02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ 7 ਰੋਜ਼ਾ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਦੇਸ਼ ਦਿੰਦਿਆਂ ਪ੍ਰਭਾਵਸ਼ਾਲੀ ਨੁੱਕੜ ਨਾਟਕ ਖੇਡਿਆ

ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਐੱਨ. ਐੱਸ.

ਅਜੀਤ ਡੈਸਕ 02-10-2026
ਰਾਏਕੋਟ, 1 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਐੱਨ.ਐੱਸ.ਐੱਸ. ਯੂਨਿਟ ਵਲੋਂ ਕਾਲਜ ਦੇ ਪ੍ਰਿੰਸੀਪਲ ਡਾ. ਰਜਨੀ ਬਾਲਾ ਦੀ ਅਗਵਾਈ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਮੈਡਮ ਸਤਵੀਰ ਕੌਰ ਅਤੇ ਸਹਾਇਕ ਪ੍ਰੋਗਰਾਮ ਅਫ਼ਸਰ ਮੈਡਮ ਹਰਮੀਤ ਕੌਰ ਦੀ ਦੇਖ-ਰੇਖ ਹੇਠ 7 ਰੋਜ਼ਾ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਉਦਘਾਟਨੀ ਸਮਾਰੋਹ ਦਾ ਆਯੋਜਨ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਕੌੜਾ ਅਤੇ ਮੁੱਖ ਮਹਿਮਾਨ ਸੁਦਰਸ਼ਨ ਜੋਸ਼ੀ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਏਕੋਟ ਵਲੋਂ ਪੌਦਾ ਲਗਾ ਕੇ ਕੀਤੀ ਗਈ। ਉਪਰੰਤ ਸ਼੍ਰੀ ਸੁਦਰਸ਼ਨ ਜੋਸ਼ੀ ਵਲੋਂ ਦੀਪ ਪ੍ਰਜਵਲਿਤ ਕਰਕੇ ਸਮਾਗਮ ਦਾ ਰਸਮੀ ਉਦਘਾਟਨ ਕੀਤਾ ਗਿਆ। ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ ਮਹਿਮਾਨਾਂ ਦਾ ਫੁੱਲਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਐਨ.ਐੱਸ.ਐੱਸ. ਯੂਨਿਟ ਦੀ ਪ੍ਰਧਾਨ ਵੰਸ਼ਿਕਾ ਅਤੇ ਸਕੱਤਰ ਹਰਸਿਮਰਤ ਕੌਰ ਨੂੰ ਸਨਮਾਨ ਵਜੋਂ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਐੱਨ.ਐੱਸ.ਐੱਸ. ਦੀ ਮਹੱਤਤਾ, ਨਸ਼ਾ ਮੁਕਤੀ ਅਤੇ ਖੂਨਦਾਨ ਸਬੰਧੀ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਦੇਸ਼ ਦਿੰਦਿਆਂ ਵਿਦਿਆਰਥਣਾਂ ਵਲੋਂ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਜਿੰਦਰ ਕੌੜਾ ਨੇ ਸੰਬੋਧਨ ਕਰਦਿਆਂ ਐੱਨ.ਐੱਸ.ਐੱਸ. ਦੀ ਸਮਾਜ ਨਿਰਮਾਣ ਵਿਚ ਭੂਮਿਕਾ ਅਤੇ ਵਲੰਟੀਅਰਾਂ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਸਮਾਜ ਦੀ ਭਲਾਈ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਲੋਕਾਂ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਸੁਦਰਸ਼ਨ ਜੋਸ਼ੀ ਅਤੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਡਾ. ਰਜਨੀ ਬਾਲਾ ਵਲੋਂ ਵੀ ਵਿਦਿਆਰਥਣਾਂ ਨੂੰ ਐੱਨ.ਐੱਸ.ਐੱਸ. ਯੂਨਿਟ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਇਸ 7 ਰੋਜ਼ਾ ਵਿਸ਼ੇਸ਼ ਮੁਹਿੰਮ ਦੇ ਸਫ਼ਲ ਆਯੋਜਨ ਲਈ ਸਮੁੱਚੀ ਟੀਮ ਅਤੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕ... ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਗਾਂਧੀ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।