01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੱਤਿਆ ਭਾਰਤੀ ਸਕੂਲ ਬੁਜਰਗ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ

ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਸੱਤਿਆ ਭਾਰਤੀ ਸਕੂਲ ਪਿੰਡ ਬੁਜਰਗ ਵਿਖੇ ਸਾਲਾਨਾ ਖੇਡ ਸਮਾਗਮ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਇਸ ਮੌਕੇ ਅਵਤਾਰ ਸਿੰਘ ਤਾਰੀ ਅਤੇ ਬੀਬੀ ਹਰਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 01-11-2026
ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਸੱਤਿਆ ਭਾਰਤੀ ਸਕੂਲ ਪਿੰਡ ਬੁਜਰਗ ਵਿਖੇ ਸਾਲਾਨਾ ਖੇਡ ਸਮਾਗਮ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਇਸ ਮੌਕੇ ਅਵਤਾਰ ਸਿੰਘ ਤਾਰੀ ਅਤੇ ਬੀਬੀ ਹਰਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਵਿੱਚ ਅਹਿਮ ਸਥਾਨ ਰੱਖਦੀਆਂ ਹਨ। ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਅਮਿਤਾ ਦੇਵੀ ਨੇ ਮੁੱਖ ਮਹਿਮਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਖੇਡ ਸਮਾਗਮ ਦੌਰਾਨ 50 ਮੀਟਰ, 100 ਮੀਟਰ ਅਤੇ 200 ਮੀਟਰ ਦੌੜਾਂ ਤੋਂ ਇਲਾਵਾ ਖੋ-ਖੋ, ਕਬੱਡੀ ਅਤੇ ਹੋਰ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਦੀਪ ਕੌਰ, ਕਮਲਜੀਤ ਕੌਰ, ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਜਸਵੀਰ ਕੌਰ, ਮਨਦੀਪ ਕੌਰ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਹੰਬੜਾਂ ’ਚ ਡੰਪ ਕੀਤੀ ਗਈ ਝੋਨੇ ਦੀ ਪਰਾਲੀ ਨੂੰ ਅਚਾਨਕ ਲੱਗੀ ਅੱਗ ਅਗਲੀ ਖ਼ਬਰ ਖੁਸ਼ਵੀਰ ਸਿੰਘ ਦੇਹੜਕਾ ਸਰਕਲ ਮੱਲ੍ਹਾ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।