ਕਿੰਗਜ਼ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
ਸਿੱਧਵਾਂ ਬੇਟ, 29 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ -ਕਿਸ਼ਨਪੁਰਾ ਰੋਡ ਤੇ ਸਥਿਤ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹਿਊਜ਼ ਆਫ਼ ਸਪਰਿੰਗ’ ਨਾਮਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਚੇਅਰਮੈਨ ਸ.
ਸਿੱਧਵਾਂ ਬੇਟ, 29 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ -ਕਿਸ਼ਨਪੁਰਾ ਰੋਡ ਤੇ ਸਥਿਤ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹਿਊਜ਼ ਆਫ਼ ਸਪਰਿੰਗ’ ਨਾਮਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਚੇਅਰਮੈਨ ਸ. ਬਲਜੀਤ ਸਿੰਘ ਸਿੱਧੂ, ਐੱਮ.ਡੀ. ਸ. ਸਿਮਰਨਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਸ. ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡਾ. ਕੁਲਵੰਤ ਸਿੰਘ ਅਤੇ ਮਿਸ ਸੰਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਡਰਾਇੰਗ, ਪੇਂਟਿੰਗ, ਸੁੰਦਰ ਲਿਖਾਈ ਅਤੇ ਸੋਲੋ ਡਾਂਸ ਵਰਗੇ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਕਵਿਤਾਵਾਂ ਸੁਣਾ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਹੁਨਰ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਕੁਲਵੰਤ ਸਿੰਘ ਨੇ ਸਕੂਲ ਨੂੰ 1100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਦੇ ਇਸ ਨੇਕ ਉਪਰਾਲੇ ਅਤੇ ਹੌਸਲਾ-ਅਫ਼ਜ਼ਾਈ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਸਮਾਗਮ ਵਿੱਚ ਸਕੂਲ ਦੇ ਅਧਿਆਪਕ ਸ. ਸਤਨਾਮ ਸਿੰਘ, ਸ. ਕੁਲਦੀਪ ਸਿੰਘ, ਮਿਸ ਮਨਪ੍ਰੀਤ ਕੌਰ, ਮਿਸ ਅਨੂ ਕੁਮਾਰੀ ਅਤੇ ਮਿਸ ਸਿਮਰਨ ਕੌਰ ਵੀ ਮੌਜੂਦ ਸਨ। ਉਨ੍ਹਾਂ ਦੀ ਹਾਜ਼ਰੀ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾਇਆ। ਇਹ ਸਮਾਗਮ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਕਲਾ ਅਤੇ ਬਹੁਪੱਖੀ ਹੁਨਰਾਂ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ ਵਿਚ ਸਫ਼ਲ ਰਿਹਾ।