04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਿੱਧਵਾਂ ਕਾਲਜ ਦੀਆਂ ਤਿੰਨ ਵਿਦਿਆਰਥਣਾਂ ਵਲੋਂ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ, ਦੂਜਾ ਅਤੇ ਚੌਥਾ ਸਥਾਨ ਹਾਸਿਲ

ਚੌਂਕੀਮਾਨ, 3 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਚ ਚੱਲ ਰਹੇ ਚਾਰ ਸਾਲਾਂ ਇੰਟੀਗ੍ਰੇਟਿੰਡ ਕੋਰਸ ਬੀ. ਐੱਸ.

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀਆਂ ਯੂਨੀਵਰਸਿਟੀ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। 04-10-2026
ਚੌਂਕੀਮਾਨ, 3 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਚ ਚੱਲ ਰਹੇ ਚਾਰ ਸਾਲਾਂ ਇੰਟੀਗ੍ਰੇਟਿੰਡ ਕੋਰਸ ਬੀ.ਐੱਸ.ਸੀ.ਬੀ.ਐੱਡ ਚੌਥੇ ਸਮੈਸਟਰ ਦੇ ਨਤੀਜੇ ਵਿਚ ਸੰਸਥਾ ਦੀਆਂ ਤਿੰਨ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚੋਂ ਪਹਿਲਾਂ, ਦੂਜਾ ਅਤੇ ਚੌਥਾ ਸਥਾਨ ਹਾਸਲ ਕੀਤਾ। ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਵਿਦਿਆਰਥਣ ਮੁਸਕਾਨ ਗਾਬਾ ਨੇ 87.69 ਫ਼ੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ, ਏਕਸਪ੍ਰੀਤ ਕੌਰ ਨੇ 85.66 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿਚ ਦੂਜਾ ਸਥਾਨ ਅਤੇ ਹਰਸਦੀਪ ਕੌਰ ਨੇ 83.38 ਫ਼ੀਸਦੀ ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ।ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਮੁਸਕਾਨ ਗਾਬਾ, ਏਕਸਪ੍ਰੀਤ, ਅਤੇ ਹਰਸਦੀਪ ਕੌਰ ਨੂੰ ਮੈਰਿਟ ਸੂਚੀ ਵਿੱਚ ਆਉਣ ’ਤੇ ਵਧਾਈ ਦਿੰਦਿਆਂ ਕਿਹ ਕਿ ਹਰ ਸਮੈਸਟਰ ਵਿਚ ਇਨ੍ਹਾਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਵਿਚ ਦਰਜ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਹੋਰ ਲਗਨ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਹਲਕਾ ਦਾਖਾ) ਵਿਖੇ ਧਾਰਮਿਕ ਸਮਾਗਮ 16 ਨੂੰ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਇ... ਅਗਲੀ ਖ਼ਬਰ ਸਰਕਲ ਆਂਡਲੂ, ਬੱਸੀਆਂ, ਸੁਧਾਰ ਅਤੇ ਤਲਵੰਡੀ ਰਾਏ ਦੇ ਐੱਸ.ਸੀ. ਵਿੰਗ ਦੇ ਪ੍ਰਧਾਨਾਂ ਦੀ ਨਿਯੁਕਤੀ 6 ਅਕਤੂਬਰ ਨੂੰ ਪਿੰਡ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।