ਅੱਖਾਂ ਦੇ ਕੈਂਪ ’ਚ 200 ਮਰੀਜ਼ਾਂ ਦੀ ਜਾਂਚ ਅਤੇ 37 ਮਰੀਜ਼ ਆਪ੍ਰੇਸ਼ਨ ਲਈ ਚੁਣੇ
ਮਾਛੀਵਾੜਾ ਸਾਹਿਬ, 17 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਸ਼੍ਰੀ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਛੀਵਾੜਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਗਰਾਂਦ ਦਿਹਾੜੇ ਮੌਕੇ ਲਗਾਏ ਕੈਂਪ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੰਕਰਾ ਆਈ ਹਸਪਤਾਲ ਤੋਂ ਆਈ ਡਾਕਟਰਾਂ ਦੀ ਟੀਮ ਨੇ 200 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ।
ਅਜੀਤ ਡੈਸਕ
18-10-2026