30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰਦੁਆਰਾ ਬਾਬੇ ਸ਼ਹੀਦ ਪਿੰਡ ਬੱਸੀਆਂ ਵਿਖੇ ਮਾਨਵਤਾ ਦੀ ਭਲਾਈ ਲਈ 8ਵਾਂ ਖ਼ੂਨਦਾਨ ਕੈਂਪ ਲਗਾਇਆ

ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਜਗਰਾਉਂ ਰੋਡ ਪਿੰਡ ਬੱਸੀਆਂ ਵਿਖੇ ਸਥਿਤ ਗੁਰਦੁਆਰਾ ਬਾਬੇ ਸ਼ਹੀਦ ਐਂਬੂਲੈਂਸ ਤੇ ਮੁਰਚਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਸੰਸਥਾ ‘ਫ਼ਤਿਹ ਬਲੱਡ ਸੇਵਾ ਲੁਧਿਆਣਾ’ ਦੇ ਵਿਸ਼ੇਸ਼ ਸਹਿਯੋਗ ਨਾਲ 8ਵਾਂ ਵਿਸ਼ਾਲ ਖ਼ੂਨਦਾਨ ਕੈਂਪ ਉਤਸ਼ਾਹ ਨਾਲ ਲਗਾਇਆ। ਖੂਨਦਾਨ ਕੈਂਪ ਵਿਚ ਰਘੂਨਾਥ ਹਸਪਤਾਲ ਲੁਧਿਆਣਾ ਤੇ ਇੰਡਸ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਖ਼ੂਨ ਇਕੱਤਰ ਕੀਤਾ।

ਅਜੀਤ ਡੈਸਕ 30-09-2026
ਰਾਏਕੋਟ, 29 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਜਗਰਾਉਂ ਰੋਡ ਪਿੰਡ ਬੱਸੀਆਂ ਵਿਖੇ ਸਥਿਤ ਗੁਰਦੁਆਰਾ ਬਾਬੇ ਸ਼ਹੀਦ ਐਂਬੂਲੈਂਸ ਤੇ ਮੁਰਚਰੀ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਸੰਸਥਾ ‘ਫ਼ਤਿਹ ਬਲੱਡ ਸੇਵਾ ਲੁਧਿਆਣਾ’ ਦੇ ਵਿਸ਼ੇਸ਼ ਸਹਿਯੋਗ ਨਾਲ 8ਵਾਂ ਵਿਸ਼ਾਲ ਖ਼ੂਨਦਾਨ ਕੈਂਪ ਉਤਸ਼ਾਹ ਨਾਲ ਲਗਾਇਆ। ਖੂਨਦਾਨ ਕੈਂਪ ਵਿਚ ਰਘੂਨਾਥ ਹਸਪਤਾਲ ਲੁਧਿਆਣਾ ਤੇ ਇੰਡਸ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਖ਼ੂਨ ਇਕੱਤਰ ਕੀਤਾ। ਇਸ ਮਾਨਵਤਾ ਦੀ ਭਲਾਈ ਦੇ ਕਾਰਜ ’ਚ 55 ਵਿਅਕਤੀਆਂ ਵਲੋਂ ਖੂਨਦਾਨ ਕੀਤਾ। ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਬਿੱਲੂ ਤੇ ਦਵਿੰਦਰ ਸਿੰਘ ਨੱਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੂਨਦਾਨ ਇਕ ਉੱਤਮ ਤੇ ਮਹਾਨ ਦਾਨ ਹੈ। ਕੈਂਪ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਖ਼ੂਨਦਾਨ ਕਰਨ ਵਾਲੇ ਸਮੂਹ ਦਾਨੀਆਂ ਤੇ ਡਾਕਟਰਾਂ ਦੀਆਂ ਟੀਮਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੇਵ ਸਿੰਘ ਗਿੱਲ, ਹਰਦੀਪ ਸਿੰਘ ਚੀਮਾ, ਮਾ. ਬਲਵੰਤ ਸਿੰਘ ਔਲਖ, ਪ੍ਰਿਤਪਾਲ ਸਿੰਘ ਧਾਲੀਵਾਲ, ਚਮਕੌਰ ਸਿੰਘ ਧਾਲੀਵਾਲ, ਜਸਵੀਰ ਸਿੰਘ ਬੱਸੀਆਂ ਮੈਂਬਰ ਬਲਾਕ ਸੰਮਤੀ, ਜਵਾਲਾ ਵਰਮਾ, ਬਿਕਰਮਜੀਤ ਸਿੰਘ ਵਿੱਕੀ ਲੁਧਿਆਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ * ਬੇਟ ਇਲਾਕੇ ’ਚ ਅਜੇ ਵੀ ਨਸ਼ਿਆਂ ਦਾ ਸ਼ਿਕਾਰ ਨੌਜਵਾਨ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆਂ ’ਚ ਗੋਤੇ ਖਾ ਕੇ ਆਪਣੀ ਜੀਵਨ ਲੀਲ੍... ਅਗਲੀ ਖ਼ਬਰ ਸੀ. ਟੀ. ਯੂਨੀਵਰਸਿਟੀ ਦੀ ਪਾਵਰਲਿਫਟਰ ਸਨੇਹਾ ਘਰਾਮੀ ਨੇ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।