30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬੋਪਾਰਾਏ ਕਲਾਂ ਵਿਖੇ 58 ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 1 ਨਵੰਬਰ ਨੂੰ

ਗੁਰੂਸਰ ਸੁਧਾਰ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਤ ਸੁੰਦਰ ਸਿੰਘ ਭਿੰਡਰਾਂ ਵਾਲੇ ਚੈਰੀਟੇਬਲ ਟਰੱਸਟ (ਰਜਿ:) ਬੋਪਾਰਾਏ ਕਲਾਂ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐੱਨ. ਆਰ.

ਅਜੀਤ ਡੈਸਕ 30-10-2026
ਗੁਰੂਸਰ ਸੁਧਾਰ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸੰਤ ਸੁੰਦਰ ਸਿੰਘ ਭਿੰਡਰਾਂ ਵਾਲੇ ਚੈਰੀਟੇਬਲ ਟਰੱਸਟ (ਰਜਿ:) ਬੋਪਾਰਾਏ ਕਲਾਂ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐੱਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 58ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 1 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਸੰਤ ਸੁੰਦਰ ਸਿੰਘ ਭਿੰਡਰਾਂਵਾਲੇ ਵਾਲੇ ਯਾਦਗਾਰੀ ਹਸਪਤਾਲ ਵਿਖੇ 1 ਨਵੰਬਰ ਨੂੰ ਸਵੇਰੇ 8:00 ਵਜੇ ਤੋਂ ਲੈ ਕੇ ਦੁਪਹਿਰ 1:00 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਦੌਰਾਨ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਤੋਂ ਪੁੱਜਣ ਵਾਲੀ ਮਾਹਿਰ ਡਾਕਟਰੀ ਟੀਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ। ਲੋੜਵੰਦ ਮਰੀਜ਼ਾਂ ਨੂੰ ਡਾਕਟਰੀ ਸਲਾਹ ਦਿੱਤੇ ਜਾਣ ਤੋਂ ਇਲਾਵਾ ਦਵਾਈਆਂ ਆਦਿ ਵੀ ਭੇਟ ਕੀਤੀਆਂ ਜਾਣਗੀਆਂ। ਮਰੀਜ਼ਾਂ ਦੀ ਸ਼ਨਾਖਤ ਕਰਕੇ ਨੇੜ ਭਵਿੱਖ ਵਿਚ ਹਸਪਤਾਲ ਵਲੋਂ ਉਨ੍ਹਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 1 ਨਵੰਬਰ ਨੂੰ ਅਗਲੀ ਖ਼ਬਰ ਮਾਸਟਰ ਮਲਕੀਅਤ ਸਿੰਘ ਸੰਤੋਖਗੜ੍ਹ ਵਾਲਿਆਂ ਦੀ ਪਹਿਲੀ ਬਰਸੀ 1 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।