03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਾਂਗਰਸ ਦੀ ਸੰਗਰੂਰ ’ਚ ਹੋਣ ਵਾਲੀ ਇਨਸਾਫ਼ ਰੈਲੀ ਸੂਬੇ ’ਚੋਂ ‘ਆਪ’ ਸਰਕਾਰ ਨੂੰ ਚਲਦਾ ਕਰੇਗੀ- ਸਾਬਕਾ ਮੰਤਰੀ ਦਾਖਾ

ਹੰਬੜਾਂ, 2 ਨਵੰਬਰ (ਮੇਜਰ ਹੰਬੜਾਂ) ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਨ ਲਈ 4 ਨਵੰਬਰ ਨੂੰ ਸੰਗਰੂਰ ’ਚ ਰੱਖੀ ਕਾਂਗਰਸ ਦੀ ਇਨਸਾਫ਼ ਰੈਲੀ ਸੂਬੇ ‘ਚੋਂ ‘ਆਪ’ ਸਰਕਾਰ ਨੂੰ ਚੱਲਦਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਵਿਧਾਨ ਸਭਾ ਹਲਕਾ ਗਿੱਲ ’ਚ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਾਂਗਰਸੀ ਵਰਕਰਾਂ ਨਾਲ ਸੰਗਰੂਰ ਰੈਲੀ ਦੀ ਕਾਮਯਾਬੀ ਲਈ ਮੀਟਿੰਗਾਂ ਕਰਦਿਆਂ ਕੀਤਾ।

ਅਜੀਤ ਡੈਸਕ 03-11-2026
ਹੰਬੜਾਂ, 2 ਨਵੰਬਰ (ਮੇਜਰ ਹੰਬੜਾਂ) ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਨ ਲਈ 4 ਨਵੰਬਰ ਨੂੰ ਸੰਗਰੂਰ ’ਚ ਰੱਖੀ ਕਾਂਗਰਸ ਦੀ ਇਨਸਾਫ਼ ਰੈਲੀ ਸੂਬੇ ‘ਚੋਂ ‘ਆਪ’ ਸਰਕਾਰ ਨੂੰ ਚੱਲਦਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਵਿਧਾਨ ਸਭਾ ਹਲਕਾ ਗਿੱਲ ’ਚ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਕਾਂਗਰਸੀ ਵਰਕਰਾਂ ਨਾਲ ਸੰਗਰੂਰ ਰੈਲੀ ਦੀ ਕਾਮਯਾਬੀ ਲਈ ਮੀਟਿੰਗਾਂ ਕਰਦਿਆਂ ਕੀਤਾ। ਸ. ਦਾਖਾ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਕਾਰਜ ਕਾਲ ’ਚ ਲੋਕਾਂ ਨੂੰ ਲੁੱਟਣ ਤੇ ਕੁੱਟਣ ਤੋਂ ਸਵਾਏ ਕੁਝ ਨਹੀਂ ਕੀਤਾ, ਜਿਸ ਲਈ ਸੂਬੇ ਦੇ ਲੋਕ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਅਤੇ ਭਾਜਪਾ ਸਮੇਤ ਵਿਰੋਧੀਆਂ ਨੂੰ ਸਬਕ ਸਿਖਾਉਂਦੇ ਹੋਏ ਸੂਬੇ ’ਚ ਕਾਂਗਰਸ ਸਰਕਾਰ ਬਣਾਉਣਗੇ। ਸਾਬਕਾ ਬਲਾਕ ਸੰਮਤੀ ਮੈਂਬਰ ਹਰਦੇਵ ਸਿੰਘ ਲਾਦੀਆਂ, ਕਾਂਗਰਸੀ ਆਗੂ ਪ੍ਰਧਾਨ ਹਰਜੀਤ ਸਿੰਘ ਚੀਮਾ, ਕਾਂਗਰਸ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਧਾਂਦਰਾ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਾਬਕਾ ਬਲਾਕ ਸੰਮਤੀ ਮੈਂਬਰ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ, ਸਾਬਕਾ ਸਰਪੰਚ ਜਸਵੀਰ ਸਿੰਘ ਬਿੱਟੂ, ਸਾਬਕਾ ਸਰਪੰਚ ਰਜਿੰਦਰ ਸਿੰਘ ਗੋਰਸੀਆਂ ਨੇ ਕਿਹਾ ਕਿ ਸੰਗਰੂਰ ਇਨਸਾਫ਼ ਰੈਲੀ ਵਿਚ ਹਲਕਾ ਗਿੱਲ ਤੋਂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ। ਇਸ ਮੌਕੇ ਜਸਵੰਤ ਸਿੰਘ ਧਾਲੀਵਾਲ, ਸਾਬਕਾ ਸਰਪੰਚ ਸਖਦੇਵ ਸਿੰਘ ਗੌਂਸਪੁਰ,ਅਮਰਜੀਤ ਸਿੰਘ ਖਹਿਰਾ ਬੇਟ, ਨਛੱਤਰ ਸਿੰਘ ਨੂਰਪੁਰ ਬੇਟ, ਪੰਚ ਪਰਵਿੰਦਰ ਸਿੰਘ ਨੂਰਪੁਰ ਬੇਟ, ਪੰਚ ਸਤਨਾਮ ਸਿੰਘ, ਪੰਚ ਜਗਜੀਤ ਸਿੰਘ, ਕਸ਼ਮੀਰ ਸਿੰਘ ਸਲੇਮਪੁਰ, ਭੁਪਿਂੰਦਰ ਸਿੰਘ ਬਾੜੇਵਾਲ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਦਿਆਂਲ ਸਿੰਘ, ਮਨਜੀਤ ਸਿੰਘ, ਹਰਮਨਦੀਪ ਸਿੰਘ, ਮਨਵੀਰ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਕਸ਼ਮੀਰ ਸਿੰਘ ਸਲੇਮਪੁਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। 02Jag33
ਪਿਛਲੀ ਖ਼ਬਰ ਕੈਬਨਿਟ ਮੰਤਰੀ ਸੌਂਦ ਵਲੋਂ ਪਿੰਡ ਰਾਏਪੁਰ ਦੇ 117 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਅਗਲੀ ਖ਼ਬਰ ਛੱਠ ਮਹਾਂਪੁਰਬ ਦੀਆਂ ਤਿਆਰੀਆਂ ਬਾਰੇ ਕੈਬਨਿਟ ਮੰਤਰੀ ਸੌਂਦ ਨਾਲ ਪ੍ਰਬੰਧਕਾਂ ਦੀ ਮੁਲਾਕਾਤ, ਪੂਰਨ ਸਹਿਯੋਗ ਦਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।