22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

‘ਆਪ’ ਸਰਕਾਰ ਪੰਜਾਬ ’ਚ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਨਾਕਾਮ ਰਹੀ-ਝੱਮਟ, ਗਿੱਲ, ਭੈਰੋਮੁੰਨਾਂ ਕਿਹਾ ਪਰਵਿੰਦਰ ਸਿੰਘ ਝੋਟੇ ਦਾ ਕਤਲ ਕੇਸ ਸੀ.ਬੀ.ਆਈ ਹਵਾਲੇ ਹੋਣ ਨਾਲ ਸੱਚ ਸਾਹਮਣੇ ਆਵੇਗਾ

ਹੰਬੜਾਂ, 21 ਅਕਤੂਬਰ (ਮੇਜਰ ਹੰਬੜਾਂ)- ਸੂਬੇ ’ਚ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਪੰਜਾਬ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ’ਚ ਨਾਕਾਮ ਸਿੱਧ ਹੋਈ ਹੈ। ਇਹ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੱਮਟ, ਕਿਸਾਨ ਜਥੇਬੰਦੀ ਆਗੂ ਧਿਆਨ ਸਿੰਘ ਗਿੱਲ ਅਤੇ ਸੀਨੀ: ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ ਨੇ ਭਗਵੰਤ ਮਾਨ ਸਰਕਾਰ ਦੀ ਨੀਸ਼ਆਂ ਵਿਰੁੱਧ ਵਿੱਢੀ ਨਸ਼ਾ ਵਿਰੋਧੀ ਮੁਹਿੰੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਬੁਰੀ ਤਰ੍ਹਾਂ ਫੇਲ੍ਹ ਰਹਿਣ ’ਤੇ ਭਗਵੰਤ ਮਾਨ ਸਰਕਾਰ ਨੂੰ ਸੂਬੇ ਦੇ ਵਿਗੜ ਰਹੇ ਹਲਾਤਾਂ ਅਤੇ ਨਸ਼ਿਆਂ ਦੇ ਵੱਧੇ ਲਈ ਪੂਰੀ ਤਰ੍ਹਾਂ ਜਿੰਮੇਵਾਰ ਦੱਸਦਿਆਂ ਕੀਤਾ।

ਅਜੀਤ ਡੈਸਕ 22-10-2026
ਹੰਬੜਾਂ, 21 ਅਕਤੂਬਰ (ਮੇਜਰ ਹੰਬੜਾਂ)- ਸੂਬੇ ’ਚ ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਪੰਜਾਬ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ’ਚ ਨਾਕਾਮ ਸਿੱਧ ਹੋਈ ਹੈ। ਇਹ ਪ੍ਰਗਟਾਵਾ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੱਮਟ, ਕਿਸਾਨ ਜਥੇਬੰਦੀ ਆਗੂ ਧਿਆਨ ਸਿੰਘ ਗਿੱਲ ਅਤੇ ਸੀਨੀ: ਆਗੂ ਬਲਵਿੰਦਰ ਸਿੰਘ ਭੈਰੋਮੁੰਨਾਂ ਨੇ ਭਗਵੰਤ ਮਾਨ ਸਰਕਾਰ ਦੀ ਨੀਸ਼ਆਂ ਵਿਰੁੱਧ ਵਿੱਢੀ ਨਸ਼ਾ ਵਿਰੋਧੀ ਮੁਹਿੰੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਬੁਰੀ ਤਰ੍ਹਾਂ ਫੇਲ੍ਹ ਰਹਿਣ ’ਤੇ ਭਗਵੰਤ ਮਾਨ ਸਰਕਾਰ ਨੂੰ ਸੂਬੇ ਦੇ ਵਿਗੜ ਰਹੇ ਹਲਾਤਾਂ ਅਤੇ ਨਸ਼ਿਆਂ ਦੇ ਵੱਧੇ ਲਈ ਪੂਰੀ ਤਰ੍ਹਾਂ ਜਿੰਮੇਵਾਰ ਦੱਸਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ’ਚ ਨਸ਼ੇ ਬੰਦ ਹੋਏ ਹੁੰਦੇ ਤਾਂ ਸੂਬੇ ’ਚ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲੇ ਅਤੇ ਸੂਬੇ ’ਚ ਨਸ਼ਿਆਂ ਵਿਰੁੱਧ ਲੋਕ ਲਹਿਰ ਖੜੀ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੀ ਜਾਨ ਨਾ ਜਾਂਦੀ। ਉਨ੍ਹਾਂ ਕਿਹਾ ਕਿ ਅੱਜ ਭਗਵੰਤ ਮਾਨ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਨਾਲ ਉੱਠ ਚੁੱਕਿਆ ਹੈ ਤੇ ਸੂਬੇ ’ਚ ਅਮਨ ਕਾਨੂੰਨ ਦੀ ਸਥਿੱਤੀ ਬਦ ਤੋਂ ਬਦਤਰ ਹੋ ਚੁੱਕੀ ਹੈ ਤੇ ਲੋਕਾਂ ਨੂੰ ਆਪਣੇ ਹੱਕ ਮੰਗਣ ’ਤੇ ਡੰਡੇ ਖਾਣੇ ਪੈਂਦੇ ਹਨ ਅਤੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਜਾਨ ਗਵਾਉਣੀ ਪੈਂਦੀ ਹੈ। ਜਿਸ ਤੋਂ ਸਾਫ਼ ਹੁੰਦਾ ਹੈ ਕਿ ਸੂਬੇ ’ਚ ਕਾਨੁੰਨ ਨਾਂਅ ਦੀ ਕੋਈ ਚੀਜ਼ ਨਹੀਂ ਤੇ ਲੋਕਾਂ ਨੂੰ ਪੰਜਾਬ ਸਰਕਾਰ ਤੋਂ ਇਨਸਾਫ਼ ਮਿਲਣ ਦੀ ਆਸ ਖ਼ਤਮ ਹੋ ਚੁੱਕੀ ਹੈ। ਝੱਮਟ ਅਤੇ ਭੈਰੋਮੁੰਨਾਂ ਨੇ ਨਸ਼ਿਆਂ ਵਿਰੁੱਧ ਲੜਨ ਵਾਲੇ ਸ਼ਹੀਦ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ ਜਾਣ ਨੂੰ ਸਹੀ ਦੱਸਦਿਆਂ ਕਿਹਾ ਕਿ ਹੁਣ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ ਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਸੱਚ ਲੋਕਾਂ ਸਾਹਮਣੇ ਆ ਸਕੇਗਾ।
ਪਿਛਲੀ ਖ਼ਬਰ ਝੋਰੜਾਂ ਦੀ ਦਾਣਾ ਮੰਡੀ ਵਿਖੇ ਹਠੂਰ ਤੇ ਰਾਏਕੋਟ ਦੇ ਚੇਅਰਮੈਨਾਂ ਨੇ ਝੋਨੇ ਦੀ ਖ਼ਰੀਦ ਸ਼ੁਰੁੂ ਕਰਵਾਈ ਅਗਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ’ਚ ਸਹੋਦਿਆ ਕੌਸ਼ਲ ਮੇਲਾ 2026 ਯਾਦਗਾਰੀ ਬਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।