30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਅਥਲੀਟਾਂ ਨੇ ਰਾਏਕੋਟ ਜ਼ੋਨ ਪੱਧਰੀ ਅਥਲੈਟਿਕਸ ਮੀਟ ’ਚ ਜਿੱਤ ਦੇ ਝੰਡੇ ਗੱਡੇ

ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀ ਗਰਾਊਂਡ ਵਿਖੇ ਜ਼ੋਨ ਕਨਵੀਨਰ ਇਕਬਾਲ ਸਿੰਘ ਦੀ ਨਿਗਰਾਨੀ ਹੇਠ ਰਾਏਕੋਟ ਜ਼ੋਨ ਪੱਧਰੀ ਅਥਲੈਟਿਕਸ ਮੀਟ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਖੇਡ ਟੂਰਨਾਮੈਂਟ ’ਚ ਰਾਏਕੋਟ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਚੋਟੀ ਦੇ ਅਥਲੀਟਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 30-09-2026
ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੀ ਗਰਾਊਂਡ ਵਿਖੇ ਜ਼ੋਨ ਕਨਵੀਨਰ ਇਕਬਾਲ ਸਿੰਘ ਦੀ ਨਿਗਰਾਨੀ ਹੇਠ ਰਾਏਕੋਟ ਜ਼ੋਨ ਪੱਧਰੀ ਅਥਲੈਟਿਕਸ ਮੀਟ ਬੜੀ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਖੇਡ ਟੂਰਨਾਮੈਂਟ ’ਚ ਰਾਏਕੋਟ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਚੋਟੀ ਦੇ ਅਥਲੀਟਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਕੁੱਲ 75 ਤਗਮੇ ਜਿੱਤ ਕੇ ਹੂੰਝਾਫੇਰ ਜਿੱਤ ਦਰਜ ਕਰਦਿਆਂ ਨਵਾਂ ਇਤਿਹਾਸ ਰਚ ਦਿੱਤਾ, ਬਲਕਿ ਸਕੂਲ ਦੇ ਐਥਲੀਟਾਂ ਨੇ ਆਪਣੇ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਵੀ ਮਾਤ ਪਾ ਕੇ ਨਵਾਂ ਇਤਿਹਾਸ ਸਿਰਜਿਆ। ਇਸ ਜ਼ੋਨਲ ਟੂਰਨਾਮੈਂਟ ਦੌਰਾਨ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਖਿਡਾਰੀਆਂ ਨੇ ਅੰਡਰ-14, 17 ਤੇ 19 ਉਮਰ ਵਰਗਾਂ ਦੇ ਵੱਖ-ਵੱਖ ਈਵੈਂਟਾਂ ਵਿਚ ਆਪਣਾ ਪੂਰਾ ਦਬਦਬਾ ਕਾਇਮ ਰੱਖਿਆ। ਬੱਸੀਆਂ ਸਕੂਲ ਦੇ ਅਥਲੀਟਾਂ ਨੇ 42 ਸੋਨ, 23 ਚਾਂਦੀ ਤੇ 10 ਕਾਂਸੀ ਦੇ ਤਮਗੇ ਆਪਣੇ ਨਾਂਅ ਕੀਤੇ। ਅਥਲੀਟਾਂ ਨੇ 100 ਮੀਟਰ, 200 ਮੀਟਰ, 400 ਮੀਟਰ, 600 ਮੀਟਰ, 800 ਮੀਟਰ ਤੇ 1500 ਮੀਟਰ ਦੌੜਾਂ ਤੋਂ ਇਲਾਵਾ ਸ਼ਾਟਪੁੱਟ, ਹੈਮਰ ਥਰੋ, ਹਰਡਲਜ਼, ਰਿਲੇਅ ਰੇਸਾਂ ਅਤੇ ਲੰਬੀ ਛਾਲ ਵਰਗੇ ਮੁਕਾਬਲਿਆਂ ਵਿਚ ਅੱਵਲ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖਿਡਾਰੀਆਂ ਦੀ ਇਸ ਬੇਮਿਸਾਲ ਖੇਡ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਸਿੱਧੂ ਅਤੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਜੇਤੂ ਐਥਲੀਟਾਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਦਾ ਸੰਚਾਰ ਕਰਦੀਆਂ ਹਨ। ਇਸ ਮੌਕੇ ਮੈਡਮ ਵੀਰਾਂ ਬਾਲੀ ਕੌੜਾ, ਮਨਪ੍ਰੀਤ ਕੌਰ ਬੱਸੀਆਂ, ਮੈਡਮ ਵੀਰ ਕੌਰ ਬੱਸੀਆਂ, ਜਸਵਿੰਦਰ ਸਿੰਘ, ਪਰਮਿੰਦਰ ਕੌਰ ਰਾਏਕੋਟ, ਜਗਰੂਪ ਸਿੰਘ ਚਚਰਾੜੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹੰਬੜਾਂ ’ਚ ਨਸ਼ੇੜੀ ਚੋਰਾਂ ਦੀ ਭਰਮਾਰ, ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਲਗਾਤਾਰ ਕਰ ਰਹੇ ਹਨ ਚੋਰੀ ਅਗਲੀ ਖ਼ਬਰ ਪਿੰਡ ਸਲੇਮਪੁਰਾ ਦੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ‘ਆਪ’ ਦੇ ਸਰਪੰਚ ਤੇ ਭਰਾ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।