24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੈਂਗਸਟਰ ਗੋਲਡੀ ਢਿੱਲੋਂ ਦਾ ਗੁਰਗਾ 30 ਬੋਰ ਦੀ ਪਿਸਤੌਲ ਸਮੇਤ ਕਾਬੂ ਨਿਊ ਚੰਡੀਗੜ੍ਹ ’ਚ ਪ੍ਰਾਪਰਟੀ ਡੀਲਰ ਦੇ ਘਰ ਫਾਇਰਿੰਗ ਦੇ ਮਾਮਲੇ ਦਾ ਵੀ ਹੋਇਆ ਖੁਲਾਸਾ

ਜਗਰਾਉਂ, 23 ਸਤੰਬਰ (ਗੁਰਦੀਪ ਸਿੰਘ ਮਲਕ)-ਸੀ. ਆਈ.

ਅਸਲ੍ਹੇ ਸਮੇਤ ਕਾਬੂ ਕੀਤਾ ਗਿਆ ਦੋਸੀ ਸੀ.ਆਈ.ਏ ਸਟਾਫ਼ ਦੀ ਪੁਲਿਸ ਨਾਲ। ਤਸਵੀਰ: ਭੁਪਿੰਦਰ ਸਿੰਘ ਮੁਰਲੀ 24-09-2026
ਜਗਰਾਉਂ, 23 ਸਤੰਬਰ (ਗੁਰਦੀਪ ਸਿੰਘ ਮਲਕ)-ਸੀ.ਆਈ.ਏ. ਸਟਾਫ਼ ਜਗਰਾਉਂ ਦੀ ਪੁਲਿਸ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਗੋਲਡੀ ਢਿੱਲੋਂ ਦੇ ਇੱਕ ਕਥਿਤ ਗੁਰਗੇ ਨੂੰ 30 ਬੋਰ ਦੀ ਜਿਗਾਨਾ ਪਿਸਤੌਲ, ਮੈਗਜ਼ੀਨ, 8 ਜ਼ਿੰਦਾ ਕਾਰਤੂਸ ਅਤੇ 2 ਖਾਲੀ ਖੋਲ੍ਹਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਮੁਲਜ਼ਮ ਪਟਿਆਲਾ ਜ਼ਿਲ੍ਹੇ ਵਿਚ ਗੈਂਗਸਟਰ ਗੋਲਡੀ ਢਿੱਲੋਂ ਦੇ ਇਸ਼ਾਰੇ ’ਤੇ ਵੱਡੀ ਵਾਰਦਾਤ (ਸ਼ੂਟਆਊਟ) ਨੂੰ ਅੰਜ਼ਾਮ ਦੇਣ ਦੀ ਤਿਆਰੀ ਵਿਚ ਸੀ। ਪੁੱਛਗਿੱਛ ਦੌਰਾਨ ਮੁਲਜ਼ਮ ਵਲੋਂ ਅਪ੍ਰੈਲ 2026 ਵਿੱਚ ਨਿਊ ਚੰਡੀਗੜ੍ਹ ਵਿਖੇ ਇਕ ਪ੍ਰਾਪਰਟੀ ਡੀਲਰ ਦੇ ਘਰ ਹੋਈ ਫਾਇਰਿੰਗ ਦੇ ਮਾਮਲੇ ਨਾਲ ਵੀ ਜੁੜੇ ਹੋਣ ਦਾ ਖੁਲਾਸਾ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ, ਐੱਸਪੀ (ਦਿਹਾਤੀ) ਰਾਜਨ ਸ਼ਰਮਾ ਅਤੇ ਡੀ.ਐੱਸ.ਪੀ (ਡੀ) ਸਾਗਰ ਬੰਸਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀ.ਆਈ.ਏ ਸਟਾਫ਼ ਜਗਰਾਉਂ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਏ.ਐੱਸ.ਆਈ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ। ਪੁਲਿਸ ਮੁਤਾਬਕ ਬੀਤੇ ਮੰਗਲਵਾਰ ਏ.ਐੱਸ.ਆਈ ਬਲਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਨਿਕੇਤ ਪੁੱਤਰ ਅਜਮੇਰ, ਵਾਸੀ ਸੈਕਟਰ-25, ਚੰਡੀਗੜ੍ਹ ਕੋਲ .30 ਬੋਰ ਦੀ ਜਿਗਾਨਾ ਪਿਸਤੌਲ, 8 ਜ਼ਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ੍ਹ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਹਥਿਆਰ ਅਤੇ ਕਾਰਤੂਸ ਬਰਾਮਦ ਕਰ ਲਏ। ਇਸ ਸਬੰਧੀ ਥਾਣਾ ਸਦਰ ਜਗਰਾਉਂ ਵਿਚ ਆਰਮਜ਼ ਐਕਟ, 1959 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਹ ਗੈਂਗਸਟਰ ਗੋਲਡੀ ਢਿੱਲੋਂ ਦਾ ਗੁਰਗਾ ਹੈ ਅਤੇ ਗੋਲਡੀ ਢਿੰਲੋਂ ਦੇ ਨਿਰਦੇਸ਼ਾਂ ’ਤੇ ਪਟਿਆਲਾ ਜ਼ਿਲ੍ਹੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ। ਪੁਲਿਸ ਅਨੁਸਾਰ ਇਸ ਵਾਰਦਾਤ ਲਈ ਉਸ ਨੂੰ 30 ਹਜ਼ਾਰ ਰੁਪਏ ਮਿਲਣੇ ਸਨ ਅਤੇ ਪਟਿਆਲਾ ਵਿਖੇ ਇਕ ਵਪਾਰੀ ਦੇ ਘਰ ’ਤੇ ਫਾਇਰਿੰਗ ਕਰਨੀ ਸੀ। ਪੁਲਿਸ ਨੇ ਮੁਲਜ਼ਮ ਨੂੰ ਵਾਰਦਾਤ ਤੋਂ ਪਹਿਲਾਂ ਹੀ ਕਾਬੂ ਕਰ ਲਿਆ, ਜਿਸ ਨਾਲ ਸੰਭਾਵਿਤ ਵੱਡੀ ਘਟਨਾ ਨੂੰ ਰੋਕਣ ਵਿਚ ਸਫ਼ਲਤਾ ਮਿਲੀ। ਨਿਊ ਚੰਡੀਗੜ੍ਹ ’ਚ ਪ੍ਰਾਪਰਟੀ ਡੀਲਰ ਦੇ ਘਰ ਫਾਇਰਿੰਗ ਦਾ ਵੀ ਖੁਲਾਸਾ ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਅਨਿਕੇਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਪ੍ਰੈਲ 2026 ਵਿਚ ਪਿੰਡ ਘਿਸਿਆਪੁਰ, ਨਿਊ ਚੰਡੀਗੜ੍ਹ, ਜ਼ਿਲ੍ਹਾ ਮੋਹਾਲੀ ਵਿਚ ਇਕ ਪ੍ਰਾਪਰਟੀ ਡੀਲਰ ਦੇ ਘਰ ’ਤੇ ਫਾਇਰਿੰਗ ਕੀਤੀ ਸੀ। ਇਸ ਮਾਮਲੇ ਵਿਚ ਥਾਣਾ ਮੁੱਲਾਂਪੁਰ, ਜ਼ਿਲ੍ਹਾ ਮੋਹਾਲੀ ਵਿਚ 2 ਅਪ੍ਰੈਲ ਨੂੰ ਐੱਫਆਈਆਰ ਨੰਬਰ 56 ਦਰਜ ਕੀਤੀ ਗਈ ਸੀ। ਇਸ ਮਾਮਲੇ ਵਿਚ ਮੁਲਜ਼ਮ ਫਰਾਰ ਚੱਲ ਰਹੇ ਸਨ। ਪੁਲਿਸ ਦਾ ਕਹਿਣਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਨਾ ਸਿਰਫ਼ ਸੰਭਾ ਵਿਤ ਸ਼ੂਟਆਊਟ ਨੂੰ ਵਾਰਦਾਤ ਤੋਂ ਪਹਿਲਾਂ ਰੋਕਣ ਵਿਚ ਸਫਲਤਾ ਮਿਲੀ ਹੈ, ਸਗੋਂ ਪਹਿਲਾਂ ਤੋਂ ਅਨਟ੍ਰੇਸ ਚੱਲ ਰਹੇ ਫਾਇਰਿੰਗ ਦੇ ਮਾਮਲੇ ਨੂੰ ਵੀ ਟ੍ਰੇਸ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਬੁੱਧਵਾਰ ਨੂੰ ਜਗਰਾਉਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਮਾਮਲਾ ਹੰਬੜਾਂ ਕਸਬੇ ’ਚ ਹੋ ਰਹੀਆਂ ਚੋਰੀਆਂ ਦਾ ਬੀ.ਕੇ.ਯੂ ਡਕੌਂਦਾ ਦੇ ਜ਼ਿਲ੍ਹਾ ਆਗੂ ਭੱਟੀਆਂ ਵੱਲੋਂ ਪੁਲਿਸ ਚੌਕੀ ਹੰਬੜ... ਅਗਲੀ ਖ਼ਬਰ ਮੈਕਰੋ ਗਲੋਬਲ ਲੁਧਿਆਣਾ ਬ੍ਰਾਂਚ ਰਾਹੀਂ ਵਿਜੈ ਕੁਮਾਰੀ ਨੂੰ ਕੈਨੇਡਾ ਵਿਜ਼ਟਰ ਵੀਜ਼ਾ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।