29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਕੀਤੀ ਮੀਟਿੰਗ

ਜਗਰਾਉਂ, 28 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਪਹੁੰਚ ਕੇ ਪ੍ਰੇਮ ਸ਼ਰਮਾ ਚੱਕੀ ਵਾਲੇ ਅਤੇ ਯੂਥ ਕਲੱਬ ਦੇ ਪ੍ਰਧਾਨ ਅਨਮੋਲ ਕਲੇਰ ਨਾਲ ਮੁਲਾਕਾਤ ਕੀਤੀ।

ਅਜੀਤ ਡੈਸਕ 29-09-2026
ਜਗਰਾਉਂ, 28 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਹਲਕਾ ਜਗਰਾਉਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜਗਰਾਉਂ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਅਤੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪ੍ਰੇਮ ਸਿੰਘ ਭੰਗੂ ਨੇ ਪਿੰਡ ਕਲੇਰਾਂ ਵਿਖੇ ਪਹੁੰਚ ਕੇ ਪ੍ਰੇਮ ਸ਼ਰਮਾ ਚੱਕੀ ਵਾਲੇ ਅਤੇ ਯੂਥ ਕਲੱਬ ਦੇ ਪ੍ਰਧਾਨ ਅਨਮੋਲ ਕਲੇਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮਸਲਿਆਂ, ਨੌਜਵਾਨਾਂ ਦੀ ਭੂਮਿਕਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ - ਵਟਾਂਦਰਾ ਕੀਤਾ ਗਿਆ। ਪ੍ਰੇਮ ਸਿੰਘ ਭੰਗੂ ਪਿਛਲੇ ਕੁਝ ਸਮੇਂ ਤੋਂ ਹਲਕਾ ਜਗਰਾਉਂ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨਾਲ ਲਗਾਤਾਰ ਰਾਬਤਾ ਕਰ ਰਹੇ ਹਨ। ਉਨ੍ਹਾਂ ਵੱਲੋਂ ਵੱਖ-ਵੱਖ ਵਰਗਾਂ ਦੇ ਲੋਕਾਂ, ਪਿੰਡਾਂ ਦੇ ਮੋਹਤਬਰਾਂ ਅਤੇ ਨੌਜਵਾਨਾਂ ਨਾਲ ਮੁਲਾਕਾਤਾਂ ਕਰਕੇ ਇਲਾਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਉਮੀਦਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਜਗਦੀਸ਼ ਸ਼ਰਮਾ, ਐਡਵੋਕੇਟ ਕੁਲਵਿੰਦਰ ਸਿੰਘ, ਰਿਟਾਇਰਡ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ ਰਿੰਪੀ, ਅਮਨਦੀਪ ਸਿੰਘ ਮਨੂੰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੇਲਾ ਛਪਾਰ ਕਾਨਫਰੰਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਜੁੜੇ ਵੱਡੇ ਜਨ-ਸੈਲਾਬ ਨੇ ਵਿਰੋਧੀ ਧਿਰਾਂ ਨੂੰ ਤਰੇਲੀਆਂ ਲਿਆਂ... ਅਗਲੀ ਖ਼ਬਰ ਸਵੱਛਤਾ ਰੈਲੀ ਰਾਹੀਂ ਵਿਦਿਆਰਥੀਆਂ ਨੇ ਦਿੱਤਾ ਸਫ਼ਾਈ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।