25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ, ਜਗਦੀਸ਼ ਸਿੰਘ ਗੋਰਸੀਆਂ ਅਤੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ ਛਪਾਰ ਮੇਲੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਇਤਿਹਾਸਕ ਹੋਵੇਗੀ-ਦਿਓਲ/ਗੋਰਸੀਆਂ/ਛੀਨਾ

ਭੂੰਦੜੀ, 24 ਸਤੰਬਰ (ਕੁਲਦੀਪ ਸਿੰਘ ਮਾਨ)-ਛਪਾਰ ਮੇਲੇ ਮੌਕੇ 26 ਸਤੰਬਰ ਨੂੰ ਪਿੰਡ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ, ਪਾਰਟੀ ਆਗੂ ਤੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆ ਅਤੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਹੋਵੇਗੀ ਅਤੇ ਇਹ ਕਾਨਫ਼ਰੰਸ ਯਾਦਗਾਰੀ ਹੋਵੇਗੀ।

ਅਜੀਤ ਡੈਸਕ 25-09-2026
ਭੂੰਦੜੀ, 24 ਸਤੰਬਰ (ਕੁਲਦੀਪ ਸਿੰਘ ਮਾਨ)-ਛਪਾਰ ਮੇਲੇ ਮੌਕੇ 26 ਸਤੰਬਰ ਨੂੰ ਪਿੰਡ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਓਲ, ਪਾਰਟੀ ਆਗੂ ਤੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆ ਅਤੇ ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਹੋਵੇਗੀ ਅਤੇ ਇਹ ਕਾਨਫ਼ਰੰਸ ਯਾਦਗਾਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਾਨਫ਼ਰੰਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਕਾਨਫ਼ਰੰਸ ਦੀ ਸਫ਼ਲਤਾ ਲਈ ਦਾਖਾ, ਜਗਰਾਉਂ, ਰਾਏਕੋਟ ਅਤੇ ਗਿੱਲ ਸਮੇਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਵਰਕਰਾਂ ਨਾਲ ਮੀਟਿੰਗਾਂ ਕਰਕੇ ਜ਼ਮੀਨੀ ਪੱਧਰ ’ਤੇ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਆਗੂਆਂ ਤੇ ਵਰਕਰਾਂ ਨੂੰ ਵੱਖ - ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਜਗਰਾਉਂ ਹਲਕੇ ਤੋਂ ਵੀ ਵਰਕਰਾਂ ਦਾ ਵੱਡਾ ਕਾਫ਼ਲਾ ਛਪਾਰ ਕਾਨਫਰੰਸ ਵਿੱਚ ਸ਼ਾਮਿਲ ਹੋਵੇਗਾ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ 28 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂ ਮਾ. ਗੁਰਦੀਪ ਦਿਓਲ, ਮਾ. ਹਰਜਿੰਦਰਪਾਲ ਸਿੰਘ, ਗੁਰਮੇਲ ਸਿੰਘ ਦਿਓਲ ਤੇ ਗੁਰਪ੍ਰੀਤ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।