13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚੱਕ ਕਲਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਬੱਸਾਂ ਰਵਾਨਾ

ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਚੱਕ ਕਲਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਸੰਗਤ ਸਮੇਤ ਬੱਸਾਂ ਰਵਾਨਾ ਕੀਤੀਆਂ ਗਈਆਂ ਤੇ ਗ੍ਰਾਮ ਪੰਚਾਇਤ ਵਲੋਂ ਤੀਰਥ ਯਾਤਰਾ ’ਤੇ ਜਾਣ ਵਾਲੀ ਸਮੂਹ ਸੰਗਤ ਨੂੰ ਸਨਮਾਨਿਤ ਕੀਤਾ। ਇਨ੍ਹਾਂ ਬੱਸਾਂ ਨੂੰ ਸਰਪੰਚ ਜਗਮੋਹਨ ਸਿੰਘ ਚੱਕ ਕਲਾਂ, ਸਾਬਕਾ ਸਰਪੰਚ ਸੁਖਵੰਤ ਸਿੰਘ ਚੱਕ ਕਲਾਂ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਹਰੀ ਝੰਡੀ ਦੇ ਕੇ ਜੈਕਾਰਿਆਂ ਦੀ ਗੂੰਜ ਵਿਚ ਸੰਗਤ ਦੇ ਜਥੇ ਨੂੰ ਰਵਾਨਗੀ ਦਿੱਤੀ ਗਈ।

ਅਜੀਤ ਡੈਸਕ 13-10-2026
ਹੰਬੜਾਂ, 12 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਪਿੰਡ ਚੱਕ ਕਲਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਸੰਗਤ ਸਮੇਤ ਬੱਸਾਂ ਰਵਾਨਾ ਕੀਤੀਆਂ ਗਈਆਂ ਤੇ ਗ੍ਰਾਮ ਪੰਚਾਇਤ ਵਲੋਂ ਤੀਰਥ ਯਾਤਰਾ ’ਤੇ ਜਾਣ ਵਾਲੀ ਸਮੂਹ ਸੰਗਤ ਨੂੰ ਸਨਮਾਨਿਤ ਕੀਤਾ। ਇਨ੍ਹਾਂ ਬੱਸਾਂ ਨੂੰ ਸਰਪੰਚ ਜਗਮੋਹਨ ਸਿੰਘ ਚੱਕ ਕਲਾਂ, ਸਾਬਕਾ ਸਰਪੰਚ ਸੁਖਵੰਤ ਸਿੰਘ ਚੱਕ ਕਲਾਂ ਤੇ ਸਮੂਹ ਗ੍ਰਾਮ ਪੰਚਾਇਤ ਵਲੋਂ ਹਰੀ ਝੰਡੀ ਦੇ ਕੇ ਜੈਕਾਰਿਆਂ ਦੀ ਗੂੰਜ ਵਿਚ ਸੰਗਤ ਦੇ ਜਥੇ ਨੂੰ ਰਵਾਨਗੀ ਦਿੱਤੀ ਗਈ। ਇਸ ਮੌਕੇ ਸਰਪੰਚ ਚੱਕ ਕਲਾਂ, ਸਾਬਕਾ ਸਰਪੰਚ ਚੱਕ ਕਲਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਵਿਚ ਤੀਰਥ ਯਾਤਰਾ ਕਰਵਾਉਣ ਲਈ ਮਾਨ ਸਰਕਾਰ ਵਲੋਂ ਕੀਤਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਜਿਸ ਕਾਰਨ ਲੋਕਾਂ ਵਲੋਂ ਪੰਜਾਬ ਸਰਕਾਰ ਪ੍ਰਤੀ ਪਹਿਲਾਂ ਤੋਂ ਵੀ ਜ਼ਿਆਦਾ ਵਿਸ਼ਵਾਸ ਜਤਾਇਆ ਜਾ ਰਿਹਾ ਹੈ। ਇਸ ਸਮੇਂ ਜਸਵੰਤ ਸਿੰਘ, ਸਾਬਕਾ ਸੰਮਤੀ ਮੈਂਬਰ ਸੁਖਵਿੰਦਰ ਕੌਰ, ਪੰਚ ਕਿਰਨਦੀਪ ਕੌਰ, ਪੰਚ ਬਲਜੀਤ ਕੌਰ, ਪੰਚ ਦਲਜੀਤ ਸਿੰਘ, ਪੰਚ ਹਰਭਜਨ ਸਿੰਘ, ਰਣਜੀਤ ਸਿੰਘ , ਰਾਜਵੀਰ ਸਿੰਘ ਰਾਜੂ, ਮਹਿੰਦਰ ਸਿੰਘ, ਮਲਕੀਤ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ ਸੇਬੀ ਤੇ ਹੋਰ ਸੰਗਤ ਦੇ ਰੂਪ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਯੋਗਦਾਨ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ 12 ਦਿਨਾਂ ਵਿੱਦਿਅਕ ਟੂਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।