24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ਼ਰਾਬ ਦੇ ਨਸ਼ੇ ਵਿਚ ਧੁੱਤ ਵਿਅਕਤੀ ਨੇ ਕੀਤੇ 23 ਹਵਾਈ ਫਾਇਰ

ਜਗਰਾਉਂ, 23 ਅਕਤੂਬਰ (ਗੁਰਦੀਪ ਸਿੰਘ ਮਲਕ)-ਨਵੀਂ ਦਾਣਾ ਮੰਡੀ ਦੇ ਨੇੜੇ ਥਾਪਰ ਕਲੋਨੀ ਵਿੱਚ ਵੀਰਵਾਰ ਦੇਰ ਰਾਤ ਗੋਲੀਆਂ ਦੀਆਂ ਆਵਾਜ਼ਾਂ ਨਾਲ ਹੜਕੰਪ ਮਚ ਗਿਆ। ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ 32 ਬੋਰ ਦੀ ਲਾਇਸੈਂਸੀ ਪਿਸਤੌਲ ਨਾਲ ਇੱਕ ਤੋਂ ਬਾਅਦ ਇੱਕ ਕਈ ਹਵਾਈ ਫਾਇਰ ਕਰ ਦਿੱਤੇ।

ਅਜੀਤ ਡੈਸਕ 24-10-2026
ਜਗਰਾਉਂ, 23 ਅਕਤੂਬਰ (ਗੁਰਦੀਪ ਸਿੰਘ ਮਲਕ)-ਨਵੀਂ ਦਾਣਾ ਮੰਡੀ ਦੇ ਨੇੜੇ ਥਾਪਰ ਕਲੋਨੀ ਵਿੱਚ ਵੀਰਵਾਰ ਦੇਰ ਰਾਤ ਗੋਲੀਆਂ ਦੀਆਂ ਆਵਾਜ਼ਾਂ ਨਾਲ ਹੜਕੰਪ ਮਚ ਗਿਆ। ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ 32 ਬੋਰ ਦੀ ਲਾਇਸੈਂਸੀ ਪਿਸਤੌਲ ਨਾਲ ਇੱਕ ਤੋਂ ਬਾਅਦ ਇੱਕ ਕਈ ਹਵਾਈ ਫਾਇਰ ਕਰ ਦਿੱਤੇ। ਗੋਲੀਆਂ ਚੱਲਣ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਸਬੰਧੀ ਕਿਸੇ ਨੇ ਪੁਲਿਸ ਨੂੰ ਸੂਚਨਾ ਦੇ ਦਿੱਤੀ। ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਘਟਨਾ ਸਥਾਨ ਤੋਂ 23 ਖਾਲੀ ਖੋਲ ਬਰਾਮਦ ਕੀਤੇ ਹਨ।ਮੁਲਜ਼ਮ ਦੀ ਪਛਾਣ ਆਤਮ ਨਗਰ ਜਗਰਾਉਂ ਵਾਸੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਵਿੱਚ ਤਾਇਨਾਤ ਏ.ਐੱਸ.ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਤਹਿਸੀਲ ਚੌਂਕ ਵਿੱਚ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਥਾਪਰ ਕਲੋਨੀ ਵਿੱਚ ਨਵੀਂ ਦਾਣਾ ਮੰਡੀ ਨੇੜੇ ਇੱਕ ਵਿਅਕਤੀ ਆਪਣੀ ਲਾਇਸੈਂਸੀ ਪਿਸਤੌਲ ਨਾਲ ਲਗਾਤਾਰ ਹਵਾਈ ਫਾਇਰ ਕਰ ਰਿਹਾ ਹੈ। ਇਸ ਕਾਰਨ ਕਲੋਨੀ ਵਿੱਚ ਰਹਿਣ ਵਾਲੇ ਲੋਕਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਗਿਆ ਸੀ। ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਲਾਇਸੈਂਸੀ ਪਿਸਤੌਲ ਬਰਾਮਦ ਕਰਨ ਦੇ ਨਾਲ-ਨਾਲ ਘਟਨਾ ਸਥਾਨ ਤੋਂ 23 ਖਾਲੀ ਖੋਲ ਵੀ ਜ਼ਬਤ ਕੀਤੇ। ਪੁਲਿਸ ਨੇ ਮਾਮਲੇ ਵਿੱਚ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੁਤਾਬਕ ਜਦੋਂ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਤਾਂ ਉਸ ਨੇ ਸ਼ਰਾਬ ਪੀਤੀ ਹੋਈ ਸੀ। ਥਾਣਾ ਸਿਟੀ-2 ਦੇ ਇੰਚਾਰਜ ਆਤਮਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ ਲਾਇਸੈਂਸੀ ਹਥਿਆਰ 24 ਮਈ 2025 ਨੂੰ ਜਾਰੀ ਹੋਇਆ ਸੀ ਅਤੇ ਇਸ ਦੀ ਵੈਧਤਾ 23 ਮਈ 2030 ਤੱਕ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨੇ ਕਿਸ ਕਾਰਨ ਹਵਾਈ ਫਾਇਰ ਕੀਤੇ।
ਪਿਛਲੀ ਖ਼ਬਰ ਡਾ. ਦੁਆਰਕਾ ਨਾਥ ਸਕੂਲ ਦੀ ਨਵੀਂ ਇਮਾਰਤ ਲਈ ਪਾਸ ਹੋਈ ਢਾਈ ਕਰੋੜ ਦੀ ਗ੍ਰਾਂਟ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਗ੍ਰੀਨ ਪੰਜਾਬ ਮਿਸ਼ਨ ਟੀਮ ਨੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।