20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸਿੱਧਵਾਂ ਬੇਟ-ਲੁਧਿਆਣਾ ਰੋਡ ’ਤੇ ਰੇਤ ਦੇ ਟਿੱਪਰਾਂ ਦੀ ਭਰਮਾਰ, ਲੋਕਾਂ ਦਾ ਲੰਘਣਾ ਹੋਇਆ ਔਖਾ

ਭੂੰਦੜੀ, 19 ਅਕਤੂਬਰ (ਕੁਲਦੀਪ ਸਿੰਘ ਮਾਨ)-ਸਿੱਧਵਾਂ ਬੇਟ-ਲੁਧਿਆਣਾ ਰੋਡ ’ਤੇ ਟੁੱਟੀ ਹੋਈ ਸੜਕ ਦੀ ਮੁਰੰਮਤ ਹੋਣ ਤੋਂ ਬਾਅਦ ਸਿੱਧਵਾਂ ਬੇਟ ਵਲੋਂ ਰੇਤਾ ਲੈ ਕੇ ਆਉਣ ਵਾਲੇ ਟਿੱਪਰਾਂ ਦੀ ਆਵਾਜਾਈ ਵੱਡੀ ਪੱਧਰ ’ਤੇ ਵਧਣ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਭਾਰੀ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਪਿੰਡਾਂ ਦੇ ਮੁੱਖ ਬਾਜ਼ਾਰਾਂ ਵਿਚੋਂ ਲੰਘਣਾ ਲੋਕਾਂ ਲਈ ਖ਼ਤਰੇ ਤੋਂ ਖਾਲੀ ਨਹੀਂ ਰਿਹਾ।

ਸਿੱਧਵਾਂ ਬੇਟ-ਲੁਧਿਆਣਾ ਰੋਡ ’ਤੇ ਬਿਨਾਂ ਨੰਬਰ ਪਲੇਟ ਵਾਲੇ ਟਿੱਪਰ ’ਤੇ ਪਾਟੀ ਹੋਈ ਤਰਪਾਲ, ਉੱਡਦੀ ਰੇਤ ਦਿਖਾਈ ਦੇ ਰਹੀ ਹੈ। ਤਸਵੀਰ : ਕੁਲਦੀਪ ਸਿੰਘ ਮਾਨ 20-10-2026
ਭੂੰਦੜੀ, 19 ਅਕਤੂਬਰ (ਕੁਲਦੀਪ ਸਿੰਘ ਮਾਨ)-ਸਿੱਧਵਾਂ ਬੇਟ-ਲੁਧਿਆਣਾ ਰੋਡ ’ਤੇ ਟੁੱਟੀ ਹੋਈ ਸੜਕ ਦੀ ਮੁਰੰਮਤ ਹੋਣ ਤੋਂ ਬਾਅਦ ਸਿੱਧਵਾਂ ਬੇਟ ਵਲੋਂ ਰੇਤਾ ਲੈ ਕੇ ਆਉਣ ਵਾਲੇ ਟਿੱਪਰਾਂ ਦੀ ਆਵਾਜਾਈ ਵੱਡੀ ਪੱਧਰ ’ਤੇ ਵਧਣ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਭਾਰੀ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਪਿੰਡਾਂ ਦੇ ਮੁੱਖ ਬਾਜ਼ਾਰਾਂ ਵਿਚੋਂ ਲੰਘਣਾ ਲੋਕਾਂ ਲਈ ਖ਼ਤਰੇ ਤੋਂ ਖਾਲੀ ਨਹੀਂ ਰਿਹਾ। ਲੋਕਾਂ ਅਨੁਸਾਰ ਇਸ ਰਸਤੇ ’ਤੇ ਰੋਜ਼ਾਨਾ ਇਕ-ਦੋ ਸੜਕ ਹਾਦਸੇ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਰੇਤ ਨਾਲ ਭਰੇ ਕਈ ਟਿੱਪਰ ਬਿਨਾਂ ਤਿਰਪਾਲ ਪਾਏ ਅਤੇ ਬਿਨਾਂ ਨੰਬਰ ਪਲੇਟਾਂ ਦੇ ਸੜਕਾਂ ’ਤੇ ਲੰਘ ਰਹੇ ਹਨ। ਇਨ੍ਹਾਂ ਵਾਹਨਾਂ ਵਿਚੋਂ ਉੱਡਦੀ ਰੇਤ ਰਾਹਗੀਰਾਂ ਤੇ ਮੋਟਰਸਾਈਕਲ ਚਾਲਕਾਂ ਦੀਆਂ ਅੱਖਾਂ ਵਿਚ ਪੈਂਦੀ ਹੈ, ਜਿਸ ਕਾਰਨ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ, ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਬਾਜ਼ਾਰਾਂ ਵਿਚ ਖਰੀਦਦਾਰੀ ਕਰਨ ਆਉਣ ਵਾਲੇ ਲੋਕਾਂ, ਦੁਕਾਨਦਾਰਾਂ ਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਵੱਧ ਰਹੀ ਹੈ। ਲੋਕਾਂ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡਾਂ ਦੇ ਮੁੱਖ ਬਾਜ਼ਾਰਾਂ ਤੇ ਸੰਵੇਦਨਸ਼ੀਲ ਥਾਵਾਂ ’ਤੇ ਨਿਯਮਾਂ ਅਨੁਸਾਰ ਸਪੀਡ ਬ੍ਰੇਕਰ ਬਣਾਏ ਜਾਣ, ਤਾਂ ਜੋ ਤੇਜ਼ ਰਫ਼ਤਾਰ ਵਾਹਨਾਂ ਦੀ ਗਤੀ ਘਟਾਈ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਅਤੇ ਟ੍ਰੈਫ਼ਕ ਪ੍ਰਸ਼ਾਸਨ ਵਲੋਂ ਵਿਸ਼ੇਸ਼ ਚੈੱਕਿੰਗ ਮੁਹਿੰਮ ਚਲਾ ਕੇ ਬਿਨਾਂ ਨੰਬਰ ਪਲੇਟਾਂ ਵਾਲੇ ਅ ਤੇ ਬਿਨਾਂ ਢੱਕੇ ਰੇਤ ਲਿਜਾ ਰਹੇ ਟਿੱਪਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਲੋਕਾਂ ਨੇ ਮੰਗ ਕੀਤੀ ਕਿ ਸੜਕ ’ਤੇ ਆਵਾਜਾਈ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਰਾਜੀਵ ਲਵਲੀ ਦੀ ਅਗਵਾਈ ਹੇਠ ਸ਼ਹਿਰ ’ਚ ਮਾਰਚ ਕੱਢ ਕੇ ਆਗੂ ਤੇ ਵਰਕਰ ਧਰਨੇ ’ਚ ਹੋਏ ਸ਼ਾਮ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ-ਕੋਆਰਡੀਨੇਟਰ ਥਿੰਦ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।