28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮੇਲਾ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਹਲਕਾ ਰਾਏਕੋਟ ਦੇ ਅਕਾਲੀ ਵਰਕਰਾਂ ਦਾ ਸਹਿਯੋਗ ਦੇਣ ’ਤੇ ਧੰਨਵਾਦ- ਤਲਵੰਡੀ/ਸੰਧੂ ਕਿਹਾ, ਛਪਾਰ ਮੇਲੇ ਦੌਰਾਨ ਅਕਾਲੀ ਦਲ ਦੇ ਵੱਡੇ ਇਕੱਠ ਨੇ ਵਿਰੋਧੀ ਧਿਰਾਂ ਦੇ ਬੁੱਲ੍ਹਾਂ ’ਤੇ ਸ਼ਿਕਰੀ ਲਿਆਂਦੀ

ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਗਈ ਸਿਆਸੀ ਕਾਨਫਰੰਸ ਦੀ ਵੱਡੀ ਸਫ਼ਲਤਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਭਰਿਆ ਹੈ। ਇਸ ਸਿਆਸੀ ਕਾਨਫਰੰਸ ਨੂੰ ਸਫ਼ਲ ਬਣਾਉਣ ਵਿਚ ਮੋਹਰੀ ਰੋਲ ਨਿਭਾਉਣ ਲਈ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਮੂਹ ਅਕਾਲੀ ਆਗੂਆਂ, ਆਹੁਦੇਦਾਰਾਂ ਅਤੇ ਵਰਕਰਾਂ ਦਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਲਵਿੰਦਰ ਸਿੰਘ ਸੰਧੂ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਵਲੋਂ ਕੋਟਿਨ-ਕੋਟਿ ਧੰਨਵਾਦ ਕੀਤਾ ਗਿਆ।

ਵੱਧ ਨਮੀ ਵਾਲਾ ਝੋਨਾ ਲੁਹਾਉਣ ਤੋਂ ਆੜ੍ਹਤੀਏ ਗੁਰੇਜ਼ ਕਰਨ- ਸਕੱਤਰ ਰੁਮੇਲ ਸਿੰਘ 28-09-2026
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੀਤੀ ਗਈ ਸਿਆਸੀ ਕਾਨਫਰੰਸ ਦੀ ਵੱਡੀ ਸਫ਼ਲਤਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਭਰਿਆ ਹੈ। ਇਸ ਸਿਆਸੀ ਕਾਨਫਰੰਸ ਨੂੰ ਸਫ਼ਲ ਬਣਾਉਣ ਵਿਚ ਮੋਹਰੀ ਰੋਲ ਨਿਭਾਉਣ ਲਈ ਵਿਧਾਨ ਸਭਾ ਹਲਕਾ ਰਾਏਕੋਟ ਦੇ ਸਮੂਹ ਅਕਾਲੀ ਆਗੂਆਂ, ਆਹੁਦੇਦਾਰਾਂ ਅਤੇ ਵਰਕਰਾਂ ਦਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਲਵਿੰਦਰ ਸਿੰਘ ਸੰਧੂ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਵਲੋਂ ਕੋਟਿਨ-ਕੋਟਿ ਧੰਨਵਾਦ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਅਤੇ ਬਲਵਿੰਦਰ ਸਿੰਘ ਸੰਧੂ ਨੇ ਆਖਿਆ ਕਿ ਮੇਲਾ ਛਪਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿਚ ਹਲਕਾ ਰਾਏਕੋਟ ਤੋਂ ਵੱਡੀ ਗਿਣਤੀ ਵਿਚ ਆਗੂਆਂ, ਬੀਬੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਭਾਰੀ ਇਕੱਠ ਨੇ ਸਿੱਧ ਕਰ ਦਿੱਤਾ ਹੈ ਕਿ ਹਲਕਾ ਰਾਏਕੋਟ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਚੱਟਾਨ ਵਾਂਗ ਡੱਟ ਕੇ ਖੜ੍ਹੇ ਹਨ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਸੇ ਤਰ੍ਹਾਂ ਦੀ ਇਕਜੁੱਟਤਾ ਅਤੇ ਉਤਸ਼ਾਹ ਬਣਾ ਕੇ ਰੱਖਿਆ ਜਾਵੇ। ਉਨਾਂ ਅਖ਼ੀਰ ਵਿਚ ਕਿਹਾ ਕਿ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਇਕੱਠ ਨੇ ਵਿਰੋਧੀ ਧਿਰਾਂ ਦੇ ਬੁੱਲ੍ਹਾਂ ’ਤੇ ਸ਼ਿੱਕਰੀ ਲਿਆ ਕਿ ਉਨ੍ਹਾਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ।
ਪਿਛਲੀ ਖ਼ਬਰ ਮੰਦਰ ਸ਼ਿਵਾਲਾ ਖਾਮ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ, 152 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਸ਼੍ਰੋਮਣੀ ਭਗਤ ਸ੍ਰੀ ਧੰਨਾ ਦਾ ਜਨਮ ਦਿਹਾੜਾ ਮਨਾਇਆ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਵਲੋਂ ਦੇਸ਼- ਵਿਦੇਸ਼ ਦੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।