14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖ਼ਾਲਸਾ ਕਾਲਜ ਸੁਧਾਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਮਾਰੀਆਂ ਮੱਲਾਂ

ਗੁਰੂਸਰ ਸੁਧਾਰ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਬੀ. ਐੱਸ.

ਅਜੀਤ ਡੈਸਕ 14-10-2026
ਗੁਰੂਸਰ ਸੁਧਾਰ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਬੀ. ਐੱਸ. ਸੀ. ਸਮੈਸਟਰ ਚੌਥੇ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ’ਚ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਹੋਰ ਰੌਸ਼ਨ ਕੀਤਾ ਹੈ। ਵਿਦਿਆਰਥਣ ਪਵਨਦੀਪ ਕੌਰ ਨੇ 8.50, ਹਰਮਨਜੀਤ ਕੌਰ ਨੇ 8.08 ਸੀ.ਜੀ.ਪੀ.ਏ. ਨਾਲ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਅਨਮੋਲਦੀਪ ਕੌਰ, ਨਵਜੋਤ ਕੌਰ ਤੇ ਰੋਹਿਤ ਸੋਹਰ ਤਿੰਨਾਂ ਨੇ 8.00 ਸੀ. ਜੀ. ਪੀ. ਏ. ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਗਿੱਲ, ਸਕੱਤਰ ਐੱਸ. ਐੱਸ. ਥਿੰਦ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਕਾਲਜ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਨੇ ਅਧਿਆਪਕ ਪ੍ਰੋ: ਐੱਸ. ਕੇ. ਗੁਪਤਾ, ਪ੍ਰੋ: ਜਸਬਿੰਦਰ ਕੌਰ, ਪ੍ਰੋ: ਪਰਵੀਨ ਅੰਸਾਰੀ, ਪ੍ਰੋ: ਅੰਜਨਾ ਕੁਮਾਰੀ ਅਤੇ ਪ੍ਰੋ: ਸਰਬਜੀਤ ਕੌਰ ਸਮੇਤ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਸਖ਼ਤ ਮਿਹਨਤ ਨਾਲ ਅਕਾਦਮਿਕ ਖੇਤਰ ਵਿਚ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸਰਕਾਰ ਨੇ ਇੱਕ ਆਈ.ਏ.ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਪਮਾਲ ਦੇ ਬਲਾਕ ਪੱਧਰੀ ਖੋ-ਖੋ ਜੇਤੂ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।