ਪਿੰਡ ਗਗੜਾ ਵਿਖੇ ਗੁਰਦੁਆਰਾ ਸ੍ਰੀ ਗੋਪਾਲਸਰ ਸਾਹਿਬ ਜੀ ਦੇ ਮੁੱਖ ਗੇਟ ’ਤੇ ਹੋਈ ਫਾਇਰਿੰਗ ਦੀ ਸੰਤਾਂ-ਮਹਾਂਪੁਰਸ਼ਾਂ ਨੇ ਕੀਤੀ ਨਿੰਦਾ
ਚੌਂਕੀਮਾਨ, 28 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਪਿੰਡ ਗਗੜਾ ਵਿਖੇ ਗੁਰਦੁਆਰਾ ਸ੍ਰੀ ਗੋਪਾਲਸਰ ਸਾਹਿਬ ਜੀ ਦੇ ਮੁੱਖ ਗੇਟ ’ਤੇ ਬੀਤੀ ਰਾਤ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਫਾਇਰਿੰਗ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਬਾਬਾ ਹਰੀ ਸਿੰਘ ਨਾਨਕਸਰ, ਬਾਬਾ ਜਸਨਦੀਪ ਸਿੰਘ ਢੋਲਣ, ਬਾਬਾ ਸਰਬਜੋਤ ਸਿੰਘ ਡਾਂਗੋ, ਬਾਬਾ ਲਖਵੀਰ ਸਿੰਘ ਭੈਣੀ ਨਾਨਕਸਰ, ਨਿਹੰਗ ਸੁਖਦੇਵ ਸਿੰਘ ਲੋਪੋ, ਬਾਬਾ ਜੁਗਿੰਦਰ ਸਿੰਘ ਜਿੰਦੂ ਨਾਨਕਸਰ, ਭਾਈ ਮਨਵੀਰ ਸਿੰਘ, ਬਾਬਾ ਗੁਰਜੀਤ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਨਾਨਕਸਰ ਤੇ ਜੱਥੇਦਾਰ ਮਨਜੀਤ ਸਿੰਘ ਝੱਮਟ ਨੇ ਨਿੰਦਾ ਕੀਤੀ ਤੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ, ਕਿਉਂਕਿ ਗੁਰੂ ਘਰ ਫਾਇਰਿੰਗ ਕਰਨਾ ਬੁਜਦਿਲੀ ਹੈ ਤੇ ਇਹ ਘਟਨਾਂ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਹਨ ਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉਕਤ ਸੰਤ ਮਹਾਪੁਰਸ਼ਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਮਰਜੀਤ ਸਿੰਘ ਨੂੰ ਕਿਹਾ ਕੇ ਸਿੱਖ ਕੌਮ ਉਨ੍ਹਾਂ ਨਾਲ ਹੈ ਜੋ ਵੀ ਸਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਸਿੱਖ ਕੌਮ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।