28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਜਸਵਿੰਦਰ ਸਿੰਘ ਜੱਸੂ ਨੇ ਚੌਂਕੀ ਇੰਚਾਰਜ ਭੂੰਦੜੀ ਵਿਖੇ ਅਹੁਦਾ ਸੰਭਾਲਿਆ

ਭੂੰਦੜੀ, 27 ਸਤੰਬਰ (ਕੁਲਦੀਪ ਸਿੰਘ ਮਾਨ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ.

ਜਸਵਿੰਦਰ ਸਿੰਘ ਜੱਸੂ ਚੌਂਕੀ ਇੰਚਾਰਜ ਭੂੰਦੜੀ ਵਿਖੇ ਅਹੁਦਾ ਸੰਭਾਲਣ ਸਮੇਂ ਗੱਲਬਾਤ ਕਰਦੇ ਹੋਏ। ਤਸਵੀਰ: ਕੁਲਦੀਪ ਸਿੰਘ ਮਾਨ 28-09-2026
ਭੂੰਦੜੀ, 27 ਸਤੰਬਰ (ਕੁਲਦੀਪ ਸਿੰਘ ਮਾਨ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਦੀਆਂ ਹਦਾਇਤਾਂ ਅਨੁਸਾਰ ਹੋਈਆਂ ਬਦਲੀਆਂ ਤਹਿਤ ਜਸਵਿੰਦਰ ਸਿੰਘ ਜੱਸੂ ਨੂੰ ਚੌਂਕੀ ਭੂੰਦੜੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਚੌਂਕੀ ਭੂੰਦੜੀ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਜਸਵਿੰਦਰ ਸਿੰਘ ਜੱਸੂ ਇਸ ਤੋਂ ਪਹਿਲਾਂ ਵੱਖ-ਵੱਖ ਥਾਣਿਆਂ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਉੱਥੇ ਡਿਊਟੀ ਦੌਰਾਨ ਉਨਾਂ ਦੇ ਨਿੱਘੇ ਸੁਭਾਅ ਅਤੇ ਲੋਕਾਂ ਨਾਲ ਵਧੀਆ ਤਾਲਮੇਲ ਦੀ ਚਰਚਾ ਰਹੀ। ਉਹ ਥਾਣੇ ਵਿਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਦੀ ਗੱਲ ਧਿਆਨ ਨਾਲ ਸੁਣਦੇ ਅਤੇ ਉਨ੍ਹਾਂ ਨਾਲ ਮਾਣ-ਸਤਿਕਾਰ ਨਾਲ ਪੇਸ਼ ਆਉਂਦੇ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਜਸਵਿੰਦਰ ਸਿੰਘ ਜੱਸੂ ਨੇ ਕਿਹਾ ਕਿ ਚੌਂਕੀ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਸੁਣਦਿਆਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਨਸ਼ਿਆਂ ਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਪੂਰੀ ਮੁਸਤੈਦੀ ਨਾਲ ਕੰਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਭੈਣੀ ਅਰਾਈਆਂ ਵਿਖੇ ਦੋ ਰੋਜ਼ਾ ਕਬੂਤਰਬਾਜ਼ੀ ਟੂਰਨਾਮੈਂਟ ਸ਼ੁਰੂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਤੇ ਉਸ... ਅਗਲੀ ਖ਼ਬਰ ‘ਵਾਰਿਸ ਪੰਜਾਬ ਦੇ’ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਪੰਥਕ ਲੋਕ ਵਧਾਈ ਦੇ ਪਾਤਰ- ਮਨਪ੍ਰੀਤ ਸਿੰਘ ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।