25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਨੁਵਰਤ ਸਮਿਤੀ ਜਗਰਾਉਂ ਵਲੋਂ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦਾ ਸਨਮਾਨ

ਜਗਰਾਉਂ, 24 ਅਕਤੂਬਰ (ਵਿਨੋਦ ਕੁਮਾਰ)-ਅਨੁਵਰਤ ਸਮਿਤੀ ਜਗਰਾਉਂ ਵਲੋਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ. ਐੱਸ.

ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਨ ਸਮੇਂ ਕੈਪਟਨ ਨਰੇਸ਼ ਵਰਮਾ ਅਤੇ ਹੋਰ। ਅਜੀਤ ਤਸਵੀਰ 25-10-2026
ਜਗਰਾਉਂ, 24 ਅਕਤੂਬਰ (ਵਿਨੋਦ ਕੁਮਾਰ)-ਅਨੁਵਰਤ ਸਮਿਤੀ ਜਗਰਾਉਂ ਵਲੋਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਰਾਜਿੰਦਰ ਕੁਮਾਰ ਗੋਇਲ ਵਾਈਸ ਕੈਪਟਨ ਏ.ਸੀ.ਸੀ, ਰਾਜਪਾਲ ਜੈਨ ਪ੍ਰਧਾਨ ਅਨੁਵਰਤ ਸਮਿਤੀ ਜਗਰਾਉਂ ਅਤੇ ਕੈਪਟਨ ਨਰੇਸ਼ ਵਰਮਾ ਨੇ ਐੱਸ.ਐੱਸ.ਪੀ ਡਾ: ਅੰਕੁਰ ਗੁਪਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਡਾ: ਅੰਕੁਰ ਗੁਪਤਾ ਨੇ ਕਿਹਾ ਕਿ ਅਨੁਵਰਤ ਸਮਿਤੀ ਵਲੋਂ ਬੱਚਿਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਲਈ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਂਦੇ ਹਨ, ਜੋ ਇੱਕ ਬਹੁਤ ਵਧੀਆ ਕਦਮ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨਾਲ ਬੱਚਿਆਂ ਨੂੰ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਦਾ ਹੈ ਅਤੇ ਬੱਚਿਆਂ ਦਾ ਉਤਸ਼ਾਹ ਵਧਦਾ ਹੈ। ਇਸ ਮੌਕੇ ਪ੍ਰਧਾਨ ਰਾਜਪਾਲ ਜੈਨ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਣਾਦਾਇਕ ਭਾਸ਼ਣਾਂ ਤੇ ਹੋਰ ਸਮਾਗਮਾਂ ਦਾ ਆਯੋਜਨ ਕਰਦੇ ਰਹਾਂਗੇ।
ਪਿਛਲੀ ਖ਼ਬਰ ਪਿੰਡ ਪੋਨਾ ਵਿਖੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵਾਲਮੀਕਿ ਮੰਦਰ ਦੀ ਪ੍ਰਬੰਧਕੀ ਕਮੇਟੀ ਨੂੰ 11 ਹਜ਼ਾਰ ਦੀ ਰਾਸ਼ੀ... ਅਗਲੀ ਖ਼ਬਰ ਖੁਦਾਈ ਚੱਕ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਕੁਲਤਾਰ ਸਿੰਘ ਗੋਰਸੀਆਂ ਖਾਨ ਮੁਹੰਮਦ ਪ੍ਰਧਾਨ ਅਤੇ ਕਿਰਪਾਲ ਸਿੰਘ ਪਾਲ ਮੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।