਾ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਨੂੰ ਇਕਾਈ ਸਕੱਤਰ, ਸੁਖਵਿੰਦਰ ਸਿੰਘ ਮੀਤ ਸਕੱਤਰ, ਮਨਜੀਤ ਸਿੰਘ ਨੂੰ ਵਿੱਤ ਸਕੱਤਰ, ਹਰਪ੍ਰੀਤ ਸਿੰਘ ਹੈਪੀ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ।

ਅਜੀਤ ਡੈਸਕ 24-09-2026
ਜਗਰਾਉਂ, 23 ਸਤੰਬਰ (ਗੁਰਦੀਪ ਸਿੰਘ ਮਲਕ)-ਨੇੜਲੇ ਪਿੰਡ ਰਾਮਗੜ੍ਹ ਭੁੱਲਰ ਵਿਖੇ ਅੱਜ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪਿੰਡ ਇਕਾਈ ਦੀ ਚੋਣ ਕੀਤੀ ਗਈ। ਇਸ ਵਿਚ ਬੂਟਾ ਸਿੰਘ ਨੂੰ ਪ੍ਰਧਾਨ, ਬਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਨੂੰ ਇਕਾਈ ਸਕੱਤਰ, ਸੁਖਵਿੰਦਰ ਸਿੰਘ ਮੀਤ ਸਕੱਤਰ, ਮਨਜੀਤ ਸਿੰਘ ਨੂੰ ਵਿੱਤ ਸਕੱਤਰ, ਹਰਪ੍ਰੀਤ ਸਿੰਘ ਹੈਪੀ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਸਮੇਂ ਕਿਸਾਨਾਂ ਨੇ ਆਲੂਆਂ ਦੀ ਰੁਲ ਰਹੀ ਫ਼ਸਲ ਅਤੇ ਹੋ ਰਹੀ ਬੇਕਦਰੀ ਲਈ ਪੰਜਾਬ ਤੇ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਆਲੂਆਂ ਅਤੇ ਹੋਰ ਖੇਤੀ ਪੈਦਾਵਾਰ ’ਤੇ ਐੱਮ.ਐੱਸ.ਪੀ. ਜਾਰੀ ਕੀਤੀ ਜਾਵੇ। ਉਨ੍ਹਾਂ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਯੂਰੀਆ, ਡਾਈ ਆਦਿ ਰਸਾਇਣਕ ਖਾਦਾਂ ਦੀ ਪੂਰਤੀ ਯਕੀਨੀ ਬਣਾਉਣ ਅਤੇ ਵਾਧੂ ਵਸਤਾਂ ਕਿਸਾਨਾਂ ਸਿਰ ਮੜਣ ਤੋਂ ਬੰਦ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ। ਇਸ ਸਮੇਂ ਇਕ ਮਤੇ ਰਾਹੀਂ 11 ਅਕਤੂਬਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਚੱਕ ਅਲੀ ਸ਼ੇਰ ਵਿਖੇ ਜ਼ਮੀਨੀ ਘੋਲ ਦੇ ਸ਼ਹੀਦ ਪਿਰਥੀ ਸਿੰਘ ਚੱਕ ਅਲੀ ਸ਼ੇਰ ਦੇ ਬਰਸੀ ਸਮਾਗਮ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ। ਇਕ ਹੋਰ ਮਤੇ ਰਾਹੀਂ 28 ਸਤੰਬਰ ਨੂੰ ਜਗਰਾਉਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਸਮਾਗਮ ’ਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਜਗਜੀਤ ਸਿੰਘ ਕਲੇਰ, ਜ਼ਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਕਾਉਂਕੇ, ਬਲਾਕ ਸਹਾਇਕ ਸਕੱਤਰ ਜਸਵਿੰਦਰ ਸਿੰਘ ਭੁਮਾਲ ਆਦਿ ਆਗੂ ਸਮੇਤ ਵੱਡੀ ਗਿਣਤੀ ’ਚ ਪਿੰਡ ਦੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਜੋਗਿੰਦਰ ਸਿੰਘ ਧਵਨ (ਸਿਮਰਨ ਪੱਗੜੀ ਸੈਂਟਰ) ਵਾਲਿਆਂ ਦੀ ਮੌਤ ’ਤੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਦੁੱਖ ਦਾ ਪ੍ਰਗਟਾਵ... ਅਗਲੀ ਖ਼ਬਰ ਭਾਈ ਹਰਜਿੰਦਰ ਸਿੰਘ ਮੋਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਦਿਹਾਤੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।