18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਮੀਟਿੰਗ ਲਲਤੋਂ ਮਾਮਲੇ ’ਚ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਈ ਤਾਂ ਸੰਘਰਸ਼ ਵਿੱਢਿਆ ਜਾਵੇਗਾ-ਧਨੇਰ

ਰਾਏਕੋਟ, 17 ਅਕਤੂਬਰ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਮੁਸਲਿਮ ਭਾਈਚਾਰਾ ਸਦੀਆਂ ਤੋਂ ਬਣਾ ਰਿਹਾ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ 18-10-2026
ਰਾਏਕੋਟ, 17 ਅਕਤੂਬਰ (ਸੁਸ਼ੀਲ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਨੇ ਦੱਸਿਆ ਕਿ ਮੀਟਿੰਗ ਵਿੱਚ ਅਮਨਦੀਪ ਸਿੰਘ ਲਲਤੋਂ ਸੂਬਾ ਮੀਤ ਪ੍ਰਧਾਨ ਦੇ ਮਸਲੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਜੋ ਲਲਤੋਂ ਦੇ ਸਰਪੰਚ ਤੇ 23-24 ਦਾ ਪਰਚਾ ਦਰਜ ਹੋਇਆ ਹੈ, ਉੇਹ 26 ਦਾ ਬਣਦਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹੋਏ ਪਰਚੇ ਵਿੱਚ ਵੀ ਗ੍ਰਿਫਤਾਰੀ ਨਹੀਂ ਸੀ ਹੋਈ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਮਸਲੇ ਸਬੰਧੀ ਐੱਸ.ਐੱਸ.ਪੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪਿੰਡ ਲਲਤੋਂ ਵਿੱਚ ਇੱਕ ਵੱਡੀ ਰੈਲੀ ਵੀ ਕੀਤੀ ਜਾਵੇਗੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਮਨਦੀਪ ਸਿੰਘ ਲਲਤੋਂ (ਸੂਬਾ ਮੀਤ ਪ੍ਰਧਾਨ), ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਰਛਪਾਲ ਸਿੰਘ (ਸਕੱਤਰ ਬਲਾਕ ਜਗਰਾਉਂ), ਤਰਸ਼ੇਮ ਸਿੰਘ ਪ੍ਰਧਾਨ ਬਲਾਕ ਜਗਰਾਉਂ, ਕਰਮਜੀਤ ਸਿੰਘ ਕਾਉਂਕੇ ਕਲਾਂ, ਗੁਰਦੀਪ ਸਿੰਘ ਪ੍ਰਧਾਨ ਬਲਾਕ ਸੁਧਾਰ, ਕੁਲਦੀਪ ਸਿੰਘ ਸਕੱਤਰ ਸੁਧਾਰ, ਹਾਕਮ ਸਿੰਘ ਤੁੰਗਾਹੇੜੀ, ਅਜੀਤ ਸਿੰਘ ਧਾਂਦਰਾ, ਸਰਬਜੀਤ ਸਿੰਘ ਪ੍ਰਧਾਨ ਬਲਾਕ ਰਾਏਕੋਟ, ਕੁਲਵੰਤ ਸਿੰਘ ਗਾਲਿਬ ਕਲਾਂ, ਬਹਾਦਰ ਸਿੰਘ, ਰਛਪਾਲ ਸਿੰਘ, ਰਾਜਿੰਦਰ ਸਿੰਘ ਭਨੋਹੜ, ਕੁਲਦੀਪ ਸਿੰਘ ਸੁਖਵਿੰਦਰ ਸਿੰਘ ਪ੍ਰਧਾਨ ਬਲਾਕ ਸੁਧਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮ ਵਿਖੇ ਫੁੱਟਬਾਲ ਲੀਗ ਅਮਿੱਟ ਯਾਦਾਂ ਨਾਲ ਸਮਾਪਤ ਗੁੱਜਰਵਾਲ ਦੀ ਟੀਮ ਬਣੀ ਚੈਂਪੀਅਨ ਅਗਲੀ ਖ਼ਬਰ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।