30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕੂੜੇ ਦੇ ਡੰਪ ਤੋਂ ਪ੍ਰੇਸ਼ਾਨ ਜੌਹਲਾਂ ਰੋਡ ਵਾਸੀਆਂ ਨੇ ਕੌਂਸਲਰ ਦੀ ਅਗਵਾਈ ’ਚ ਕੀਤਾ ਰੋਸ ਪ੍ਰਦਰਸ਼ਨ

ਰਾਏਕੋਟ, 29 ਅਕਤੂਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਜੌਹਲਾਂ ਰੋਡ ਇਲਾਕੇ ਵਿੱਚ ਬਣੇ ਕੂੜੇ-ਕਰਕਟ ਦੇ ਡੰਪ ਅਤੇ ਮਾੜੀ ਸਫ਼ਾਈ ਵਿਵਸਥਾ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਵਲੋਂ ਅੱਜ ਇਲਾਕੇ ਦੇ ਕੌਂਸਲਰ ਜਗਦੇਵ ਸਿੰਘ ਜੱਗਾ ਦੀ ਅਗਵਾਈ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਗਰ ਕੌਂਸਲ ਦੀ ਮਾੜੀ ਕਾਰਗੁਜਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੌਂਸਲਰ ਜਗਦੇਵ ਸਿੰਘ ਜੱਗਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਰਾਏਕੋਟ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਜਾਣ ਕਾਰਨ ਨਗਰ ਕੌਂਸਲ ਪ੍ਰਧਾਨ ਦੀ ਕੁਰਸੀ ਹੁਣ ਤੱਕ ਖ਼ਾਲੀ ਪਈ ਹੈ ਜਿਸ ਕਾਰਨ ਸ਼ਹਿਰ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ।

ਅਜੀਤ ਡੈਸਕ 30-10-2026
ਰਾਏਕੋਟ, 29 ਅਕਤੂਬਰ (ਸੁਸ਼ੀਲ)-ਸਥਾਨਕ ਸ਼ਹਿਰ ਦੇ ਜੌਹਲਾਂ ਰੋਡ ਇਲਾਕੇ ਵਿੱਚ ਬਣੇ ਕੂੜੇ-ਕਰਕਟ ਦੇ ਡੰਪ ਅਤੇ ਮਾੜੀ ਸਫ਼ਾਈ ਵਿਵਸਥਾ ਤੋਂ ਪ੍ਰੇਸ਼ਾਨ ਇਲਾਕਾ ਨਿਵਾਸੀਆਂ ਵਲੋਂ ਅੱਜ ਇਲਾਕੇ ਦੇ ਕੌਂਸਲਰ ਜਗਦੇਵ ਸਿੰਘ ਜੱਗਾ ਦੀ ਅਗਵਾਈ ’ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਗਰ ਕੌਂਸਲ ਦੀ ਮਾੜੀ ਕਾਰਗੁਜਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕੌਂਸਲਰ ਜਗਦੇਵ ਸਿੰਘ ਜੱਗਾ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਰਾਏਕੋਟ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਜਾਣ ਕਾਰਨ ਨਗਰ ਕੌਂਸਲ ਪ੍ਰਧਾਨ ਦੀ ਕੁਰਸੀ ਹੁਣ ਤੱਕ ਖ਼ਾਲੀ ਪਈ ਹੈ ਜਿਸ ਕਾਰਨ ਸ਼ਹਿਰ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਕਾਰਨ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਕੂੜਾ-ਕਰਕਟ ਇਕੱਠਾ ਹੋ ਰਿਹਾ ਹੈ ਅਤੇ ਸੀਵਰੇਜ ਜਾਮ ਹੋਣ ਕਰਕੇ ਸੀਵਰੇਜ ਦਾ ਗੰਦਾ ਪਾਣੀ ਗਲੀਆਂ ’ਚ ਖੁੱਲ੍ਹੇਆਮ ਵਗ ਰਿਹਾ ਹੈ, ਜਿਸ ਨਾਲ ਸਫ਼ਾਈ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੌਹਲਾਂ ਰੋਡ ’ਤੇ ਬਣਿਆ ਕੂੜੇ ਦਾ ਇਹ ਡੰਪ ਇਸ ਸਮੱਸਿਆ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਕੂੜੇ ਕਾਰਨ ਹੋਣ ਵਾਲੀ ਪ੍ਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਕੌਂਸਲਰ ਜਗਦੇਵ ਸਿੰਘ ਜੱਗਾ ਨੇ ਪੰਜਾਬ ਸਰਕਾਰ ਤੋਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਸਬੰਧੀ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਅਤੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਵਿੱਚ ਹਰਦੇਵ ਸਿੰਘ, ਚਮਨ ਸਿੰਘ, ਹਰੀਪਾਲ ਸਿੰਘ, ਲੱਖਾ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਹਰਜੋਤ ਸਿੰਘ, ਬਲਜੀਤ ਸਿੰਘ, ਬੇਅੰਤ ਸਿੰਘ, ਤੀਰਥ ਸਿੰਘ, ਗੁਰਜਿੰਦਰ ਸਿੰਘ, ਪਰਮਜੀਤ ਸਿੰਘ, ਕ੍ਰਿਸ਼ਨ ਗੋਪਾਲ, ਤੇਜਾ ਸਿੰਘ, ਮਨਜਿੰਦਰ ਸਿੰਘ, ਕੁਲਦੀਪ ਕੌਰ, ਪਰਮਜੀਤ ਕੌਰ, ਰਣਜੀਤ ਕੌਰ, ਚਰਨਜੀਤ ਕੌਰ, ਸਵਰਨਜੀਤ ਕੌਰ, ਅਮਰਜੀਤ ਕੌਰ, ਗੁਰਦੇਵ ਕੌਰ, ਤਾਰਾ ਸਿੰਘ, ਬਲਵਿੰਦਰ ਸਿੰਘ, ਚਮਕੌਰ ਸਿੰਘ, ਪਰਮਿੰਦਰ ਸਿੰਘ, ਬਲਬੀਰ ਸਿੰਘ, ਕੁਲਦੀਪ ਸਿੰਘ ਆਦਿ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਵਤਾਰ ਸਿੰਘ ਰਸੂਲਪੁਰ ਨੂੰ ਹਠੂਰ ਪੁਲਿਸ ਨੇ ਕੀਤਾ ਗ੍ਰਿਫਤਾਰ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਉੱਠ ਰਹੇ ਲੋਕ ਰੋਹ ਤੋਂ ਘਬਰਾਈ ਸਰਕਾਰ ਲੋਕ ਆਗੂਆਂ ਨੂੰ ਥਾਣਿਆਂ ’ਚ ਡੱਕਣ ਲੱਗੀ- ਪੀਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।