23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰਾਏਕੋਟ ਇਲਾਕੇ ਤੋਂ ਵੱਡੀ ਗਿਣਤੀ ’ਚ ਲੋਕ ਰੈਲੀ ’ਚ ਹੋਣਗੇ ਸ਼ਾਮਿਲ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀਟੂ ਪੰਜਾਬ ਵਲੋਂ 3 ਨਵੰਬਰ ਨੂੰ ਧੂਰੀ ਵਿਖੇ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ ਅਤੇ ਮਾਨ ਸਰਕਾਰ ਨੂੰ ਆਪਣੀਆਂ ਨੀਤੀਆਂ ’ਤੇ ਮੁੜ ਵਿਚਾਰ ਕਰਨ ਲਈ ਮਜ਼ਬੂਰ ਕਰ ਦੇਵੇਗੀ। ਇਸ ਸਬੰਧੀ ਪ੍ਰਗਟਾਵਾ ਸੀਟੂ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਰਾਏਕੋਟ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 23-10-2026
ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸੀਟੂ ਪੰਜਾਬ ਵਲੋਂ 3 ਨਵੰਬਰ ਨੂੰ ਧੂਰੀ ਵਿਖੇ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ ਅਤੇ ਮਾਨ ਸਰਕਾਰ ਨੂੰ ਆਪਣੀਆਂ ਨੀਤੀਆਂ ’ਤੇ ਮੁੜ ਵਿਚਾਰ ਕਰਨ ਲਈ ਮਜ਼ਬੂਰ ਕਰ ਦੇਵੇਗੀ। ਇਸ ਸਬੰਧੀ ਪ੍ਰਗਟਾਵਾ ਸੀਟੂ ਦੇ ਸੂਬਾ ਮੀਤ ਪ੍ਰਧਾਨ ਦਲਜੀਤ ਕੁਮਾਰ ਗੋਰਾ ਨੇ ਰਾਏਕੋਟ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਦੌਰਾਨ ਮਜ਼ਦੂਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ। ਆਂਗਣਵਾੜੀ ਵਰਕਰਾਂ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ, ਭਾਰਤ ਨਿਰਮਾਣ ਮਜ਼ਦੂਰ ਯੂਨੀਅਨ ਅਤੇ ਹੋਰ ਮਜ਼ਦੂਰ ਜਥੇਬੰਦੀਆਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਰਗਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਦੇ ਕਾਰਜਕਾਲ ਦੇ ਲਗਭਗ ਪੰਜ ਸਾਲ ਬੀਤਣ ਦੇ ਬਾਵਜੂਦ ਮਾਣ-ਭੱਤੇ ਵਿਚ ਇੱਕ ਰੁਪਏ ਦਾ ਵੀ ਵਾਧਾ ਨਹੀਂ ਹੋਇਆ। ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਨੇ ਕੇਂਦਰ ਸਰਕਾਰ ਦੀ ਰੁਜ਼ਗਾਰ ਨੀਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮਨਰੇਗਾ ਕਾਨੂੰਨ ਦੀ ਥਾਂ ਵਿਕਸਿਤ ਭਾਰਤ ਜੀ ਰਾਮ ਜੀ ਰੁਜ਼ਗਾਰ ਮਿਸ਼ਨ ਲਾਗੂ ਕਰਨ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੇ ਪਹਿਲਾਂ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਇਸ ਯੋਜਨਾ ਨੂੰ ਪੰਜਾਬ ਵਿਚ ਲਾਗੂ ਨਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਉਨ੍ਹਾਂ ਦੇ ਦੋਸ਼ ਅਨੁਸਾਰ ਬਾਅਦ ਵਿਚ ਪੰਜਾਬ ਸਰਕਾਰ ਨੇ ਹੀ ਇਸ ਮਿਸ਼ਨ ਨੂੰ ਲਾਗੂ ਕਰਨ ਲਈ ਵਿਧਾਨ ਸਭਾ ਵਿਚ ਮਤਾ ਪਾਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਨਰੇਗਾ ਕਾਨੂੰਨ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਦੇ ਹੱਕਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਮਜ਼ਦੂਰਾਂ ਦੇ ਕੰਮ ਦੇ ਘੰਟੇ ਅੱਠ ਤੋਂ ਵਧਾ ਕੇ 12 ਘੰਟੇ ਕਰਨ ਦੀ ਨੀਤੀ ਵੀ ਮਜ਼ਦੂਰ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਰਵਾਇਤੀ ਪਾਰਟੀਆਂ ਦੀ ਤਰ੍ਹਾਂ ਆਮ ਲੋਕਾਂ ਅਤੇ ਮਜ਼ਦੂਰਾਂ ਨਾਲ ਵਿਹਾਰ ਕਰ ਰਹੀ ਹੈ, ਜਿਸ ਦਾ ਖਮਿਆਜ਼ਾ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ, ਰੁਜ਼ਗਾਰ ਦੀ ਸੁਰੱਖਿਆ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਵਾਉਣ ਲਈ 3 ਨਵੰਬਰ ਦੀ ਧੂਰੀ ਰੈਲੀ ਵਿਚ ਰਾਏਕੋਟ ਇਲਾਕੇ ਵਿਚੋਂ ਵੱਡੀ ਗਿਣਤੀ ’ਚ ਮਜ਼ਦੂਰ ਅਤੇ ਲੋਕ ਸ਼ਮੂਲੀਅਤ ਕਰਨਗੇ।
ਪਿਛਲੀ ਖ਼ਬਰ ਮਾਮੂਲੀ ਤਕਰਾਰ ਮਗਰੋਂ ਘਰ ’ਚ ਭੰਨਤੋੜ, ਲੱਖਾਂ ਦਾ ਨੁਕਸਾਨ ਅਗਲੀ ਖ਼ਬਰ ਕਸਬਾ ਹੰਬੜਾਂ ’ਚ ਮਾਂ ਦੁਰਗਾ ਦੀ ਮੂਰਤੀ ਦਾ ਵਿਸਰਜਨ ਕੀਤੇ ਜਾਣ ਸਮੇਂ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।