01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰੋਡਵੇਜ਼ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਗੇਟ ਰੈਲੀ

ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਪੰਜਾਬ ਰੋਡਵੇਜ਼ ਪਨਬਸ ਪੀ. ਆਰ.

ਅਜੀਤ ਡੈਸਕ 01-10-2026
ਜਗਰਾਉਂ, 30 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)- ਪੰਜਾਬ ਰੋਡਵੇਜ਼ ਪਨਬਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਵੱਲੋਂ ਜੋ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਗੇਟ ਰੈਲੀਆਂ ਕੀਤੀਆਂ ਤੇ ਨਾਅਰੇਬਾਜ਼ੀ ਕੀਤੀ ਗਈ। ਸੂਬਾ ਜੁਆਇੰਟ ਸਕੱਤਰ ਜਲੌਰ ਸਿੰਘ ਤੇ ਡੀਪੂ ਪ੍ਰਧਾਨ ਦਵਿੰਦਰ ਸਿੰਘ ਭੀਮ, ਡੀਪੂ ਸੈਕਟਰੀ ਹਰਮਿੰਦਰ ਸਿੰਘ ਸਿੱਧੂ ਨੇ ਵਰਕਰਾਂ ਨੂੰ ਦੱਸਿਆ ਕਿ ਸਰਕਾਰ ਵਾਰ-ਵਾਰ ਮੀਟਿੰਗਾਂ ਦੇ ਕੇ ਮੀਟਿੰਗ ਅੱਗੇ ਕਰ ਦਿੰਦੀ ਹੈ ਜਿਸ ਕਾਰਨ ਜਥੇਬੰਦੀ ਤੇ ਵਰਕਰਾਂ ਵਿਚ ਬਹੁਤ ਜ਼ਿਆਦਾ ਰੋਸ ਹੈ ਤੇ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ ਜਿਸ ਕਾਰਨ ਜਥੇਬੰਦੀ ਵੱਲੋਂ ਆਉਣ ਵਾਲੀ 6 ਅਕਤੂਬਰ ਨੂੰ ਅਣਮਿੱਥੇ ਸਮੇਂ ਦੀ ਹੜਤਾਲ ਤੇ ਤਿੱਖੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਹੁਣ ਜੇਕਰ 5 ਅਕਤੂਬਰ ਨੂੰ ਦਿੱਤੀ ਗਈ ਮੀਟਿੰਗ ਅੱਗੇ ਕੀਤੀ ਤੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 6 ਅਕਤੂਬਰ ਨੂੰ ਪਨਬਸ ਤੇ ਪੀ.ਆਰ . ਟੀ.ਸੀ. ਬੱਸਾਂ ਦਾ ਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਪਨਬਸ ਅਤੇ ਪੀ.ਆਰ.ਟੀ.ਸੀ. ਦੇ ਮੈਨੇਜਮੈਂਟ ਦੀ ਹੋਵੇਗੀ। ਸਾਡੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਵਾਰ-ਵਾਰ ਲਮਕਾ ਕੇ ਲਾਰੇ ਲਾ ਕੇ ਸਰਕਾਰ ਵੱਲੋਂ ਟਾਲਿਆ ਜਾ ਰਿਹਾ ਹੈ। ਇਸ ਸਮੇਂ ਕੈਸ਼ੀਅਰ ਮੁਹੰਮਦ ਰਫ਼ੀ, ਡੀਪੂ ਚੇਅਰਮੈਨ ਜਸਪਾਲ ਸਿੰਘ ਤੇ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ‘ ਵੋਟ ਚੋਰੀ’ ਦੇ ਵਿਰੋਧ ਵਿਚ ਕਾਂਗਰਸ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ ਪ੍ਰਧਾਨ ਮੰਤਰੀ ਮੋਦੀ ਤੇ ਮੁੱਖ ਚੋਣ ਕਮਿਸ਼ਨਰ ਦੇ ਪੁਤਲੇ... ਅਗਲੀ ਖ਼ਬਰ ਪ੍ਰੈਸ਼ਰ ਹਾਰਨਾਂ ਖਿਲਾਫ ਟਰੈਫਿਕ ਪੁਲਿਸ ਦਾ ਵੱਡਾ ਐਕਸ਼ਨ, 200 ਹਾਰਨ ਜ਼ਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।