ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਬਾਬਾ ਬੰਦਾ ਸਿੰਘ ਬਹਾਦਰ ਨੇ ਕਿਸਾਨਾਂ ਨੂੰ ਮੁਜਾਰਿਆਂ ਤੋਂ ਜ਼ਮੀਨਾਂ ਦੇ ਮਾਲਕ ਬਣਾਇਆ-ਬਾਵਾ
ਸਿੱਧਵਾਂ ਬੇਟ, 1 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਨਾਮਵਰ ਅਤੇ ਸਿੱਧਵਾਂ ਬੇਟ ਤੋਂ ਬਾਹਰਵਾਰ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਵਿਖੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 356ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੱਮਟ ਮੁੱਖ ਤੌਰ ’ਤੇ ਹਾਜ਼ਰ ਹੋਏ।
ਹੋਣਹਾਰ ਵਿਦਿਆਰਥਣਾਂ ਨਵਦੀਪ ਕੌਰ ਤੇ ਨਵਸੰਗੀਤ ਕੌਰ ਨੇ ਕਾਲਜ ਭਰ ’ਚੋਂ ਕੀਤਾ ਟਾਪ
02-10-2026