05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜਗਰਾਉਂ ਤਹਿਸੀਲ ’ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ– ਐੱਸ. ਡੀ. ਐੱਮ.

ਜਗਰਾਉਂ, 4 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਰਨ ਪ੍ਰਦੂਸ਼ਣ ਵੱਧ ਜਾਂਦਾ ਹੈ, ਇਸ ਨਾਲ ਜਿੱਥੇ ਵਾਤਾਵਰਣ ਪ੍ਰਭਾਵਿਤ ਹੁੰਦਾ ਉਥੇ ਮਨੁੱਖੀ ਸਰੀਰ ਨੂੰ ਬਿਮਾਰੀਆਂ ’ਚ ਵੱਡਾ ਵਾਧਾ ਹੁੰਦਾ ਹੈ। ਅੱਗ ਲਗਾਉਣ ਕਰਨ ਧਰਤੀ ਦੀ ਉਪਜਾਊ ਸ਼ਕਤੀ ਖਾਤਮ ਹੁੰਦੀ ਹੈ ਅਤੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ।

ਅਜੀਤ ਡੈਸਕ 05-11-2026
ਜਗਰਾਉਂ, 4 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਰਨ ਪ੍ਰਦੂਸ਼ਣ ਵੱਧ ਜਾਂਦਾ ਹੈ, ਇਸ ਨਾਲ ਜਿੱਥੇ ਵਾਤਾਵਰਣ ਪ੍ਰਭਾਵਿਤ ਹੁੰਦਾ ਉਥੇ ਮਨੁੱਖੀ ਸਰੀਰ ਨੂੰ ਬਿਮਾਰੀਆਂ ’ਚ ਵੱਡਾ ਵਾਧਾ ਹੁੰਦਾ ਹੈ। ਅੱਗ ਲਗਾਉਣ ਕਰਨ ਧਰਤੀ ਦੀ ਉਪਜਾਊ ਸ਼ਕਤੀ ਖਾਤਮ ਹੁੰਦੀ ਹੈ ਅਤੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਗਰਾਉਂ ਦੇ ਐੱਸ.ਡੀ.ਐੱਮ. ਬਾਦਲ ਦੀਨ ਨੇ ਤਹਿਸੀਲ ਕੰਪਲੈਕਸ਼ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਜਗਰਾਉਂ ਸਬ-ਡਵੀਜ਼ਨ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਉਣ ’ਤੇ ਸਬੰਧਿਤ ਕਿਸਾਨਾਂ ਦੇ ਚਲਾਨ ਕੀਤੇ ਜਾ ਰਹੇ ਹਨ ਅਤੇ ਗਿਰਦਾਵਰੀ ਵਿੱਚ ਰੈੱਡ ਐਂਟਰੀ ਵੀ ਦਰਜ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਲਗਾਤਾਰ ਪੈਟਰੋਲਿੰਗ ਕਰਨ, ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਐੱਸ.ਡੀ.ਐੱਮ. ਨੇ ਕਿਹਾ ਕਿ ਸੀ.ਏ.ਕਿਊ.ਐੱਮ. ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਇਨ-ਸੀਟੂ (ਖੇਤ ਵਿੱਚ ਹੀ) ਪ੍ਰਬੰਧਨ ਕਰਨ, ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਵਿਚ ਸਹਿਯੋਗ ਦੇਣ।
ਪਿਛਲੀ ਖ਼ਬਰ ਸਰਾਭਾ ’ਚ ਘੋੜਿਆਂ ਤੇ ਬਲਦਾਂ ਦੀਆਂ ਦੌੜਾਂ 6 ਤੇ 7 ਨੂੰ ਅਗਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਵਿਖੇ ‘ਹਿਊਜ਼ ਆਫ਼ ਸਪ੍ਰਿੰਗ’ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।