17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਪੋਨਾ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀਆਂ ਸੁਵਿਧਾਵਾਂ ਅਤੇ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਪੋਨਾ ਵਿਖੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਪਿੰਡ ਦੇ ਲਾਲ ਲਕੀਰ ਦੇ ਘੇਰੇ ਅੰਦਰ ਆਉਂਦੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਬੁਨਿਆਦੀ ਹੱਕ ਦੇਣ ਲਈ ਵਚਨਬੱਧ ਹੈ, ਬਲਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਅਸਲ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ।

ਅਜੀਤ ਡੈਸਕ 17-10-2026
ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀਆਂ ਸੁਵਿਧਾਵਾਂ ਅਤੇ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਪੋਨਾ ਵਿਖੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਪਿੰਡ ਦੇ ਲਾਲ ਲਕੀਰ ਦੇ ਘੇਰੇ ਅੰਦਰ ਆਉਂਦੇ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕੀਤੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਬੁਨਿਆਦੀ ਹੱਕ ਦੇਣ ਲਈ ਵਚਨਬੱਧ ਹੈ, ਬਲਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਰਾਹੀਂ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੇ ਅਸਲ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ। ਇੰਨ੍ਹਾਂ ਪ੍ਰਾਪਰਟੀ ਕਾਰਡਾਂ ਦੇ ਮਿਲਣ ਨਾਲ ਹੁਣ ਪੇਂਡੂ ਖੇਤਰ ਦੇ ਲੋਕ ਵੀ ਆਪਣੇ ਮਕਾਨਾਂ ’ ਤੇ ਬੈਂਕਾਂ ਤੋਂ ਕਰਜ਼ਾ ਪ੍ਰਾਪਤ ਕਰ ਸਕਣਗੇ ਅਤੇ ਜਾਇਦਾਦ ਨਾਲ ਸੰਬੰਧਿਤ ਹੋਰ ਲਾਭ ਲੈ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਲਾਲ ਲਕੀਰ ਦੇ ਅੰਦਰ ਆਉਂਦੀਆਂ ਜਾਇਦਾਦਾਂ ਦੇ ਕੋਈ ਪੱਕੇ ਦਸਤਾਵੇਜ਼ ਨਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਆਪਸੀ ਵਿਵਾਦ ਵੀ ਬਣੇ ਰਹਿੰਦੇ ਸਨ ਪ੍ਰੰਤੂ ਹੁਣ ਨਿਸ਼ਾਨਦੇਹੀ ਕਰਕੇ ਤਿਆਰ ਕੀਤੇ ਗਏ ਇਹ ਪ੍ਰਾਪਰਟੀ ਕਾਰਡ ਨਾ ਸਿਰਫ਼ ਮਾਲਕੀ ਦਾ ਪੱਕਾ ਸਬੂਤ ਹਨ, ਸਗੋਂ ਇਸ ਨਾਲ ਜਾਇਦਾਦਾਂ ਦੇ ਆਪਸੀ ਝਗੜੇ ਵੀ ਖ਼ਤਮ ਹੋਣਗੇ ਤੇ ਲਾਭਪਾਤਰੀਆਂ ਨੇ ਕਿਹਾ ਕਿ ਇਹ ਕਾਰਡ ਮਿਲਣ ਨਾਲ ਉਨ੍ਹਾਂ ਦਾ ਵਰ੍ਹਿਆਂ ਪੁਰਾਣਾ ਸੁਪਨਾ ਸਾਕਾਰ ਹੋਇਆ ਹੈ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਨੇ ਪਿੰਡ ਪੋਨਾ ਦੇ ਨਿਵਾਸੀਆਂ ਅਤੇ ਲਾਭਪਾਤਰੀਆਂ ਵਲੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਤਹਿਸੀਲਦਾਰ ਰੇਸ਼ਮ ਸਿੰਘ, ਕਾਨੂੰਗੋ ਗੁਰਦੇਵ ਸਿੰਘ, ਪਟਵਾਰੀ ਮਿਤਾਕਸ਼ੀ ਗੋਇਲ, ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ‘ਆਪ’ ਆਗੂ ਤੇਜਿੰਦਰ ਸਿੰਘ ਪੋਨਾ, ਪੰਚ ਗਗਨ ਪੋਨਾ, ਪੰਚ ਪੰਡਿਤ ਲੱਕੀ, ਪੰਚ ਗੁਰਪ੍ਰੀਤ ਸਿੰਘ, ਪੰਚ ਬਹਾਦਰਵੀਰ ਸਿੰਘ, ਪੰਚ ਜਗਮੇਲ ਸਿੰਘ, ਜਸਵੀਰ ਸਿੰਘ, ਪ੍ਰੀਤਮ ਦਾਸ, ਪੰਡਤ ਏਕਮ ਪੋਨਾ, ਨੰਬਰਦਾਰ ਜੇਤਿੰਦਰ ਸਿੰਘ, ਨੰਬਰਦਾਰ ਪੂਰਨ ਸਿੰਘ, ਪ੍ਰਧਾਨ ਸੁਖਰਾਜਵੀਰ ਸਿੰਘ, ਸ਼ਿਵ ਕੁਮਾਰ ਪੋਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵਲੋਂ 23 ਨੂੰ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਅਗਲੀ ਖ਼ਬਰ ਡਾ. ਅਮਰ ਸਿੰਘ ਦੀ ਅਗਵਾਈ ਹੇਠ ਹਲਵਾਰਾ ਹਵਾਈ ਅੱਡੇ ਦੀ ਐਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ ਦਿੱਲੀ ਤੋਂ ਬਾਅਦ ਹੁਣ ਜਲਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।