25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਮਨਜੀਤ ਸਿੰਘ ਤੱਤਲਾ ਅਤੇ ਕਰਨੈਲ ਸਿੰਘ ਖੰਗੂੜਾ

ਭੂੰਦੜੀ, 24 ਅਕਤੂਬਰ (ਕੁਲਦੀਪ ਸਿੰਘ ਮਾਨ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਮਨਜੀਤ ਸਿੰਘ ਤੱਤਲਾ ਭਰੋਵਾਲ ਅਤੇ ਸਾਬਕਾ ਸਰਪੰਚ ਕਰਨੈਲ ਸਿੰਘ ਖੰਗੂੜਾ ਲੀਹਾਂ ਨੇ ਕਿਹਾ ਕਿ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ।

ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਵਿਦਿਆਰਥੀ ਟੂਰ ਦੌਰਾਨ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 25-10-2026
ਭੂੰਦੜੀ, 24 ਅਕਤੂਬਰ (ਕੁਲਦੀਪ ਸਿੰਘ ਮਾਨ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਮਨਜੀਤ ਸਿੰਘ ਤੱਤਲਾ ਭਰੋਵਾਲ ਅਤੇ ਸਾਬਕਾ ਸਰਪੰਚ ਕਰਨੈਲ ਸਿੰਘ ਖੰਗੂੜਾ ਲੀਹਾਂ ਨੇ ਕਿਹਾ ਕਿ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪਿੰਡਾਂ ਵਿਚ ਖੇਡ ਮੈਦਾਨਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਪਿੰਡ-ਪਿੰਡ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਨਾਲ ਕੰਮ ਕਰਨ ਦੀ ਲੋੜ ਹੈ। ਆਗੂਆਂ ਨੇ ਉਮੀਦ ਪ੍ਰਗਟਾਈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਸਮੱਰਥਨ ਨਾਲ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਵੇਗਾ।
ਪਿਛਲੀ ਖ਼ਬਰ ਮੁੱਲਾਂਪੁਰ ਮੰਡੀ ਫੜ੍ਹਾਂ ’ਚ ਵੱਧ ਤੁਲਾਈ ਵਾਲੇ ਆੜ੍ਹਤੀਆਂ ਦੀ ਸ਼ਾਮਤ, ਚੇਅਰਮੈਨ ਦਾ ਬਿਸਤਰਾ ਮੰਡੀ ਫੜ੍ਹ ’ਚ ਅਗਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਅੱਗ ਅਤੇ ਖੰਡ ਦੀ ਵਰਤੋਂ ਤੋਂ ਬਿਨਾਂ ਖਾਣਾ ਬਣਾਉਣ ਦੇ ਮੁਕਾਬਲੇ ਕਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।