ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ-ਭਜਨ ਸਿੰਘ ਸਵੱਦੀ, ਜਗਜੀਤ ਕਾਉਂਕੇ
ਜਗਰਾਉਂ, 13 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਵਿਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ ਤੇ ਇਸ ਜੰਗਲੀ ਰਾਜ ਵਿਚ ਸੱਚ ਬੋਲਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਸਵੱਦੀ ਅਤੇ ਸਾਬਕਾ ਬਲਾਕ ਪ੍ਰਧਾਨ ਜਗਜੀਤ ਸਿੰਘ ਕਾਉਂਕੇ ਨੇ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕੀਤੇ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਕੀਤਾ।
ਪ
ਪ੍ਰਧਾਨ ਭਜਨ ਸਿੰਘ ਸਵੱਦੀ ਤੇ ਪ੍ਰਧਾਨ ਜਗਜੀਤ ਸਿੰਘ ਕਾਉਂਕੇ
14-10-2026
ਜਗਰਾਉਂ, 13 ਅਕਤੂਬਰ (ਗੁਰਦੀਪ ਸਿੰਘ ਮਲਕ)-ਪੰਜਾਬ ਵਿਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ ਤੇ ਇਸ ਜੰਗਲੀ ਰਾਜ ਵਿਚ ਸੱਚ ਬੋਲਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਸਵੱਦੀ ਅਤੇ ਸਾਬਕਾ ਬਲਾਕ ਪ੍ਰਧਾਨ ਜਗਜੀਤ ਸਿੰਘ ਕਾਉਂਕੇ ਨੇ ਮਾਨਸਾ ਵਿਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕੀਤੇ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ ਜਿਸ ਨੂੰ ਤੁਰੰਤ ਬਰਖਾਸਤ ਕਰ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਅਨੇਕਾਂ ਨੌਜਵਾਨਾਂ ਦੀਆਂ ਰੋਜ਼ਾਨਾ ਮੌਤਾਂ ਹੋ ਰਹੀਆਂ ਹਨ ਤੇ ਖੁੱਲ੍ਹੇ ਆਮ ਨਸ਼ੇ ਵਿਕ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਪਰਵਿੰਦਰ ਸਿੰਘ ਝੋਟਾ ਆਵਾਜ਼ ਬੁਲੰਦ ਕਰ ਰਿਹਾ ਸੀ ਅਤੇ ਅੱਜ ਵੀ ਮੈਡੀਕਲ ਤੇ ਵੇਚੇ ਜਾ ਰਹੇ ਨਸ਼ੇ ਦਾ ਵਿਰੋਧ ਕਰ ਰਿਹਾ ਸੀ, ਜਿਸ ’ਤੇ ਸ਼ਰ੍ਹੇਆਮ ਗੋਲੀ ਚਲਾ ਦਿੱਤੀ ਜਾਂਦੀ ਹੈ ਅਤੇ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਯੋਧੇ ਦੀ ਆਵਾਜ਼ ਸਦਾ ਲਈ ਬੰਦ ਕਰ ਦਿੱਤੀ ਗਈ। ਪ੍ਰਧਾਨ ਭਜਨ ਸਿੰਘ ਸਵੱਦੀ ਤੇ ਜਗਜੀਤ ਸਿੰਘ ਕਾਉਂਕੇ ਨੇ ਕਿਹਾ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ, ਬਾਜ਼ਾਰਾਂ ਵਿਚ ਸ਼ਰ੍ਹੇਆਮ ਲੁੱਟਾਂ ਖੋਹਾਂ ਹੋ ਰਹੀਆਂ ਹਨ। ਪੰਜਾਬ ਪੁਲਿਸ ਨੂੰ ਧੱਕੇਸ਼ਾਹੀਆਂ ਕਰਨ ਦੀ ਪੂਰਨ ਆਜਾਦੀ ਦੇ ਰੱਖੀ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀਆਂ ਦੀ ਸ਼ਹਿ ਤੇ ਪੁਲਿਸ ਦੀ ਮਿਲੀਭੁਗਤ ਸਦਕਾ ਪੰਜਾਬ ਵਿਚ ਨਸ਼ਾਂ ਤਸਕਰਾ ਦੇ ਹੌਂਸਲੇ ਇਨੇ ਵੱਧ ਚੁੱਕੇ ਹਨ ਕਿ ਨਸ਼ਿਆਂ ਖ਼ਿਲਾਫ਼ ਆਵਾਜ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਨਸ਼ਾ ਵੇਚਣ ਵਾਲੇ ਨੇ ਮੌਤ ਦੇ ਘਾਟ ਉਤਾਰ ਦਿੱਤਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ।