26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਐਲਾਨਾਂ ਤੇ ਦਾਅਵਿਆਂ ਨਾਲ ਪੰਜਾਬ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣੀਆਂ- ਭਰੋਵਾਲ

ਭੂੰਦੜੀ, 25 ਸਤੰਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਐਲਾਨਾਂ ਅਤੇ ਦਾਅਵਿਆਂ ਨਾਲ ਪੰਜਾਬ ਦੀਆਂ ਜ਼ਮੀਨੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਹੁਣ ਲੋਕ ਸਰਕਾਰ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਮਹਿਸੂਸ ਕਰ ਰਹੇ ਹਨ।

ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ 26-09-2026
ਭੂੰਦੜੀ, 25 ਸਤੰਬਰ (ਕੁਲਦੀਪ ਸਿੰਘ ਮਾਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਐਲਾਨਾਂ ਅਤੇ ਦਾਅਵਿਆਂ ਨਾਲ ਪੰਜਾਬ ਦੀਆਂ ਜ਼ਮੀਨੀ ਸਮੱਸਿਆਵਾਂ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਹੁਣ ਲੋਕ ਸਰਕਾਰ ਦੇ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਮਹਿਸੂਸ ਕਰ ਰਹੇ ਹਨ। ਸ. ਭਰੋਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਆਪਣੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਪ੍ਰੇਸ਼ਾਨ ਹਨ। ਸ੍ਰੀ ਭਰੋਵਾਲ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਜਵਾਬਦੇਹ ਹੋਣਾ ਚਾਹੀਦਾ ਹੈ ਅਤੇ ਪੰਜਾਬ ਦੇ ਭਖਦੇ ਮਸਲਿਆਂ ਦੇ ਹੱਲ ਲਈ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਪੰਜਾਬ ਦੇ ਭਵਿੱਖ ਨੂੰ ਲੈ ਕੇ ਛਪਾਰ ਦੀ ਪੰਥਕ ਕਾਨਫ਼ਰੰਸ ਅਹਿਮ ਹੋਵੇਗੀ - ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਮੇਲਾ ਛਪਾਰ ਸਿਆਸੀ ਕਾਨਫ਼ਰੰਸ ਲਈ ਕਾਂਗਰਸ ਤੇ ‘ਆਪ’ ਪਾਰਟੀ ਦਾ ਮੈਦਾਨ ਖਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।