ਜਨਤਕ ਜਥੇਬੰਦੀਆਂ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਹਲਕਾ ਵਿਧਾਇਕਾ ਜਗਰਾਉਂ ਦੇ ਘਰ ਅੱਗੇ ਰੋਸ ਧਰਨਾ
ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਦੇ ਖ਼ਿਲਾਫ਼ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਗਰਾਉਂ ਵਿਖੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਅੱਗੇ ਇਲਾਕੇ ਦੀਆਂ ਕਿਸਾਨ-ਮਜ਼ਦੂਰ ਅਤੇ ਜਮਹੂਰੀ ਜਥੇਬੰਦੀਆਂ ਨੇ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਵਿਧਾਇਕਾ ਦੇ ਘਰ ਅੱਗੇ ਲਾਹਨਤੀ ਪੱਤਰ ਲਗਾਇਆ। ਕਿਸਾਨ-ਮਜ਼ਦੂਰ ਪਹਿਲਾਂ ਬੱਸ ਸਟੈਂਡ ਕੰਪਲੈਕਸ ਵਿਖੇ ਇਕੱਤਰ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਵਿਧਾਇਕਾ ਦੀ ਰਿਹਾਇਸ਼ ’ਤੇ ਪੁੱਜੇ।
ਜਗਰਾਉਂ, 19 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਹਰਵਿੰਦਰ ਸਿੰਘ ਖ਼ਾਲਸਾ)-ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਦੇ ਖ਼ਿਲਾਫ਼ ਸੰਘਰਸ਼ ਕਮੇਟੀ ਦੇ ਸੱਦੇ ’ਤੇ ਜਗਰਾਉਂ ਵਿਖੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਅੱਗੇ ਇਲਾਕੇ ਦੀਆਂ ਕਿਸਾਨ-ਮਜ਼ਦੂਰ ਅਤੇ ਜਮਹੂਰੀ ਜਥੇਬੰਦੀਆਂ ਨੇ ਵਿਸ਼ਾਲ ਰੋਸ ਧਰਨਾ ਦਿੱਤਾ ਅਤੇ ਵਿਧਾਇਕਾ ਦੇ ਘਰ ਅੱਗੇ ਲਾਹਨਤੀ ਪੱਤਰ ਲਗਾਇਆ। ਕਿਸਾਨ-ਮਜ਼ਦੂਰ ਪਹਿਲਾਂ ਬੱਸ ਸਟੈਂਡ ਕੰਪਲੈਕਸ ਵਿਖੇ ਇਕੱਤਰ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਵਿਧਾਇਕਾ ਦੀ ਰਿਹਾਇਸ਼ ’ਤੇ ਪੁੱਜੇ। ਧਰਨੇ ਰਾਹੀਂ ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਹੈ ਝੋਟੇ ਦੇ ਕਤਲ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅਸਤੀਫਾ ਦੇਵੇ ਅਤੇ ਪੁਲਿਸ ਮੁਖੀ ਡੀ.ਜੀ.ਪੀ. ਦਾ ਅਸਤੀਫ਼ਾ ਲਿਆ ਜਾਵੇ। ਕਿਸਾਨ ਜਥੇਬੰਦੀਆਂ ਨੇ ਇਹ ਵੀ ਮੰਗ ਕੀਤੀ ਕਿ ਮਾਨਸਾ ਵਿਖੇ ਤਾਇਨਾਤ ਦੋਨੋਂ ਐੱਸ. ਐੱਚ. ਓ, ਡੀ. ਐੱਸ. ਪੀ., ਡਰੱਗ ਇੰਸਪੈਕਟਰਾਂ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਸਾਰੇ ਦੋਸ਼ੀਆਂ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਤੁਰੰਤ ਸਖਤ ਸਜ਼ਾ ਦਿੱਤੀ ਜਾਵੇ। ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ ਤੇ ਹਰ ਜ਼ਖ਼ਮੀ ਨੂੰ ਵੀਹ-ਵੀਹ ਲੱਖ ਰੁਪਏ ਸਹਾਇਤਾ ਦਿੱਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਬਲਰਾਜ ਸਿੰਘ ਕੋਟੳਮਰਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਕੋਠੇ ਪੋਨਾ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਰਣਵੀਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਮਾਣੂੰਕੇ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਸੁਖਦੇਵ ਸਿੰਘ ਭੂੰਦੜੀ, ਪੈਨਸ਼ਨਰ ਐਸੋਸੀਏਸ਼ਨਾਂ ਦੇ ਆਗੂ ਭੁਪਿੰਦਰ ਸਿੰਘ ਬਰਾੜ, ਅਸ਼ੋਕ ਭੰਡਾਰੀ, ਸਮਾਜ ਸੇਵੀ ਸੁੱਖ ਜਗਰਾਉਂ, ਅਮਨਦੀਪ ਸਿੰਘ, ਸਾਬਕਾ ਰੋਡਵੇਜ਼ ਮੁਲਾਜ਼ਮ ਆਗੂ ਗੁਰਦੀਪ ਸਿੰਘ ਮੋਤੀ, ਕਿਸਾਨ ਆਗੂ ਰਛਪਾਲ ਸਿੰਘ ਨਵਾਂ ਡੱਲਾ, ਅਰਸ਼ਦੀਪ ਸਿੰਘ ਕਲੇਰ ਆਦਿ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।ਇਸ ਸਮੇਂ ਨਿਹੰਗ ਸਿੰਘ ਬਾਬਾ ਸੁਖਦੇਵ ਸਿੰਘ ਲੋਪੋਂ, ਸਰਪੰਚ ਬਿੰਦਰ ਮਨੀਲਾ, ਕਿਸਾਨ ਆਗੂ ਇੰਦਰਜੀਤ ਸਿੰਘ ਧਾਲੀਵਾਲ, ਹਾਕਮ ਸਿੰਘ ਭੱਟੀਆਂ, ਇੰਦਰਜੀਤ ਸਿੰਘ ਲੋਧੀਵਾਲ, ਨਿਰਮਲ ਸਿੰਘ ਭੰਮੀਪੁਰਾ, ਗੁਰਤੇਜ ਸਿੰਘ ਅਖਾੜਾ, ਜਗਜੀਤ ਸਿੰਘ ਕਲ ੇਰ, ਕੁਲਵੰਤ ਸਿੰਘ ਗਾਲਿਬ, ਗੁਰਦਿਆਲ ਸਿੰਘ ਤਲਵੰਡੀ, ਬੇਅੰਤ ਸਿੰਘ ਬਾਣੀਏਵਾਲ, ਸਤਵੰਤ ਸਿੰਘ ਸਿਵੀਆ, ਮਜ਼ਦੂਰ ਆਗੂ ਜਗਸੀਰ ਸਿੰਘ ਸੀਰਾ, ਕੁਲਵਿੰਦਰ ਸਿੰਘ ਚੰਦੀ, ਮਜ਼ਦੂਰ ਆਗੂ ਅਵਤਾਰ ਸਿੰਘ ਬਿੱਲਾ, ਦੇਵਰਾਜ ਆਦਿ ਹਾਜ਼ਰ ਸਨ।