28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼੍ਰੋਮਣੀ ਭਗਤ ਸ੍ਰੀ ਧੰਨਾ ਦਾ ਜਨਮ ਦਿਹਾੜਾ ਮਨਾਇਆ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਦੇਸ਼- ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਸਮਾਗਮ

ਜਗਰਾਉਂ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਭਗਤ ਸ੍ਰੀ ਧੰਨਾ ਜੀ ਦੇ611ਵੇਂ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਇਆ। ਇਸ ਸਮਾਗਮ ਵਿਚ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ।

ਭਗਤ ਸ੍ਰੀ ਧੰਨਾ ਸਿੰਘ ਜੀ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ 28-09-2026
ਜਗਰਾਉਂ, 27 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਭਗਤ ਸ੍ਰੀ ਧੰਨਾ ਜੀ ਦੇ611ਵੇਂ ਜਨਮ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋਇਆ। ਇਸ ਸਮਾਗਮ ਵਿਚ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ। ਇਹ ਸਮਾਗਮ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਨਿਗਰਾਨੀ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਧੰਨਾ ਜੀ ਇਕ ਸਧਾਰਨ ਕਿਸਾਨ ਅਤੇ ਸੱਚੀ ਰੂਹ ਦੇ ਮਾਲਕ ਸਨ। ਹੱਥੀ ਕਿਰਤ ਕਰਨਾ ਅਤੇ ਨਿਰਸਵਾਰਥ ਹੋ ਕੇ ਪ੍ਰਮਾਤਮਾ ਦਾ ਨਾਮ ਜਪਣ ਵਾਲੀ ਰੂਹ ਸਨ। ਉਹ ਇਕ ਅਕਾਲ ਪੁਰਖ ਨੂੰ ਮੰਨਦੇ ਸਨ। ਇਨ੍ਹਾਂ ਗੁਣਾ ਸਦਕਾ ਹੀ ਉਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਬ ਜੀ ਵਿਚ ਦਰਜ ਹੈ। ਇਸ ਮੌਕੇ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਪ੍ਰਬੰਧਕਾਂ ਨੇ ਦੱਸਿਆ ਕਿ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਜੀ ਦੇ ਭੋਗ 29 ਸਤੰਬਰ ਸਵੇਰੇ 9 ਵਜੇ ਪੈਣ, ਉਪਰੰਤ ਦੀਵਾਨ ਸਜਾਏ ਜਾਣਗੇ। ਇਸ ਮੌਕੇ ਸੁਖਚੈਨ ਸਿੰਘ ਕੌਂਸਲਰ, ਬਲਬੀਰ ਸਿੰਘ ਬੀਰਾ, ਪ੍ਰੇਮ ਸਿੰਘ ਲੁਧਿਆਣਾ, ਮਨਿੰਦਰ ਸਿੰਘ ਮੰਨੀ ਕੈਲਪੁਰ, ਸਵਰਨ ਸਿੰਘ, ਰਾਮ ਸਿੰਘ, ਸੁਖਵਿੰਦਰ ਸਿੰਘ, ਗੁਰਿੰਦਰਪਾਲ ਸਿੰਘ, ਦੇਵ ਦੱਤ ਕਪੂਰ, ਪਰਮਜੀਤ ਸਿੰਘ, ਅਵਤਾਰ ਸਿੰਘ ਬਿੱਟਾ, ਪਾਰਸ ਸਿੰਘ, ਵਿਸ਼ਾਲ ਕਪੂਰ, ਗੁਰਮੁੱਖ ਸਿੰਘ, ਗੁਰਸਿਮਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੇਲਾ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ਦਾ ਸਹਿਯੋਗ ਦੇਣ ’ਤੇ ਧੰਨਵਾਦ- ਤਲਵੰਡੀ/ਸੰਧੂ ਕਿਹ... ਅਗਲੀ ਖ਼ਬਰ ਨਾਨਕਸਰ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸ਼ਰਧਾ -ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।