01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਐਤੀਆਣਾ ਵਾਸੀਆਂ ਦਾ ਸੰਘਰਸ਼ ਰੰਗ ਲਿਆਇਆ ਪ੍ਰਾਇਮਰੀ ਸਕੂਲ ਵਿੱਚ ਨਵੀਂ ਅਧਿਆਪਕਾ ਨੇ ਸੰਭਾਲੀ ਡਿਊਟੀ

ਹਲਵਾਰਾ, 31 ਅਕਤੂਬਰ (ਮਨਦੀਪ ਸਿੰਘ ਉੱਭੀ) ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਕੀਤਾ ਜਾ ਰਿਹਾ ਸੰਘਰਸ਼ ਆਖਰਕਾਰ ਰੰਗ ਲਿਆਇਆ। ਪਿੰਡ ਵਾਸੀਆਂ ਦੇ ਲਗਾਤਾਰ ਯਤਨਾਂ ਸਦਕਾ ਸਕੂਲ ਵਿਚ ਨਵੀਂ ਅਧਿਆਪਕਾਂ ਮਨਜੀਤ ਕੌਰ ਨੇ ਆਪਣੀ ਡਿਊਟੀ ਸੰਭਾਲ ਲਈ।

ਅਜੀਤ ਡੈਸਕ 01-11-2026

ਹਲਵਾਰਾ, 31 ਅਕਤੂਬਰ (ਮਨਦੀਪ ਸਿੰਘ ਉੱਭੀ) ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਕੀਤਾ ਜਾ ਰਿਹਾ ਸੰਘਰਸ਼ ਆਖਰਕਾਰ ਰੰਗ ਲਿਆਇਆ। ਪਿੰਡ ਵਾਸੀਆਂ ਦੇ ਲਗਾਤਾਰ ਯਤਨਾਂ ਸਦਕਾ ਸਕੂਲ ਵਿਚ ਨਵੀਂ ਅਧਿਆਪਕਾਂ ਮਨਜੀਤ ਕੌਰ ਨੇ ਆਪਣੀ ਡਿਊਟੀ ਸੰਭਾਲ ਲਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸ਼ਨ ਬਲਜਿੰਦਰ ਕੌਰ ਨੇ ਨਵ-ਨਿਯੁਕਤ ਅਧਿਆਪਕਾਂ ਦਾ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਸਕੂਲ ਵਿਚੋਂ ਅਧਿਆਪਕਾਂ ਦੀਆਂ ਬਦਲੀਆਂ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ। ਸਕੂਲ ਵਿਚ ਵੱਖ-ਵੱਖ ਜਮਾਤਾਂ ਦੇ 55 ਵਿਦਿਆਰਥੀਆਂ ਲਈ ਸਿਰਫ਼ ਇਕ ਅਧਿਆਪਕ ਹੀ ਰਹਿ ਗਿਆ ਸੀ। ਇਸ ਸਮੱਸਿਆ ਨੂੰ ਦੇਖਦਿਆਂ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਤੋਂ ਇਕ ਹੋਰ ਅਧਿਆਪਕ ਦੀ ਨਿਯੁਕਤੀ ਦੀ ਮੰਗ ਕੀਤੀ ਗਈ ਸੀ। ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਸਾਬਕਾ ਸਰਪੰਚ ਲਖਵੀਰ ਸਿੰਘ, ਰਛਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਧਿਆਪਕ ਦੁਪਿੰਦਰ ਸਿੰਘ, ਪਰਮਜੀਤ ਕੌਰ, ਕੁਲਦੀਪ ਸਿੰਘ, ਮੇਜਰ ਸਿੰਘ, ਇੰਦਰਜੀਤ ਕੌਰ, ਕਮਲਜੀਤ ਕੌਰ, ਕੁਲਵਿੰਦਰ ਸਿੰਘ, ਸ਼ੇਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ’ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਮੈਕਰੋ ਗਲੋਬਲ ਦੀ ਮੁੱਲਾਂਪੁਰ ਬ੍ਰਾਂਚ ਰਾਹੀਂ ਜੋਬਨਜੋਤ ਸਿੰਘ ਨੇ ਆਈਲਟਸ 6.5 ਬੈਂਡ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।