27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਵਲੋਂ ਵਲੋਂ ਨਗਰ ਕੌਂਸਲ ਪ੍ਰਧਾਨ ਕੰਵਰਪਾਲ ਸਿੰਘ ਦਾ ਸਨਮਾਨ

ਜਗਰਾਉਂ, 26 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਮਾਜ ਸੇਵੀ ਸੰਸਥਾ ਅਜੈਬ ਸਿੰਘ ਸੱਗੂ ਵੈੱਲਫ਼ੇਅਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪਾਲ ਸਿੰਘ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣੇ ਜਾਣ ’ਤੇ ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਵੱਲੋਂ ਸਰਪ੍ਰਸਤ ਪ੍ਰਸ਼ੋਤਮ ਲਾਲ ਖਲੀਫਾ, ਕੰਵਲਜੀਤ ਸਿੰਘ ਮੱਲ੍ਹਾ, ਜਸਵੰਤ ਸਿੰਘ ਸੱਗੂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਮੰਦਿਰ ਜਗਰਾਉਂ ਵਿਖੇ ਆਯੋਜਿਤ ਸਨਮਾਨ ਸਮਾਰੋਹ ਵਿਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੰਵਰਪਾਲ ਸਿੰਘ ਵੱਲੋਂ ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਨਾਲ ਸ਼ੁਰੂ ਤੋਂ ਲੈ ਕੇ ਹੁਣ ਤੱਕ ਲਗਾਤਾਰ 22 ਸਾਲ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਕੌਂਸਲ ਵੱਲੋਂ ਲਗਾਏ ਜਾਣ ਵਾਲੇ ਹਰੇਕ ਸਾਲ ਅੱਖਾਂ ਦੇ ਵਿਸ਼ਾਲ ਆਪਰੇਸ਼ਨ ਕੈਂਪ ਵਿਚ ਅੱਗੇ ਵਧ ਕੇ ਆਪਣਾ ਯੋਗਦਾਨ ਦਿੱਤਾ।

ਨਗਰ ਕੌਂਸਲ ਦੇ ਪ੍ਰਧਾਨ ਕੰਵਰਪਾਲ ਸਿੰਘ ਦਾ ਸਨਮਾਨ ਕਰਨ ਸਮੇਂ ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਦੇ ਅਹੁਦੇਦਾਰ। ਤਸਵੀਰ: ਭੁਪਿੰਦਰ ਸਿੰਘ ਮੁਰਲੀ 27-09-2026
ਜਗਰਾਉਂ, 26 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਮਾਜ ਸੇਵੀ ਸੰਸਥਾ ਅਜੈਬ ਸਿੰਘ ਸੱਗੂ ਵੈੱਲਫ਼ੇਅਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪਾਲ ਸਿੰਘ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣੇ ਜਾਣ ’ਤੇ ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਵੱਲੋਂ ਸਰਪ੍ਰਸਤ ਪ੍ਰਸ਼ੋਤਮ ਲਾਲ ਖਲੀਫਾ, ਕੰਵਲਜੀਤ ਸਿੰਘ ਮੱਲ੍ਹਾ, ਜਸਵੰਤ ਸਿੰਘ ਸੱਗੂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਮੰਦਿਰ ਜਗਰਾਉਂ ਵਿਖੇ ਆਯੋਜਿਤ ਸਨਮਾਨ ਸਮਾਰੋਹ ਵਿਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੰਵਰਪਾਲ ਸਿੰਘ ਵੱਲੋਂ ਅਜੈਬ ਸਿੰਘ ਸੱਗੂ ਵੈਲਫੇਅਰ ਕੌਂਸਲ ਨਾਲ ਸ਼ੁਰੂ ਤੋਂ ਲੈ ਕੇ ਹੁਣ ਤੱਕ ਲਗਾਤਾਰ 22 ਸਾਲ ਸ਼ਾਨਦਾਰ ਸੇਵਾਵਾਂ ਨਿਭਾਈਆਂ ਅਤੇ ਕੌਂਸਲ ਵੱਲੋਂ ਲਗਾਏ ਜਾਣ ਵਾਲੇ ਹਰੇਕ ਸਾਲ ਅੱਖਾਂ ਦੇ ਵਿਸ਼ਾਲ ਆਪਰੇਸ਼ਨ ਕੈਂਪ ਵਿਚ ਅੱਗੇ ਵਧ ਕੇ ਆਪਣਾ ਯੋਗਦਾਨ ਦਿੱਤਾ। ਹੁਣ ਉਨ੍ਹਾਂ ਨੂੰ ਨਗਰ ਕੌਂਸਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ ਤਾਂ ਉਮੀਦ ਜਾਹਿਰ ਕੀਤੀ ਕਿ ਉਹ ਸ਼ਹਿਰ ਦੀ ਬਿਹਤਰੀ ਲਈ ਵੀ ਹਮੇਸ਼ਾ ਵਾਂਗ ਅੱਗੇ ਵੱਧ ਕੇ ਕੰਮ ਕਰਨਗੇ। ਇਸ ਮੌਕੇ ਸੈਕਟਰੀ ਪ੍ਰਵੀਨ ਜੈਨ ਨੇ ਕੰਵਰਪਾਲ ਸਿੰਘ ਨੂੰ ਪ੍ਰਧਾਨ ਬਣਨ ’ਤੇ ਸਮੂਹ ਕੌਂਸਲ ਮੈਂਬਰਾਂ ਵੱਲੋਂ ਵਧਾਈ ਦਿੱਤੀ। ਇਸ ਮੌਕੇ ਸੈਕਟਰੀ ਪ੍ਰਵੀਨ ਜੈਨ, ਕੌਂਸਲਰ ਗੁਰਪ੍ਰੀਤ ਸਿੰਘ ਨੋਨੀ , ਕੌਂਸਲਰ ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਸੱਗੂ, ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ, ਹਰਜਿੰਦਰ ਸਿੰਘ ਗੁੱਲੂ , ਸੋਹਣ ਸਿੰਘ ਸੱਗੂ, ਜਥੇਦਾਰ ਭੁਪਿੰਦਰ ਸਿੰਘ, ਨਰੇਸ਼ ਗੁਪਤਾ, ਰਾਕੇਸ਼ ਸਿੰਗਲਾ, ਸੁਰਜਨ ਸਿੰਘ, ਸੋਹਨ ਲਾਲ ਛਾਬੜਾ, ਰਵਿੰਦਰ ਜੈਨ, ਲਲਿਤ ਜੈਨ, ਰਾਮ ਸਿੰਘ ਸਮੇਤ ਹੋਰ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਜਗਰਾਉਂ ਸਕੂਟਰ ਡੀਲਰ ਐਸੋਸੀਏਸ਼ਨ ਵਲੋਂ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸਵਾਲ ਦਾ ਸਨਮਾਨ ਅਗਲੀ ਖ਼ਬਰ ਮਲਕਪੁਰ ਬੇਟ ਤੋਂ ਸ਼੍ਰੋਮਣੀ ਅਕਾਲੀ ਦਲ(ਬ) ਦੀ ਛਪਾਰ ਕਾਨਫ਼ਰੰਸ ਲਈ ਜੱਥੇ: ਮਲਕਪੁਰ ਦੀ ਅਗਵਾਈ ਹੇਠ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।