28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭੈਣੀ ਅਰਾਈਆਂ ਵਿਖੇ ਦੋ ਰੋਜ਼ਾ ਕਬੂਤਰਬਾਜ਼ੀ ਟੂਰਨਾਮੈਂਟ ਸ਼ੁਰੂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਤੇ ਉਸਾਰੂ ਸਮਾਗਮ ਜ਼ਰੂਰੀ- ਹਰਵਿੰਦਰ/ ਨੰਬਰਦਾਰ ਵਿੱਕੀ

ਭੂੰਦੜੀ, 27 ਸਤੰਬਰ (ਕੁਲਦੀਪ ਸਿੰਘ ਮਾਨ)-ਪਿੰਡ ਭੈਣੀ ਅਰਾਈਆਂ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੂਤਰਬਾਜ਼ੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਆਪਣੇ ਕਬੂਤਰ ਲੈ ਕੇ ਪੁੱਜੇ ਅਤੇ ਉਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 28-09-2026
ਭੂੰਦੜੀ, 27 ਸਤੰਬਰ (ਕੁਲਦੀਪ ਸਿੰਘ ਮਾਨ)-ਪਿੰਡ ਭੈਣੀ ਅਰਾਈਆਂ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੂਤਰਬਾਜ਼ੀ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਆਪਣੇ ਕਬੂਤਰ ਲੈ ਕੇ ਪੁੱਜੇ ਅਤੇ ਉਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦਾ ਉਦਘਾਟਨ ਹਰਵਿੰਦਰ ਸਿੰਘ ਅਤੇ ਨੰਬਰਦਾਰ ਲਖਵੀਰ ਸਿੰਘ ਵਿੱਕੀ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੇ ਖੇਡ ਮੁਕਾਬਲੇ ਅਤੇ ਉਸਾਰੂ ਪ੍ਰੋਗਰਾਮ ਕਰਵਾਉਣੇ ਬਹੁਤ ਜ਼ਰੂਰੀ ਹਨ। ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡਾਂ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਹਰਵਿੰਦਰ ਸਿੰਘ ਭੈਣੀ, ਸਾਬਕਾ ਸਕੱਤਰ ਗੁਰਜਿੰਦਰ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ ਪੰਚ, ਨਿਰਵੈਰ ਸਿੰਘ ਪੰਚ, ਤਰਲੋਚਨ ਸਿੰਘ, ਜਗਦੀਪ ਸਿੰਘ ਰਾਜੂ, ਪ੍ਰਕਾਸ਼ ਸਿੰਘ ਰੈਪਾਂ, ਗੁਰਮੁਖ ਸਿੰਘ ਭੈਣੀ, ਹਰਮੇਲ ਸਿੰਘ ਨੀਟਾ, ਗੋਪੀ ਸਿੰਘ, ਬਿੰਦਰ ਸਿੰਘ, ਬਾਰਾ ਸਿੰਘ, ਜਤਿੰਦਰ ਸਿੰਘ ਕਾਕਾ, ਬੱਬੂ ਸਿੰਘ, ਕੁਲਵਿੰਦਰ ਸਿੰਘ ਕਾਲੀ, ਇਕਬਾਲ ਸਿੰਘ ਭੈਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ‘ਵਾਰਿਸ ਪੰਜਾਬ ਦੇ’ ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਪੰਥਕ ਲੋਕ ਵਧਾਈ ਦੇ ਪਾਤਰ- ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਜਸਵਿੰਦਰ ਸਿੰਘ ਜੱਸੂ ਨੇ ਚੌਂਕੀ ਇੰਚਾਰਜ ਭੂੰਦੜੀ ਵਿਖੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।