ਪੇਂਡੂ ਮਜ਼ਦੂਰ ਯੂਨੀਅਨ ਇਕਾਈ ਪ੍ਰਧਾਨ ਸੂਬਾ ਸਿੰਘ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ ਕਰਵਾਇਆ
ਭੂੰਦੜੀ, 27 ਸਤੰਬਰ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਇਕਾਈ ਭੱਠਾਧੂਆ ਦੇ ਪ੍ਰਧਾਨ ਸਾਥੀ ਸੂਬਾ ਸਿੰਘ, ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਭੱਠਾਧੂਆ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ.
ਭੂੰਦੜੀ, 27 ਸਤੰਬਰ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਇਕਾਈ ਭੱਠਾਧੂਆ ਦੇ ਪ੍ਰਧਾਨ ਸਾਥੀ ਸੂਬਾ ਸਿੰਘ, ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਭੱਠਾਧੂਆ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਭੂੰਦੜੀ ਨੇ ਕਿਹਾ ਕਿ ਸਾਥੀ ਸੂਬਾ ਸਿੰਘ ਨੇ 21 ਸਾਲ ਪਿੰਡ ਦੇ ਚੌਕੀਦਾਰ ਵਜੋਂ ਨਿਸ਼ਕਾਮ ਸੇਵਾ ਨਿਭਾਈ। ਉਹ ਜਥੇਬੰਦੀ ਦੇ ਬੇਹੱਦ ਸਿਰੜੀ, ਇਮਾਨਦਾਰ, ਅਣਥੱਕ ਅਤੇ ਸਮੇਂ ਦੇ ਪਾਬੰਦ ਸਿਪਾਹੀ ਸਨ ਅਤੇ ਮਜ਼ਦੂਰਾਂ ਦੀਆਂ ਮੰਗਾਂ ਤੇ ਮਸਲਿਆਂ ਲਈ ਕੀਤੇ ਜਾਂਦੇ ਸੰਘਰਸ਼ਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ। ਉਨ੍ਹਾਂ ਕਿਹਾ ਕਿ ਸਾਥੀ ਸੂਬਾ ਸਿੰਘ ਦੇ ਵਿਛੋੜੇ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉੱਥੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਥੇਬੰਦੀ ਵੱਲੋਂ ਸਾਥੀ ਸੂਬਾ ਸਿੰਘ ਦੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਦੇ ਪੁੱਤਰ ਬਲਵਿੰਦਰ ਸਿੰਘ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ। ਇਸ ਮੌਕੇ ਸਰਪੰਚ ਨਛੱਤਰ ਸਿੰਘ, ਡਾ. ਦਵਿੰਦਰ ਸਿੰਘ, ਆਗੂ ਜਸਵੀਰ ਸਿੰਘ ਸੀਰਾ, ਜੋਗਿੰਦਰ ਸਿੰਘ, ਦਰਬਾਰਾ ਸਿੰਘ, ਬਾਬਾ ਹਰੀ ਰਾਮ ਭੂੰਦੜੀ, ਜੇਠਾ ਸਿੰਘ ਤਲਵੰਡੀ ਨੌਆਬਾਦ, ਬੱਗਾ ਸਿੰਘ ਰਾਣਕੇ ਤੋਂ ਇਲਾਵਾ ਪਿੰਡ ਵਾਸੀ ਅਤੇ ਰਿਸ਼ਤੇਦਾਰ ਹਾਜ਼ਰ ਸਨ।