06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰੀ ਹਾਈ ਸਕੂਲ ਗਗੜਾ ਵਿਖੇ ‘ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਕਰਵਾਇਆ

ਜਗਰਾਉਂ, 5 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਰਕਾਰੀ ਹਾਈ ਸਕੂਲ ਗਗੜਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ’ਤੇ ‘ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਸਨਮਾਨ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 06-11-2026
ਜਗਰਾਉਂ, 5 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਸਰਕਾਰੀ ਹਾਈ ਸਕੂਲ ਗਗੜਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ’ਤੇ ‘ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੂੰ ਬਜ਼ੁਰਗਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਸਨਮਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਵਿਸ਼ੇ ਨਾਲ ਜੁੜੇ ਨਾਟਕ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਵਿਚ ਕੈਪਟਨ ਪੂਰਨ ਸਿੰਘ ਗਗੜਾ, ਸ. ਅਵਤਾਰ ਸਿੰਘ ਗਗੜਾ ਚੇਅਰਮੈਨ, ਤੇਜਾ ਸਿੰਘ ਪੁੱਤਰ ਅਰਜਨ ਸਿੰਘ ਅਤੇ ਅਮਰਜੀਤ ਸਿੰਘ ਹਾਂਸ ਦੁਆਰਾ ਸ਼ਿਰਕਤ ਕੀਤੀ ਗਈ। ਇਸ ਮੌਕੇ ਕੈਪਟਨ ਪੂਰਨ ਸਿੰਘ ਗਗੜਾ ਨੇ ਆਪਣੀ ਜ਼ਿੰਦਗੀ ਦੇ ਤਜਰਬਿਆਂ ਵਿੱਚੋਂ ਕੁਝ ਗੱਲਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਦੇ ਬਾਅਦ ਸ. ਅਵਤਾਰ ਸਿੰਘ ਗਗੜਾ ਚੇਅਰਮੈਨ ਪੰਜਾਬ ਰੋਡਵੇਜ਼ ਨੇ ਵੀ ਆਪਣੀ ਜ਼ਿੰਦਗੀ ਦੇ ਲੰਮੇ ਤਜਰਬੇ, ਦੇਸ਼ ਦੀ ਆਜ਼ਾਦੀ ਦੇ ਪ੍ਰਵਾਨਿਆਂ ਸ਼ਹੀਦ ਕਰਤਾਰ ਸਿੰਘ ਸਰਾਭਾ, ਸ. ਭਗਤ ਸਿੰਘ ਸ਼ਹੀਦ ਅਤੇ ਰਾਜਗੁਰੂ ਸੁਖਦੇਵ, ਊਧਮ ਸਿੰਘ ਸ਼ਹੀਦ ਸਨਮਾਨ ਬਾਰੇ ਬਹੁਮੁੱਲੀ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਤਰ-ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਮਾਈਮ ਕੈਟਾਗਿਰੀ ’ਚ ਪਹਿਲਾ ਸਥਾਨ... ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।