15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣਾ ਸਰਕਾਰ ਦੀ ਅਮਨ ਕਾਨੂੰਨ ਵਿਵਸਥਾ ’ਤੇ ਸਵਾਲ ਖੜ੍ਹੇ ਕਰਦਾ ਹੈ- ਪ੍ਰਧਾਨ ਹੰਬੜਾਂ

ਹੰਬੜਾਂ, 14 ਅਕਤੂਬਰ (ਮੇਜਰ ਹੰਬੜਾਂ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣਾ ‘ਆਪ’ ਸਰਕਾਰ ਦੀ ਅਮਨ ਕਾਨੂੰਨੀ ਵਵਿਸਥਾ ਤੇ ਸਵਾਲ ਖੜੇ ਕਰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕੀਤਾ ਤੇ ਕਿਹਾ ਇਸ ਲਈ ਜਿੰੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਈ ਹੋਣ ਚਾਹੀਦੀ ਹੈ।

ਅਜੀਤ ਡੈਸਕ 15-10-2026
ਹੰਬੜਾਂ, 14 ਅਕਤੂਬਰ (ਮੇਜਰ ਹੰਬੜਾਂ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦਾ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣਾ ‘ਆਪ’ ਸਰਕਾਰ ਦੀ ਅਮਨ ਕਾਨੂੰਨੀ ਵਵਿਸਥਾ ਤੇ ਸਵਾਲ ਖੜੇ ਕਰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕੀਤਾ ਤੇ ਕਿਹਾ ਇਸ ਲਈ ਜਿੰੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਈ ਹੋਣ ਚਾਹੀਦੀ ਹੈ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਪੰਜਾਬ ’ਚ ਜਦੋਂ ਦੀ ‘ਆਪ’ ਸਰਕਾਰ ਆਈ ਹੈ, ਉਸ ਸਮੇਂ ਤੋਂ ਅਮਰਜੈਂਸੀ ਵਰਗਾ ਮਹੌਲ ਬਣਿਆਂ ਹੋਇਆ ਹੈ ਤੇ ਪੰਜਾਬ ਸਰਕਾਰ ਦੇ ਨਸ਼ਿਆਂ ਨੂੰ ਰੋਕਣ ਦੇ ਦਾਅਵਿਆਂ ਦੀ ਫੂਕ ਨਿਕਲ ਚੁੱਕੀ ਹੈ ਤੇ ਅੱਕ ਕੇ ਪਰਵਿੰਦਰ ਸਿੰਘ ਝੋਟੇ ਵਰਗਿਆਂ ਨੂੰ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣੀ ਪਈ ਤੇ ਅੱਜ ਸਰਕਾਰ ਦੀ ਸ਼ਹਿ ਤੇ ਨਸ਼ਿਆਂ ਦੇ ਧੰਦੇ ਕਰਨ ਵਾਲਿਆਂ ਹੱਥੋਂ ਉਸ ਨੂੰ ਆਪਣੀ ਜਾਨ ਗਵਾਉਣੀ ਪਈ ਜੋ ਕਿ ਸਰਕਾਰ ਦੀ ਨਾਲਾਇਕੀ ਦੇ ਨਾਲ ਸੂਬੇ ’ ਚੋਂ ਨਸ਼ੇ ਰੋਕਣ ਅਤੇ ਅਮਨ ਕਾਨੂੰਨ ਦੀ ਵਿਗੜ ਰਹੀ ਸਥਿੱਤੀ ਨੂੰ ਜੱਗ ਜ਼ਾਹਿਰ ਕਰਦਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੂੰ ਨਸ਼ਿਆਂ ਵਿਰੁੱਧ ਹੋਰ ਸਖ਼ਤ ਕਦਮ ਚੁੱਕਣ ਦੇ ਨਾਲ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿੱਤੇ ਜਾਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਪੰਜਾਬ ’ਚ ਨਸ਼ਾ ਤਸਕਰਾਂ ਨੂੰ ਨਸ਼ੇ ਵੇਚਣ ਦੀ ‘ਆਪ’ ਸਰਕਾਰ ਨੇ ਪੂਰਨ ਆਜ਼ਾਦੀ ਦਿੱਤੀ- ਪ੍ਰਧਾਨ ਬਿੰਦਰ ਮਨੀਲਾ ਪਰਵਿੰਦਰ ਸ... ਅਗਲੀ ਖ਼ਬਰ 70 ਸਾਲਾ ਔਰਤ ਦੀ ਟਿੱਪਰ ਦੀ ਫੇਟ ਵੱਜਣ ਨਾਲ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।